Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਰਹੱਦੀ ਚੌਂਕੀ ਹਮਲੇ ’ਚ ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਘਰ ਪੁੱਜੀ ਪੰਜਾਬ ਸਰਕਾਰ – “ਕੁਰਬਾਨੀ ਵਿਅਰਥ ਨਹੀਂ ਜਾਣ ਦੇਵਾਂਗੇ, ਦੋਸ਼ੀਆਂ ਨੂੰ ਮਿਲੇਗੀ ਕੜੀ ਸਜ਼ਾ”  ਬਟਾਲਾ, 28 ਫ਼ਰਵਰੀ — ਭਾਰਤ-ਪਾਕਿਸਤਾਨ ਸਰਹੱਦੀ

ਸਰਹੱਦੀ ਚੌਂਕੀ ਹਮਲੇ ’ਚ ਸ਼ਹੀਦ ਏਐਸਆਈ ਗੁਰਨਾਮ ਸਿੰਘ ਦੇ ਘਰ ਪੁੱਜੀ ਪੰਜਾਬ ਸਰਕਾਰ – “ਕੁਰਬਾਨੀ ਵਿਅਰਥ ਨਹੀਂ ਜਾਣ ਦੇਵਾਂਗੇ, ਦੋਸ਼ੀਆਂ ਨੂੰ ਮਿਲੇਗੀ ਕੜੀ ਸਜ਼ਾ” ਬਟਾਲਾ, 28 ਫ਼ਰਵਰੀ — ਭਾਰਤ-ਪਾਕਿਸਤਾਨ ਸਰਹੱਦੀ

ਬਟਾਲਾ, 28 ਫ਼ਰਵਰੀ(ਅਵਿਨਾਸ਼ ਸ਼ਰਮਾ) 

: ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਦੇ ਪਿੰਡ ਆਦੀਆ ਸਥਿਤ ਪੁਲਿਸ ਚੌਂਕੀ ’ਚ ਸ਼ਹੀਦ ਹੋਏ ਏਐਸਆਈ ਗੁਰਨਾਮ ਸਿੰਘ (ਨਿਵਾਸੀ ਪਿੰਡ ਗਾਦੜੀਆਂ) ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮੌਕੇ ’ਤੇ ਪਹੁੰਚੇ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ ਨਾਲ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਸਮੇਤ ਪਾਰਟੀ ਆਗੂਆਂ ਨੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ। ਮੰਤਰੀਆਂ ਨੇ ਭਰੋਸਾ ਦਿੱਤਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਕਾਨੂੰਨ ਅਨੁਸਾਰ ਕੜੀ ਸਜ਼ਾ ਦਿਵਾਈ ਜਾਵੇਗੀ।

ਪਰਿਵਾਰਕ ਮੈਂਬਰਾਂ ਨੇ ਮੰਗ ਰੱਖੀ ਕਿ ਨਿਹੱਥੇ ਪੁਲਿਸ ਅਧਿਕਾਰੀ ’ਤੇ ਗੋਲੀਆਂ ਚਲਾਉਣ ਵਾਲਿਆਂ ਨੂੰ ਬਖ਼ਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਜੇ ਸਾਹਮਣੇ ਆ ਕੇ ਲਲਕਾਰਦੇ ਤਾਂ ਏਐਸਆਈ ਗੁਰਨਾਮ ਸਿੰਘ ਡਟ ਕੇ ਮੂੰਹਤੋੜ ਜਵਾਬ ਦਿੰਦੇ।

ਮੀਡੀਆ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਸਬੰਧੀ ਪੁੱਛੇ ਗਏ ਸਵਾਲ ’ਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰ ਕਾਨੂੰਨ-ਵਿਵਸਥਾ ਮਾਮਲਿਆਂ ਵਿੱਚ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਕਿਸੇ ਵੀ ਅਪਰਾਧੀ ਨੂੰ ਪ੍ਰੋਤਸਾਹਨ ਨਹੀਂ ਦਿੱਤਾ ਜਾਵੇਗਾ।

ਸ਼ੈਰੀ ਕਲਸੀ ਨੇ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਇਹ ਰਾਜਨੀਤੀ ਕਰਨ ਦਾ ਮੌਕਾ ਨਹੀਂ, ਸਗੋਂ ਦੇਸ਼ ਦੀ ਰੱਖਿਆ ਅਤੇ ਸ਼ਹੀਦਾਂ ਨੂੰ ਇਨਸਾਫ ਦਿਵਾਉਣ ਦਾ ਸਮਾਂ ਹੈ। ਉਨ੍ਹਾਂ ਕਿਹਾ ਕਿ ਸਾਰੇ ਰਾਜਨੀਤਿਕ ਧਿਰ ਇਕਜੁੱਟ ਹੋ ਕੇ ਸ਼ਹੀਦ ਪਰਿਵਾਰਾਂ ਦੇ ਨਾਲ ਖੜ੍ਹਨ।

ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸਦੇ ਨਾਲ ਹੀ HDFC Bank ਵੱਲੋਂ ਵੀ ਇਕ ਕਰੋੜ ਰੁਪਏ ਦੀ ਮਦਦ ਦੇਣ ਦੀ ਘੋਸ਼ਣਾ ਕੀਤੀ ਗਈ ਹੈ।

ਇਸ ਮੌਕੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਦੀਨਾਨਗਰ ਤੋਂ ਸ਼ਮਸ਼ੇਰ ਸਿੰਘ ਅਤੇ ਫਤਿਹਗੜ੍ਹ ਚੂੜੀਆਂ ਤੋਂ ਬਲਬੀਰ ਸਿੰਘ ਪੰਨੂ ਸਮੇਤ ਕਈ ਆਗੂ ਹਾਜ਼ਰ ਸਨ।

ਸਰਕਾਰ ਨੇ ਦ੍ਰਿੜਤਾ ਨਾਲ ਕਿਹਾ ਕਿ ਸ਼ਹੀਦ ਏਐਸਆਈ ਗੁਰਨਾਮ ਸਿੰਘ ਅਤੇ ਅਸ਼ੋਕ ਕੁਮਾਰ ਦੀ ਕੁਰਬਾਨੀ ਵਿਅਰਥ ਨਹੀਂ ਜਾਣ ਦਿੱਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਕਾਨੂੰਨੀ ਪ੍ਰਕਿਰਿਆ ਅਧੀਨ ਸਖ਼ਤ ਸਜ਼ਾ ਦਿਵਾਈ ਜਾਵੇਗੀ।