ਹੁਸ਼ਿਆਰਪੁਰ 28 ਦਸੰਬਰ (ਬਿਊਰੋ ) : ਟਾਂਡਾ ਰੋਡ ਤੇ ਸਰਕਾਰੀ ਗੋਦਾਮ ਨੇੜੇ ਪੁਲੀ ਦੇ ਹੇਠਾਂ ਕੂੜੇ ‘ਚੋਂ ਨਵਜੰਮੀ ਬੱਚੀ ਦੀ ਲਾਸ਼ ਮਿਲੀ ਹੈ ਜਿਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਥਾਣਾ ਮਾਡਲ ਟਾਊਨ ਦੀ ਪੁਲਸ ਨੇ ਲਾਸ਼ ਨੂੰ ਕਬਜੇ ਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਚਓ ਦੇਸ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਹੁਸ਼ਿਆਰਪੁਰ-ਟਾਂਡਾ ਰੋਡ ’ਤੇ ਪੈਂਦੇ ਸਰਕਾਰੀ ਗੋਦਾਮ ਨੇੜੇ ਪੁਲੀ ਦੇ ਹੇਠਾਂ ਇੱਕ ਨਵਜੰਮੀ ਬੱਚੀ ਦੀ ਲਾਸ਼ ਕੂੜੇ ਵਿੱਚ ਪਈ ਹੈ।ਪੁਲਿਸ ਨੇ ਮੌਕੇ ‘ਤੇ ਜਾ ਕੇ ਦੇਖਿਆ ਕਿ ਕੂੜੇ ‘ਚ ਨਵਜੰਮੀ ਬੱਚੀ ਦੀ ਲਾਸ਼ ਪਈ ਸੀ। ਉਨ੍ਹਾਂ ਨੇ ਦੱਸਿਆ ਕਿ ਲਾਸ਼ ਨੂੰ ਸ਼ਨੀਵਾਰ ਦੇਰ ਰਾਤ ਜਾਂ ਐਤਵਾਰ ਤੜਕੇ ਸੁੱਟਿਆ ਗਿਆ ਹੈ ਕਿਉਂਕਿ ਜੇਕਰ ਲਾਸ਼ ਪੁਰਾਣੀ ਹੁੰਦੀ ਤਾਂ ਉਸ ਨੂੰ ਜਾਨਵਰਾਂ ਨੇ ਖਾ ਜਾਣਾ ਸੀ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾਇਆ ਜਾਵੇਗਾ,। ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਦੱਸਿਆ ਜਾ ਸਕੇਗਾ ਕਿ ਬੱਚੀ ਦੀ ਮੌਤ ਕਦੋਂ ਅਤੇ ਕਿਵੇਂ ਹੋਈ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਸਬੰਧੀ ਅਣਪਛਾਤੀ ਔਰਤ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹੁਸ਼ਿਆਰਪੁਰ ਵਿਖੇ ਪੁਲੀ ਦੇ ਹੇਠਾਂ ਕੂੜੇ ‘ਚੋਂ ਨਵਜੰਮੀ ਬੱਚੀ ਦੀ ਮਿਲੀ ਲਾਸ਼
- Post published:December 28, 2021