Prime Punjab Times

Latest news
ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 650ਵੇਂ ਪ੍ਰਕਾਸ਼ ਪੁਰਬ ਦੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ *ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰ ਪੂਰੀ ਮਿਹਨਤ ਅਤੇ ਇੱਕਜੁੱਟਤਾ ਨਾਲ ਕੰਮ ਕਰ ਰਹੇ ਹਨ - ... ਡਿਪਟੀ ਮੈਡੀਕਲ ਕਮੀਸ਼ਨਰ ਹੁਸ਼ਿਆਰਪੁਰ ਵੱਲੋਂ ਸੀ.ਐਚ.ਸੀ ਭੂੰਗਾ ਵਿਖੇ ਅਚਨਚੇਤ ਚੈਕਿੰਗ KMS ਕਾਲਜ ਵਿਖੇ ਡਿਜੀਟਲ ਮਾਰਕੀਟਿੰਗ ਸਬੰਧੀ ਪੰਜ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਖ਼ਾਲਸਾ ਕਾਲਜ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਖ਼ੂਨਦਾਨ ਵਿਸ਼ੇ 'ਤੇ ਚਾਰਟ ਮੇਕਿੰਗ ਗਤੀਵਿਧੀ ਕਰਵਾਈ ਗਈ *ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਕੇਂਦਰ ਦੀ ਤਰਜ਼ 'ਤੇ ਕਰਮਚਾਰੀਆਂ ਨੂੰ ਦਿੱਤਾ ਜਾਵੇਗਾ ਡੀਏ : ਸੰਜੀਵ ਮਨਹਾਸ* NSS ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਲੈਕਚਰ KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ

ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ

ਗੜ੍ਹਦੀਵਾਲਾ 4 ਨਵੰਬਰ(ਚੌਧਰੀ)

: ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਛੇਵੀਂ ਤੋ ਅੱਠਵੀਂ ਤੇ ਜਮਾਤ ਨੌਵੀਂ ਤੋਂ ਦਸਵੀ ਦੇ ਵਿਦਿਆਰਥੀਆਂ ਦੇ ਬਲਾਕ ਪੱਧਰ ਸਾਇੰਸ ਪ੍ਰਦਰਸਨੀ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਬਲਾਕ ਭੂੰਗਾ – 2 ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੋੜੀ ਵਿਖੇ ਕਰਵਾਏ ਗਏ। ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀਆਂ ਨੇ ਭਾਗ ਲਿਆ ਤੇ ਜਿੱਤ ਪ੍ਰਾਪਤ ਕੀਤੀ ਜਿਸ ਵਿੱਚ ਜਮਾਤ ਛੇਵੀਂ ਤੋਂ ਅੱਠਵੀਂ ਦੇ ਵਿਦਿਆਰਥੀਆਂ ਵਿੱਚ ਹਰਪ੍ਰੀਤ ਸਿੰਘ ਪਹਿਲਾ ਸਥਾਨ ਥੀਮ ਡਿਜੈਸਟਰ ਮੈਨੇਜਮੈਂਟ, ਸੁਖਦੀਪ ਕੌਰ ਤੇ ਅਰਸ਼ਦੀਪ ਸਿੰਘ ਨੇ ਥੀਮ ਹੈਲਥ ਹਾਈਜੀਨ ਐਂਡ ਸੈਨੀਟੇਸ਼ਨ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।ਜਮਾਤ ਨੌਵੀਂ ਤੇ ਦਸਵੀਂ ਦੇ ਵਿਦਿਆਰਥੀਆਂ ਵਿੱਚ ਰੋਹਨੀ ਥੀਮ ਹੈਲਥ ਐਂਡ ਹਾਈਜੀਨ ਵਿੱਚ ਪਹਿਲਾ ਸਥਾਨ, ਰੀਤਿਕਾ ਥੀਮ ਜੈਵਿਕ ਮਲਚਿੰਗ ਤੇ ਸਮਾਰਟ ਆਟੋਮੈਟਿਕ ਰਾਹੀਂ ਟਿਕਾਉ ਖੇਤੀਬਾੜੀ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।ਗਾਈਡ ਅਧਿਆਪਕਾ ਮਿਸ ਰਮਨਦੀਪ ਕੌਰ ਨੂੰ ਅਤੇ ਬੱਚਿਆਂ ਨੂੰ ਡੀ. ਡੀ. ਓ. ਪ੍ਰਿੰਸੀਪਲ ਸ੍ਰੀ ਸੰਜੀਵ ਕੁਮਾਰ ਨੇ ਵਧਾਈ ਦਿੱਤੀ ਤੇ ਹੋਰ ਮਿਹਨਤ ਕਰਨ ਦੀ ਅਪੀਲ ਕੀਤੀ।ਇਸ ਮੋਕੇ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਦਲਜੀਤ ਸਿੰਘ ਪੰਜਾਬੀ ਨੇ ਦੱਸਿਆ ਕੀ ਇਹ ਬਲਾਕ ਪੱਧਰ ਤੇ ਜੇਤੂ ਵਿਦਿਆਰਥੀਆਂ ਹੁਣ ਜਿਲ੍ਹਾ ਪੱਧਰੀ ਸਾਇੰਸ ਮੁਕਾਬਲਿਆ ਵਿੱਚ ਭਾਗ ਲੈਣਗੇ। ਉਹਨਾ ਇਸ ਜਿੱਤ ਦਾ ਸਿਹਰਾ ਗਾਈਡ ਅਧਿਆਪਕਾ ਮਿਸ ਰਮਨਦੀਪ ਕੌਰ ਤੇ ਸਮੂਹ ਸਟਾਫ ਨੂੰ ਦਿੱਤਾ ਜਿਹਨਾਂ ਨੇ ਬੱਚਿਆਂ ਨੂੰ ਤਿਆਰੀ ਕਰਵਾਈ।ਇਸ ਮੋਕੇ ਸਟਾਫ ਵਿੱਚ ਲੈਕ.ਦਿਨੇਸ਼ ਠਾਕੁਰ, ਲੈਕ.ਇੰਦਰਜੀਤ, ਲੈਕ.ਉਮੇਸ ਕੁਮਾਰ, ਜਗਮੋਹਨ ਸਿੰਘ , ਜਗਵਿੰਦਰ ਸਿੰਘ,ਹਰਪਾਲ ਸਿੰਘ, ਬਲਵਿੰਦਰਜੀਤ ਕੌਰ ਰੇਖਾ ਦੇਵੀ, ਸਪਨਾ ਸਲਾਰੀਆ, ਕਲਜੀਤ ਕੌਰ, ਅਮ੍ਰਿਤ ਜੋਤੀ, ਗੁਰਪ੍ਰੀਤ ਸਿੰਘ,ਅਨੁਰਾਗਦੀਪ ਸਿੰਘ ਹਾਜਰ ਸਨ।