Prime Punjab Times

Latest news
ਭਾਜਪਾ ਦਾ ਚੋਣ ਮਨੋਰਥ ਪੱਤਰ ਲੋਕਾਂ ਦੀਆਂ ਇੱਛਾਵਾਂ ਅਤੇ ਸੁਝਾਵਾਂ ਦੇ ਆਧਾਰ ’ਤੇ ਤਿਆਰ ਹੋਵੇਗਾ : ਅਵਿਨਾਸ਼ ਰਾਏ ਖੰਨਾ 27 ਨਵੰਬਰ ਨੂੰ ਰਾਤ 8 ਵਜੇ ਹੋਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਦੇਸ਼ ਭਰ ਦੇ ਪੱਤਰਕਾਰਾਂ ਦੀ ਏਕਤਾ, ਹੱਕਾਂ ਅਤੇ ਪ੍ਰੈੱਸ ਦੀ ਆਜ਼ਾਦੀ ਦੀ ਆਵਾਜ਼ ਬਣੇਗਾ ਅੰਮ੍ਰਿਤਸਰ ਕੌਮੀ ਸੰਮੇਲਨ-2026; ... NRI ਪਰਿਵਾਰ ਵਲੋਂ ਸਕੂਲ ਦੇ ਬੱਚਿਆਂ ਨੂੰ ਗਰਮ ਕੋਟੀਆਂ ਭੇਂਟ ਖ਼ਾਲਸਾ ਕਾਲਜ ਦੀ ਬਾਸਕਟਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਹਾਸਲ ਕੀਤਾ ਤੀਜਾ ਸਥਾਨ ਸੰਸਾਰਪੁਰ ਵਿਖੇ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ ਡਾਕਟਰਾਂ ਨੇ 400 ਮਰੀਜ਼ਾਂ ਦੀ ਕੀਤੀ ਜਾਂਚ ਖ਼ਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਵਿੱਚ ਸ਼ਮੂਲੀਅਤ दसूहा ड्राइविंग टेस्ट ट्रैक में लगातार पांचवी चोरी,सीसीटीवी कैमरे भी तोड़े व हुए कैद ਪਿੰਡ ਬਹੇੜਾ ਦੇ ਸਰਕਾਰੀ ਹਾਈ ਸਕੂਲ ਨੂੰ ਅਪਗ੍ਰੇਡ ਕਰਕੇ ਬਣਾਇਆ ਸੀਨੀਅਰ ਸੈਕੰਡਰੀ ਸਕੂਲ ਸੇਫ ਸਕੂਲ ਵਾਹਨ ਪਾਲਿਸੀ ਤਹਿਤ 40 ਸਕੂਲ ਬੱਸਾਂ ਦੀ ਜਾਂਚ, 11 ਦੇ ਚਲਾਨ ਕੱਟੇ
ADVERTISEMENT
You are currently viewing ਭਾਜਪਾ ਦਾ ਚੋਣ ਮਨੋਰਥ ਪੱਤਰ ਲੋਕਾਂ ਦੀਆਂ ਇੱਛਾਵਾਂ ਅਤੇ ਸੁਝਾਵਾਂ ਦੇ ਆਧਾਰ ’ਤੇ ਤਿਆਰ ਹੋਵੇਗਾ : ਅਵਿਨਾਸ਼ ਰਾਏ ਖੰਨਾ

ਭਾਜਪਾ ਦਾ ਚੋਣ ਮਨੋਰਥ ਪੱਤਰ ਲੋਕਾਂ ਦੀਆਂ ਇੱਛਾਵਾਂ ਅਤੇ ਸੁਝਾਵਾਂ ਦੇ ਆਧਾਰ ’ਤੇ ਤਿਆਰ ਹੋਵੇਗਾ : ਅਵਿਨਾਸ਼ ਰਾਏ ਖੰਨਾ

ਹੁਸ਼ਿਆਰਪੁਰ, 26 ਨਵੰਬਰ (ਪ੍ਰਾਈਮ ਪੰਜਾਬ ਟਾਈਮਜ )

: ਪੰਜਾਬ ਭਾਜਪਾ ਦੀ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਹੁਸ਼ਿਆਰਪੁਰ ਵਿਖੇ ਹੋਈ ਮੀਟਿੰਗ ਦੌਰਾਨ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਤਿਆਰ ਕੀਤਾ ਜਾਣ ਵਾਲਾ ਚੋਣ ਮਨੋਰਥ ਪੱਤਰ ਸਿਰਫ਼ ਪਾਰਟੀ ਦਾ ਦਸਤਾਵੇਜ਼ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀਆਂ ਆਸਾਂ, ਲੋੜਾਂ ਅਤੇ ਸੁਝਾਵਾਂ ਦਾ ਪ੍ਰਤੀਬਿੰਬ ਹੋਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਭਾਜਪਾ ਵੱਲੋਂ 13 ਮੈਂਬਰੀ ਮੈਨੀਫੈਸਟੋ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਨੂੰ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਸੰਵਾਦ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਲਈ ਵੱਖ-ਵੱਖ ਮੈਂਬਰਾਂ ਨੂੰ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਖੇਤੀਬਾੜੀ, ਉਦਯੋਗ, ਵਪਾਰ, ਟਰੇਡਰਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਸਮੇਤ ਵੱਖ-ਵੱਖ ਵਰਗਾਂ ਦੇ ਸੁਝਾਅ ਲੈਣ ਲਈ ਵਿਸ਼ੇਸ਼ ਕਮੇਟੀਆਂ ਬਣਾਈਆਂ ਗਈਆਂ ਹਨ।

ਖੰਨਾ ਨੇ ਦੱਸਿਆ ਕਿ ਪ੍ਰਾਪਤ ਸੁਝਾਵਾਂ ਦੀ ਪਹਿਲਾਂ ਸਕ੍ਰੀਨਿੰਗ ਕਮੇਟੀ ਵੱਲੋਂ ਜਾਂਚ ਕੀਤੀ ਜਾਵੇਗੀ ਅਤੇ ਫਿਰ ਉਨ੍ਹਾਂ ਨੂੰ ਡਰਾਫਟਿੰਗ ਕਮੇਟੀ ਦੇ ਹਵਾਲੇ ਕੀਤਾ ਜਾਵੇਗਾ। ਪਾਰਟੀ ਵਿੱਚ ਵਿਚਾਰ-ਵਟਾਂਦਰੇ ਤੋਂ ਬਾਅਦ ਮਨੋਰਥ ਪੱਤਰ ਲੋਕਾਂ ਸਾਹਮਣੇ ਰੱਖਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਵੱਖ-ਵੱਖ ਤਰੀਕੇ ਅਪਣਾਏ ਜਾ ਰਹੇ ਹਨ। ਇਸ ਤਹਿਤ ਟੋਲ-ਫ੍ਰੀ ਫੋਨ ਨੰਬਰ ਰਾਹੀਂ ਲੋਕ ਆਪਣੇ ਸੁਝਾਅ ਦੇ ਸਕਣਗੇ । ਇਸ ਤੋਂ ਇਲਾਵਾ ਵਿਸ਼ੇਸ਼ ਪ੍ਰਚਾਰ ਵੈਨ ਰਾਹੀਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਪਹੁੰਚ ਕਰਕੇ ਲੋਕਾਂ ਤੋਂ ਲਿਖਤੀ ਸੁਝਾਅ ਵੀ ਇਕੱਠੇ ਕੀਤੇ ਜਾਣਗੇ।