Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਬਲਾਕ ਸਿੱਖਿਆ ਅਫ਼ਸਰ ਨਰੇਸ਼ ਪਨਿਆੜ ਨੇ ਬਲਾਕ ਬਮਿਆਲ ਦੇ ਸਕੂਲ ਮੁੱਖੀਆਂ ਅਤੇ ਪੜ੍ਹੋਂ ਪੰਜਾਬ ਪੜ੍ਹਾਓ ਪੰਜਾਬ ਟੀਮ ਨਾਲ ਕੀਤੀ ਮੀਟਿੰਗ

ਬਲਾਕ ਸਿੱਖਿਆ ਅਫ਼ਸਰ ਨਰੇਸ਼ ਪਨਿਆੜ ਨੇ ਬਲਾਕ ਬਮਿਆਲ ਦੇ ਸਕੂਲ ਮੁੱਖੀਆਂ ਅਤੇ ਪੜ੍ਹੋਂ ਪੰਜਾਬ ਪੜ੍ਹਾਓ ਪੰਜਾਬ ਟੀਮ ਨਾਲ ਕੀਤੀ ਮੀਟਿੰਗ

ਪਠਾਨਕੋਟ(ਬਿਊਰੋ ਰਿਪੋਰਟ)

12 ਜਨਵਰੀ : ਸਰਹੱਦੀ ਇਲਾਕੇ ਬਮਿਆਲ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼੍ਰੀ ਨਰੇਸ ਪਨਿਆੜ ਨੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਬਮਿਆਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਕ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿਚ ਸੈਂਟਰ ਹੈਡ ਟੀਚਰ, ਪੜ੍ਹੋ ਪੰਜਾਬ ਟੀਮ ਸਮੇਤ ਦਫ਼ਤਰੀ ਸਟਾਫ਼ ਵੀ ਹਾਜ਼ਰ ਸੀ।
ਬੀਪੀਈਓ ਸ੍ਰੀ ਨਰੇਸ਼ ਪਨਿਆੜ ਨੇ ਸਕੂਲ ਮੁੱਖੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਠੰਡ ਅਤੇ ਧੁੰਦ ਬਹੁਤ ਪੈ ਰਹੀ ਹੈ ਇਸ ਲਈ ਘਰੋ ਸਮੇਂ ਤੋਂ ਪਹਿਲਾਂ ਨਿਕਲ ਕੇ ਸਮੇ ਸਿਰ ਸਕੂਲ ਪਹੁੰਚਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰੀ ਪ੍ਰਾਇਮਰੀ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਣ ਲਈ ਪ੍ਰਤੀ ਬੱਚਾ 600 ਰੁਪਏ ਦੇ ਹਿਸਾਬ ਨਾਲ ਗ੍ਰਾਂਟ ਭੇਜੀ ਹੈ ਜਿਸਨੂੰ ਵਿਭਾਗੀ ਨਿਯਮਾਂ ਅਨੁਸਾਰ ਖਰਚਦੇ ਹੋਏ 25 ਜਨਵਰੀ ਤੱਕ ਬੱਚਿਆਂ ਲਈ ਵਰਦੀਆਂ ਖਰੀਦ ਲਈਆਂ ਜਾਣ ਅਤੇ ਵਰਦੀਆਂ ਖ਼ਰੀਦਦੇ ਸਮੇਂ ਕੁਆਲਟੀ ਵਿੱਚ ਕੋਈ ਸਮਝੌਤਾ ਨਾ ਕੀਤਾ ਜਾਵੇ। ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਛੇਵੀਂ ਜਮਾਤ ਦੇ ਦਾਖ਼ਲਾ ਟੈਸਟ ਲਈ ਪੰਜਵੀਂ ਜਮਾਤ ਵਿੱਚ ਪੜ੍ਹਦੇ ਸਾਰੇ ਬਚਿਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇ, ਡਰਾਪ ਆਊਟ ਬੱਚਿਆਂ ਦਾ ਡਾਟਾ ਪੋਰਟਲ ਤੇ ਅਪਲੋਡ ਕੀਤਾ ਜਾਵੇ, ਦਾਖ਼ਲਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ, ਸਕੂਲ ਤੋਂ ਵਿਰਵੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਡਾਟਾ ਇਕੱਤਰ ਕੀਤਾ ਜਾਵੇ। ਉਨ੍ਹਾਂ ਅਗੇ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮਿਸ਼ਨ 100 ਫੀਸਦੀ ਗਿਵ ਯੁਅਰ ਬੈਸਟ ਦੀ ਪ੍ਰਾਪਤੀ ਲਈ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਬੱਚਿਆਂ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਪੜ੍ਹਾਇਆ ਜਾਵੇ।ਇਸੇ ਮੋਕੇ ਤੇ ਵਿਜੈ ਸਿੰਘ, ਘਣਸ਼ਾਮ ਲਾਲ, ਸੁਰਜਨ ਸਿੰਘ,ਜੀਵਨ ਕੁਮਾਰ,ਰਾਕੇਸ਼ ਕੁਮਾਰ, ਕ੍ਰਿਸ਼ਨ ਕੁਮਾਰ, ਰਵੀ ਕੁਮਾਰ, ਯੋਗੇਸ਼ਵਰ ਸਿੰਘ, ਅਜੇ ਵਿਸਿਸ਼ਟ,ਨੇਹਾ, ਸੁਨੀਤਾ, ਅਮਰਜੀਤ,ਰਣਜੀਤ ਕੌਰ, ਰੰਜਣਾ ਸ਼ਰਮਾ,ਦਫ਼ਤਰੀ ਸਟਾਫ਼ ਮੁਕੇਸ਼ ਕੁਮਾਰ, ਦੀਪਕ ਵਿਆਸ, ਸੰਜੀਵ ਸ਼ਰਮਾਂ ਤੇ ਜੋਤੀ ਬਾਲਾ ਆਦਿ ਹਾਜਿਰ ਸਨ।