Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬਲਾਕ ਦਸੂਹਾ ਦੇ ਪਿੰਡ ਜਲੋਟਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਬਲਾਕ ਦਸੂਹਾ ਦੇ ਪਿੰਡ ਜਲੋਟਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਦਸੂਹਾ (ਚੌਧਰੀ) 

10 ਅਗਸਤ : ਬਲਾਕ ਦਸੂਹਾ ਦੇ ਪਿੰਡ ਜਲੋਟਾ ਵਿਖੇ ਪਰਮਜੀਤ ਕੌਰ,ਦਲਜੀਤ ਕੌਰ ਅਤੇ ਰਾਜਵਿੰਦਰ ਕੌਰ ਦੀ ਯੋਗ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ।ਜਿਸ ਵਿੱਚ ਸਰਪੰਚ ਪੁਸ਼ਪਿੰਦਰ ਕੌਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਪੁਰਾਤਨ ਪੰਜਾਬੀ ਵਿਰਸੇ ਨਾਲ ਜੁੜੇ ਗਹਿਣਿਆਂ ਤੇ ਰੰਗ ਬਰੰਗੀਆਂ ਫੁੱਲਕਾਰੀਆਂ ਨਾਲ ਸਜੀਆਂ ਸੁਆਣੀਆਂ ਵੱਲੋਂ ਬੋਲੀਆਂ, ਗਿੱਧਾ, ਭੰਗੜਾ, ਸੁਹਾਗ, ਪੰਜਾਬੀ ਲੋਕ ਗੀਤ, ਸਿੱਠਣੀਆਂ, ਘੋੜੀਆਂ ਵੰਨਗੀਆਂ ਵੀ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਸਰਪੰਚ ਪੁਸ਼ਪਿੰਦਰ ਕੌਰ ਨੇ ਕਿਹਾ ਤੀਆਂ ਦਾ ਤਿਉਹਾਰ ਆਪਣੀ-ਆਪਣੀ ਸੰਸਕ੍ਰਿਤੀ, ਤਰੀਕਿਆਂ ਅਤੇ ਰੀਤੀ-ਰਿਵਾਜ਼ਾਂ ਨੂੰ ਦਰਸਾਉਂਦਾ ਹੈ। ਇਹ ਤਿਉਹਾਰ ਸਾਨੂੰ ਸੰਸਕ੍ਰਿਤੀ ਅਤੇ ਵਿਰਾਸਤ ਨਾਲ ਜੋੜਦਾ ਹੈ। ਉਨ੍ਹਾਂ ਕਿਹਾ ਸਾਨੂੰ ਆਪਣੇ ਵਿਰਸੇ ਨੂੰ ਸੰਭਾਲਣ ਦੀ ਲੋੜ ਹੈ। ਇਸ ਮੌਕੇ ਰਾਜਵਿੰਦਰ ਕੌਰ, ਪਰਮਜੀਤ ਕੌਰ ਅਤੇ ਦਲਜੀਤ ਕੌਰ ਵੱਲੋ ਸਾਰਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮਨਿੰਦਰ ਕੌਰ, ਸੁਮਨ ਰਾਣੀ ਖ਼ਾਕ, ਲੈਕ.ਗੁਰਵੀਰ ਕੌਰ,ਮਨਜੀਤ ਕੌਰ, ਕਮਲਜੀਤ ਕੌਰ, ਜੋਗਿੰਦਰ ਕੌਰ ਸਾਬਕਾ ਸਰਪੰਚ, ਬੂਈ ਦੇਵੀ, ਸੁਖਦੀਪ ਕੌਰ, ਸੁਰਿੰਦਰ ਕੌਰ, ਰੇਸ਼ਮ ਕੌਰ, ਅਰਨਿਕਾ ਕੌਰ, ਦਲਜੀਤ ਕੌਰ, ਰਹਿਮਤਦੀਪ ਕੌਰ, ਮਨਜੀਤ ਕੌਰ, ਜੋਗਿੰਦਰ ਕੌਰ , ਕਸ਼ਮੀਰ ਕੌਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।