Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing *ਭਾਜਪਾ ਵੱਲੋਂ ਸੀਐਮ ਕੇਜਰੀਵਾਲ ਉਤੇ ਕੀਤਾ ਹਮਲਾ ਬੌਖਲਾਹਟ ਦੀ ਨਿਸ਼ਾਨੀ : ਸਤਨਾਮ ਸਿੰਘ ਜਲਵਾਹਾ*

*ਭਾਜਪਾ ਵੱਲੋਂ ਸੀਐਮ ਕੇਜਰੀਵਾਲ ਉਤੇ ਕੀਤਾ ਹਮਲਾ ਬੌਖਲਾਹਟ ਦੀ ਨਿਸ਼ਾਨੀ : ਸਤਨਾਮ ਸਿੰਘ ਜਲਵਾਹਾ*

*ਭਾਜਪਾ ਵੱਲੋਂ ਸੀਐਮ ਕੇਜਰੀਵਾਲ ਉਤੇ ਕੀਤਾ ਹਮਲਾ ਬੌਖਲਾਹਟ ਦੀ ਨਿਸ਼ਾਨੀ : ਸਤਨਾਮ ਸਿੰਘ ਜਲਵਾਹਾ*

ਨਵਾਂਸ਼ਹਿਰ 31 ਮਾਰਚ ( ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਪੰਜਾਬ ਦੇ ਉਪ ਪ੍ਰਧਾਨ ਅਤੇ ਪੰਜਾਬ ਦੇ ਸੀਨੀਅਰ ਬੁਲਾਰੇ ਸਤਨਾਮ ਸਿੰਘ ਜਲਵਾਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਦੀ ਪੰਜਾਬ ਵਿੱਚ ਹੋਈ ਕਰਾਰੀ ਹਾਰ ਤੋਂ ਬਾਅਦ ਅੱਜ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਉਤੇ ਕੀਤਾ ਗਿਆ ਹਮਲਾ ਬੌਖਲਾਹਟ ਦੀ ਨਿਸ਼ਾਨੀ ਹੈ ਅਤੇ ਅਰਵਿੰਦ ਕੇਜਰੀਵਾਲ ਜੀ ਦੀ ਪੂਰੀ ਦੁਨੀਆ ਵਿਚ ਵਧ ਰਹੀ ਲੋਕਪ੍ਰੀਅਤਾ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡਰ ਗਿਆ ਹੈ। ਭਾਜਪਾ ਦੀ ਗੁੰਡਾਗਰਦੀ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਭਾਰਤ ਦੇ ਆਮ ਲੋਕ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰਨਗੇ। ਸਤਨਾਮ ਸਿੰਘ ਜਲਵਾਹਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੇ ਜ਼ਬਰਦਸਤ ਬਹੁਮਤ ਨੇ ਅਕਾਲੀ ਕਾਂਗਰਸੀਆ ਅਤੇ ਖ਼ਾਸ ਕਰਕੇ ਮੋਦੀ ਹਕੂਮਤ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆ ਹਨ ਅਤੇ ਭਾਜਪਾ ਦੀ ਮੋਦੀ ਸਰਕਾਰ ਨੂੰ ਹੁਣ ਪ੍ਰਧਾਨ ਮੰਤਰੀ ਦੀ ਕੁਰਸੀ ਖੁੱਸਣ ਦਾ ਡਰ ਸਤਾਉਣ ਲੱਗ ਪਿਆ ਹੈ ਅਤੇ ਪੰਜਾਬ ਦੇ ਲੋਕਾਂ ਨੇ ਮੋਦੀ ਦੀ ਰਾਤਾਂ ਦੀ ਨੀਂਦ ਉਡਾ ਦਿੱਤੀ ਹੈ। ਪੰਜਾਬ ਦੇ ਲੋਕਾਂ ਨੂੰ ਇਸੇ ਮੋਦੀ ਹਕੂਮਤ ਨੇ ਲਗਾਤਾਰ ਸਵਾ ਸਾਲ ਜਿਸ ਤਰ੍ਹਾਂ ਦਿੱਲੀ ਦੇ ਬਾਰਡਰਾਂ ਉਤੇ ਖੱਜਰ ਖੁਆਰ ਕਰਕੇ ਕਰੀਬ 700 ਦੇ ਕਰੀਬ ਲੋਕਾਂ ਦੀਆਂ ਜਾਨਾਂ ਲਈਆਂ ਹਨ ਇਹ ਉਸੇ ਦਾ ਨਤੀਜਾ ਹੈ ਕਿ ਤਿੰਨ ਚਾਰ ਪਾਰਟੀ ਇਕੱਠੀਆਂ ਹੋ ਕੇ ਵੀ ਮੋਦੀ ਹਕੂਮਤ ਨੂੰ ਸ਼ਰਮਨਾਕ ਹਾਰ ਤੋਂ ਬਚਾ ਨਾ ਸਕੀਆਂ। ਭਾਜਪਾ ਦੇ ਪਾਲਤੂ ਗੁੰਡਿਆਂ ਦੀ ਗੁੰਡਾਗਰਦੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਦਿੱਲੀ ਦੇ ਮਾਣਯੋਗ ਮੁੱਖ ਮੰਤਰੀ ਦੇ ਘਰ ਜਾਕੇ ਅਗਰ ਇਹ ਭਾਜਪਾ ਵਾਲੇ ਇਸ ਤਰ੍ਹਾਂ ਗੁੰਡਾਗਰਦੀ ਦਾ ਨੰਗਾ ਨਾਚ ਖੇਡ ਸਕਦੇ ਹਨ ਤਾਂ ਆਮ ਲੋਕਾਂ ਨਾਲ ਇਹ ਕਿਹੋ ਜਿਹਾ ਵਤੀਰਾ ਕਰਦੇ ਹੋਣਗੇ ਉਸਦਾ ਅੰਦਾਜ਼ਾ ਇਸ ਦੇਸ਼ ਦੇ ਲੋਕ ਖੁਦ ਲਗਾ ਸਕਦੇ ਹਨ। ਭਾਜਪਾ ਨੇ ਦਿੱਲੀ ਵਿੱਚ ਹੋਈਆ ਵਿਧਾਨਸਭਾ ਵੋਟਾਂ ਵੇਲੇ ਵੀ ਅਰਵਿੰਦ ਕੇਜਰੀਵਾਲ ਉਤੇ ਅਨੇਕਾਂ ਹਮਲੇ ਕਰਵਾਏ ਸਨ, ਉਨ੍ਹਾਂ ਘਟੀਆ ਕਾਰਨਾਮਿਆਂ ਕਰਕੇ ਹੀ ਦਿੱਲੀ ਦੇ ਲੋਕਾਂ ਨੇ ਭਾਜਪਾ ਨੂੰ ਕਰਾਰੀ ਹਾਰ ਦਾ ਮਜ਼ਾ ਚਕਾਇਆ ਸੀ ਅਤੇ ਹੁਣ ਭਾਜਪਾ ਦੇ ਵੱਡੇ ਲੀਡਰਾਂ ਘਟੀਆ ਕਿਸਮ ਦੀ ਰਾਜਨੀਤੀ ਉਤੇ ਉਂਤਰ ਆਏ ਹਨ। ਇਹ ਕਾਤਲਾਨਾ ਹਮਲਾ ਹੀ ਹੁਣ ਮੋਦੀ ਹਕੂਮਤ ਦੇ ਅੰਤ ਦੀ ਵਜ੍ਹਾ ਬਣੇਗਾ। ਆਮ ਆਦਮੀ ਪਾਰਟੀ ਪੰਜਾਬ ਦੇ ਸਾਰੇ ਵਲੰਟੀਅਰ ਇਸ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ।