Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬੋਹਾਨੀ ਵਿਖੇ ਸਤਿਗੁਰੂ ਰਵਿਦਾਸ ਜੀ ਦੇ 646ਵੇਂ ਪਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਲ

ਬੋਹਾਨੀ ਵਿਖੇ ਸਤਿਗੁਰੂ ਰਵਿਦਾਸ ਜੀ ਦੇ 646ਵੇਂ ਪਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਲ

ਫਗਵਾੜਾ (ਲਾਲੀ ਦਾਦਰ )

10 ਫਰਵਰੀ : ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 11 ਅਤੇ 12 ਫਰਵਰੀ ਨੂੰ ਪਿੰਡ ਬੋਹਾਨੀ ਦੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਪਹਿਲੇ ਦਿਨ 11 ਫਰਵਰੀ ਨੂੰ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਕਿ ਪੂਰੇ ਪਿੰਡ ਦੀ ਪਰਿਕ੍ਰਮਾ ਕਰਨ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗੀ। ਉਕਤ ਨਗਰ ਕੀਰਤਨ ਦਾ ਜਿੱਥੇ ਸਮੂਹ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਜਾਵੇਗਾ ਉੱਥੇ ਹੀੇ ਵੱਖ ਵੱਖ ਪਕਵਾਨਾਂ ਦੇ ਲੰਗਰਾਂ ਦੀ ਸੇਵਾ ਵੀ ਵਰਤਾਈ ਜਾਵੇਗੀ। ਨਗਰ ਕੀਰਤਨ ਦੇ ਵੱਖ ਵੱਖ ਪੜਾਵਾਂ ਦੌਰਾਨ ਰਾਗੀ/ਢਾਡੀ ਜੱਥੇ ਸੰਗਤਾਂ ਨੂੰ ਢਾਡੀ ਵਾਰਾਂ ਅਤੇ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ। 12 ਫਰਵਰੀ ਦਿਨ ਐਤਵਾਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਢਾਡੀ ਜੱਥੇ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ। ਇਸ ਮੌਕੇ ਸੇਵਾਦਾਰਾਂ ਵਲੋਂ ਚਾਹ-ਪਕੌੜਿਆਂ ਅਤੇ ਲੰਗਰ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ। ਇਸ ਮੌਕੇ ਕਮੇਟੀ ਪ੍ਰਧਾਨ ਰੂਪ ਲਾਲ, ਬਿੱਲਾ ਬੋਹਾਨੀ, ਸੋਢੀ ਰਾਮ, ਵਿੱਕੀ ਬੋਹਾਨੀ, ਨਿੰਦਰ ਬੋਹਾਨੀ, ਬਲਜਿੰਦਰ ਰਾਮ, ਮੋਹਨ ਸਿੰਘ, ਸਰਪੰਚ ਹਰਜੀਤ ਸਿੰਘ ਲਾਡੀ ਬੋਹਾਨੀ, ਸਾਬਕਾ ਸਰਪੰਚ ਪਰੀਤਮ ਦਾਸ, ਹੈੱਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ, ਰਾਮ ਲਾਲ, ਤੇਜਪਾਲ ਅਤੇ ਹਰਮੀਤ ਨੀਟਾ ਪੰਚ ਆਦਿ ਹਾਜਰ ਸਨ।