Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਸੰਤ ਬਾਬਾ ਹਰਨਾਮ ਸਿੰਘ ਜੀ ਰਾਮਪੁਰ ਖੇੜਾ ਸਾਹਿਬ ਜੀ ਦੀ ਬਰਸੀ ਸਮਾਗਮ ਦੌਰਾਨ ਖ਼ੂਨ ਦਾਨ ਕੈਂਪ ਲਗਾਇਆ

ਸੰਤ ਬਾਬਾ ਹਰਨਾਮ ਸਿੰਘ ਜੀ ਰਾਮਪੁਰ ਖੇੜਾ ਸਾਹਿਬ ਜੀ ਦੀ ਬਰਸੀ ਸਮਾਗਮ ਦੌਰਾਨ ਖ਼ੂਨ ਦਾਨ ਕੈਂਪ ਲਗਾਇਆ

ਗੜ੍ਹਦੀਵਾਲਾ  (ਯੋਗੇਸ਼ ਗੁਪਤਾ)

ਬ੍ਰਹਮ ਗਿਆਨੀ ਸੰਤ ਬਾਬਾ ਹਰਨਾਮ ਸਿੰਘ ਜੀ ਰਾਮਪੁਰ ਖੇੜੇ ਵਾਲਿਆਂ ਦੀ ਯਾਦ ਵਿੱਚ ਹੋਣ ਵਾਲੇ 42ਵੇਂ ਬਰਸੀ ਸਮਾਗਮ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਵੀ ਭਾਈ ਘਨਈਆ ਜੀ ਬੱਲਡ ਬੈਂਕ ਗੁਰੂਦਵਾਰਾ ਡੇਰਾ ਹਰੀ ਭਗਤ ਪੂਰ ਮਾਡਲ ਟਾਊਨ ਹੁਸ਼ਿਆਰਪੁਰ ਤੇ ਬਲਡ ਐਸੋਸੀਏਸ਼ਨ ਹੁਸ਼ਿਆਰਪੁਰ ਬ੍ਰਾਂਚ ਗੜ੍ਹਦੀਵਾਲਾ ਦੇ ਸਹਿਯੋਗ ਨਾਲ ਬੱਲਡ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸੰਤ ਬਾਬਾ ਸੇਵਾ ਸਿੰਘ ਜੀ ਰਾਮਪੁਰ ਖੇੜਾ ਸਹਿਬ ਵਾਲਿਆ ਨੇ ਆਪਣੇ ਕਰ ਕਮਲਾਂ ਨਾਲ ਕੀਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਇਸ ਖੂਨ ਦਾਨ ਕੈਂਪ ਵਿੱਚ ਨਾਇਬ ਤਹਸੀਲਦਾਰ ਲਵਦੀਪ ਸਿੰਘ ਧੂਤ ਨੇ ਸ਼ਿਰਕਤ ਕੀਤੀ ਅਤੇ ਨੌਜਵਾਨਾ ਨੂੰ ਖ਼ੂਨ ਦਾਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਖ਼ੂਨ ਦੀ ਇਕ ਬੁੰਦ ਵੀ ਕਿਸੇ ਵੀ ਜਾਨ ਨੂੰ ਬਚਾ ਸਕਦੀ ਹੈ। ਇਸ ਕੈਂਪ ਵਿੱਚ ਖ਼ਬਰ ਲਿੱਖੇ ਜਾਣ ਤੱਕ 18 ਯੂਨਿਟ ਦੇ ਕਰੀਬ ਖ਼ੂਨ ਦਾਨ ਹੋ ਚੁੱਕਾ ਸੀ।ਇਸ ਮੌਕੇ ਤੇ ਓਹਨਾਂ ਨੇ ਖ਼ੂਨ ਦਾਨ ਕਰਨ ਵਾਲਿਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਸਿਮਰਜੀਤ ਸਿੰਘ ਸਿਮੁ,ਰੋਹਿਤ ਦੱਤ ਹਰਿਆਣਾ,ਨਿਖਿਲ ਕਪਿਲਾ, ਮਨਿੰਦਰ ਵਿਰਦੀ,ਬੱਲਡ ਬੈਂਕ ਦੇ ਡਾਕਟਰ ਦਿਲਬਾਗ ਸਿੰਘ, ਵਿਕਰਮਜੀਤ ਸਿੰਘ, ਸਨੀ ਰਾਮ, ਲਵਪਰੀਤ ਕੌਰ, ਜਤਿਨ ਅਤੇ ਪੂਨਮ ਹਾਜਰ ਆਦਿ ਸਨ।