Prime Punjab Times

Latest news
ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ
ADVERTISEMENT
You are currently viewing ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਗੜ੍ਹਦੀਵਾਲਾ, 6 ਅਗਸਤ (ਚੌਧਰੀ )

– ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਵਿਖੇ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰੋਗਰਾਮ ਤਹਿਤ ਬਲਾਕ ਪੱਧਰੀ ਲੋਕ ਨਾਚ, ਏਡਜ ਲੇਖ ਅਤੇ ਰੈੱਡ ਰਿਬਨ ਕੁਇਜ਼ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨੋ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਸਕੂਲ ਦੇ ਵਿਦਿਆਰਥੀਆਂ ਨੇ ਲੋਕ ਨਾਚ ਮੁਕਾਬਲੇ ਵਿੱਚ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਏਡਜ ਲੇਖ ਮੁਕਾਬਲੇ ਤੇ ਰੈੱਡ ਰਿਬਨ ਕੁਇਜ਼ ਮੁਕਾਬਲੇ ਵਿੱਚ ਵੀ ਪਹਿਲਾ ਸਥਾਨ ਆਪਣੇ ਨਾਮ ਕਰਕੇ ਵੱਡੀ ਉਪਲਬਧੀ ਦਰਜ ਕੀਤੀ।ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਲਈ ਤਿਆਰ ਕਰਨ ਵਿੱਚ ਸਪਨਾ ਸਲਾਰੀਆ ਅਤੇ ਰਮਨਦੀਪ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਦੀ ਮਿਹਨਤ ਅਤੇ ਮਾਰਗਦਰਸ਼ਨ ਸਦਕਾ ਵਿਦਿਆਰਥੀਆਂ ਨੇ ਇਹ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ।
ਇਸ ਮੌਕੇ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸ. ਦਲਜੀਤ ਸਿੰਘ (ਪੰਜਾਬੀ) ਨੇ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਵਧਾਉਂਦੀਆਂ ਹਨ। ਉਨ੍ਹਾਂ ਸਮੂਹ ਸਟਾਫ਼ ਨੂੰ ਅਪੀਲ ਕੀਤੀ ਕਿ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ ਵੱਖ-ਵੱਖ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇ।ਇਸ ਮੌਕੇ ਇੰਦਰਜੀਤ, ਜਗਮੋਹਨ ਸਿੰਘ, ਜਗਵਿੰਦਰ ਸਿੰਘ, ਹਰਪਾਲ ਸਿੰਘ, ਗੁਰਪ੍ਰੀਤ ਸਿੰਘ, ਅਨੁਰਾਗ ਠਾਕੁਰ, ਬਲਵਿੰਦਰ ਕੌਰ, ਰੇਖਾ ਰਾਣੀ, ਸਪਨਾ ਸਲਾਰੀਆ, ਸੁਮਨਦੀਪ ਕੌਰ, ਰਮਨਦੀਪ ਕੌਰ, ਕੁਲਜੀਤ ਕੌਰ ਅਤੇ ਜਗਦੇਵ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।