Prime Punjab Times

Latest news
ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ ਸੜਕ ਸੁਰੱਖਿਆ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ-ਵਧੀਕ ਡਿਪਟੀ ਕਮਿਸ਼ਨਰ ਵਰਲਡ ਬੁੱਧਿਸਟ ਫੈਡਰੇਸ਼ਨ ਦੇ ਐਡਵਾਈਜ਼ਰੀ ਬੋਰਡ ਵਿੱਚ ਨਿੱਕੂ ਦਸੂਹਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਸ਼ਬਦ ਕੀਰਤਨ 'ਚ ਖਾਲਸਾ ਕਾਲਜ ਨੇ ਤੀਸਰਾ ਸਥਾਨ ਕੀਤਾ ਹਾਸਲ दसूहा के गांव बह मवा के नीरज ने एशियन गेम्स में जीता सिल्वर मैडल,परिवार और गांव में खुशी की लहर ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਡਾ ਪਾਬਲਾ ਨੇ ਹੱਡੀਆਂ ਦੀ ਬੀਮਾਰੀਆਂ ਸਬੰਧੀ ਮਰੀਜ਼ਾਂ ਦੀ ਕੀਤੀ ਜਾਂਚ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਾਕਿਆਂ ਦੀ ਵਿਕਰੀ ਬਾਰੇ ਹਦਾਇਤਾਂ ਜਾਰੀ ਰਾਖੀ ਗੁਪਤਾ ਭੰਡਾਰੀ, ਇਲੈਕਟਰੋਲ ਰੋਲ ਆਬਜਰਵਰ ਬਟਾਲਾ ਪਹੁੰਚੇ,SIR ਦੀ ਚੱਲ ਰਹੀ ਪ੍ਰਕਿਰਿਆ ਦਾ ਕੀਤਾ ਰੀਵਿਊ ਉੱਨਤ ਭਾਰਤ ਅਭਿਆਨ ਅਧੀਨ ਗੋਦ ਲਏ ਪਿੰਡ ਰਾਣਾ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਲੈਕਚਰ ਕਰਵਾਇਆ ਪ੍ਰਾਇਮਰੀ ਸਕੂਲ ਖੇਡਾਂ 'ਚ ਸ.ਅ.ਸ ਧੂਤ ਕਲਾਂ ਦੇ ਬੱਚਿਆਂ ਨੇ ਮਾਰੀਆਂ ਮੱਲਾਂ
ADVERTISEMENT
You are currently viewing ਬਲਾਕ ਪੱਧਰੀ ਮੁਕਾਬਲੇ ‘ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ

ਬਲਾਕ ਪੱਧਰੀ ਮੁਕਾਬਲੇ ‘ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ

ਹੁਸ਼ਿਆਰਪੁਰ/ਗੜ੍ਹਦੀਵਾਲਾ, 30 ਸਤੰਬਰ (ਚੌਧਰੀ )

– ਨੈਸ਼ਨਲ ਸਾਇੰਸ ਸੈਂਟਰ, ਮਿਨਿਸਟਰੀ ਆਫ ਕਲਚਰ, ਗਵਰਨਮੈਂਟ ਆਫ ਇੰਡੀਆ ਵੱਲੋਂ ਅੱਠਵੀਂ ਅਤੇ ਦਸਵੀਂ ਜਮਾਤ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਬਲਾਕ ਪੱਧਰ ’ਤੇ ਸਾਇੰਸ ਵਿਸ਼ੇ ਸਬੰਧੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਵਿਸ਼ਾ “ਇੰਡੀਅਨ ਐਨਰਜੀ ਬਾਸਕਟ: ਪ੍ਰੋਸਪੈਕਟਸ ਐਂਡ ਚੈਲੇਂਜਸ” ਰਿਹਾ।

ਇਹ ਸੈਮੀਨਾਰ ਬਲਾਕ ਭੂੰਗਾ-2 ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੋੜੀ ਵਿਖੇ ਕਰਵਾਇਆ ਗਿਆ। ਇਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੀ ਵਿਦਿਆਰਥਣ ਰਿਤਿਕਾ ਨੇ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਵਿਦਿਆਰਥਣ ਰਿਤਿਕਾ ਨੂੰ ਮੁਕਾਬਲੇ ਲਈ ਸਕੂਲ ਦੀ ਸਾਇੰਸ ਮਿਸਟ੍ਰੈਸ ਮਿਸ ਰਮਨਦੀਪ ਕੌਰ ਵੱਲੋਂ ਤਿਆਰੀ ਕਰਵਾਈ ਗਈ। ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਸ. ਦਲਜੀਤ ਸਿੰਘ (ਪੰਜਾਬੀ) ਨੇ ਵਿਦਿਆਰਥਣ, ਗਾਈਡ ਅਧਿਆਪਕਾ ਅਤੇ ਸਮੂਹ ਸਟਾਫ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਅਜਿਹੇ ਵਿੱਦਿਅਕ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਲੈਕਚਰਾਰ ਦਿਨੇਸ਼ ਠਾਕੁਰ,ਲੈਕਚਰਾਰ ਇੰਦਰਜੀਤ, ਮੈਥ ਮਾਸਟਰ ਜਗਮੋਹਨ ਸਿੰਘ, ਮੈਡਮ ਬਲਵਿੰਦਰਜੀਤ ਕੌਰ, ਮੈਡਮ ਰੇਖਾ ਦੇਵੀ ਅਤੇ ਮੈਡਮ ਸਪਨਾ ਸਲਾਰੀਆ ਸਮੇਤ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।