Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਬ੍ਰਹਮਗਿਆਨ ਦੀ ਪ੍ਰਾਪਤੀ ਨਾਲ, ਸਾਡੇ ਜੀਵਨ ਦਾ ਹਰ ਕਾਰਜ ਸਾਰਥਕ ਹੋ ਜਾਂਦਾ ਹੈ ਕਿਉਂਕਿ ਇਹ ਪਰਉਪਕਾਰ ਨਾਲ ਭਰਪੂਰ ਹੈ : ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ

ਬ੍ਰਹਮਗਿਆਨ ਦੀ ਪ੍ਰਾਪਤੀ ਨਾਲ, ਸਾਡੇ ਜੀਵਨ ਦਾ ਹਰ ਕਾਰਜ ਸਾਰਥਕ ਹੋ ਜਾਂਦਾ ਹੈ ਕਿਉਂਕਿ ਇਹ ਪਰਉਪਕਾਰ ਨਾਲ ਭਰਪੂਰ ਹੈ : ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ

ਹੁਸ਼ਿਆਰਪੁਰ / ਗੜ੍ਹਦੀਵਾਲਾ (ਚੌਧਰੀ) 
ਨਿਰੰਕਾਰੀ ਸਤਿਗੁਰੂ ਦਾ ਮਾਨਵਤਾ ਲਈ ਸੰਦੇਸ਼

18 ਅਪ੍ਰੈਲ, 2023 : ‘ਬ੍ਰਹਮਗਿਆਨ ਦੀ ਪ੍ਰਾਪਤੀ ਨਾਲ, ਸਾਡੇ ਜੀਵਨ ਦਾ ਹਰ ਕਾਰਜ ਸਾਰਥਕ ਹੋ ਜਾਂਦਾ ਹੈ ਕਿਉਂਕਿ ਇਹ ਪਰਉਪਕਾਰ ਨਾਲ ਭਰਪੂਰ ਹੈ।’ ਉਪਰੋਕਤ ਸੰਦੇਸ਼ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੁਆਰਾ  ਹਜ਼ਾਰਾਂ ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਹੋਏ 16 ਅਪ੍ਰੈਲ ਨੂੰ ਪੱਛਮੀ ਵਿਹਾਰ, ਦਿੱਲੀ ਵਿਖੇ ਅਤੇ 9 ਅਪ੍ਰੈਲ ਨੂੰ ਵਿਵੇਕ ਵਿਹਾਰ ਵਿਖੇ ਹੋਏ ਸਤਿਸੰਗ ਦੌਰਾਨ ਦਿੱਤਾ ਗਿਆ ਸੀ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਾਮਿਲ ਹੋ ਕੇ  ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਜੀ ਦੇ ਇਲਾਹੀ ਦਰਸ਼ਨਾਂ ਅਤੇ ਪਾਵਨ ਪ੍ਰਵਚਨਾਂ ਦਾ ਆਨੰਦ ਮਾਣਿਆ। ਸਤਿਗੁਰੂ ਮਾਤਾ ਜੀ ਨੇ ਜੀਵਨ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਫਰਮਾਇਆ ਕਿ ਜਦੋਂ ਅਸੀਂ ਪ੍ਰਮਾਤਮਾ ਦੀ ਪੂਜਾ ਕਰਦੇ ਹਾਂ ਅਤੇ ਗੁਰਮਤਿ ਦ੍ਰਿਸ਼ਟੀ ਅਨੁਸਾਰ ਆਪਣਾ ਜੀਵਨ ਬਤੀਤ ਕਰਦੇ ਹਾਂ ਤਾਂ ਸਾਡਾ ਜੀਵਨ ਸਹੀ ਅਰਥਾਂ ਵਿੱਚ ਸਫ਼ਲ ਜੀਵਨ ਬਣਦਾ ਹੈ। ਬ੍ਰਹਮ ਨਾਲ ਅਭੇਦ ਹੋ ਕੇ, ਅਸੀਂ ਆਪਣੇ ਜੀਵਨ ਵਿੱਚ ਅਨੰਦ ਦੀ ਅਵਸਥਾ ਪ੍ਰਾਪਤ ਕਰਦੇ ਹਾਂ। ਬ੍ਰਹਮਗਿਆਨ ਦੀ ਪ੍ਰਾਪਤੀ ਨਾਲ ਸਾਡੇ ਜੀਵਨ ਦਾ ਹਰ ਕਾਰਜ ਸਾਰਥਿਕ ਹੋ ਜਾਂਦਾ ਹੈ ਕਿਉਂਕਿ ਇਹ ਪਰਉਪਕਾਰ ਨਾਲ ਭਰਪੂਰ ਹੁੰਦਾ ਹੈ।ਇਸ  ਸੰਤ ਸਮਾਗਮ ਵਿੱਚ ਸਥਾਨਕ ਪਤਵੰਤੇ ਸੱਜਣਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ ਅਤੇ ਸਤਿਗੁਰੂ ਮਾਤਾ ਜੀ ਦਾ ਪਾਵਨ ਆਸ਼ੀਰਵਾਦ ਪ੍ਰਾਪਤ ਕੀਤਾ। ਵਿਵੇਕ ਵਿਹਾਰ ਦੇ ਸੰਯੋਜਕ ਸਤਿਕਾਰਯੋਗ ਭੈਣ ਆਸ਼ਾ ਗੁਜਰਾਲ ਅਤੇ ਪੱਛਮ ਵਿਹਾਰ ਦੇ ਸਥਾਨਕ ਸੰਯੋਜਕ ਸਤਿਕਾਰਯੋਗ ਸੁਰਿੰਦਰ ਖੁਰਾਣਾ ਨੇ ਸਮਾਗਮ ਵਿੱਚ ਹਾਜ਼ਰ ਸਮੂਹ ਸ਼ਖ਼ਸੀਅਤਾਂ ਅਤੇ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਆਪਣੀਆਂ ਜਨ ਕਲਿਆਣ ਪ੍ਰਚਾਰ ਯਾਤਰਾਵਾਂ ਰਾਹੀਂ ਸਮੁੱਚੀ ਮਾਨਵ ਜਾਤੀ ਨੂੰ ਪਿਆਰ, ਏਕਤਾ, ਸਰਬ-ਸਾਂਝੀਵਾਲਤਾ ਵਾਲਾ ਜੀਵਨ ਜਿਉਣ ਲਈ ਪ੍ਰੇਰਿਤ ਕਰ ਰਹੇ ਹਨ, ਜੋ ਕਿ ਅਜੋਕੇ ਸਮੇਂ ਵਿੱਚ ਵੀ ਬਹੁਤ ਜ਼ਰੂਰੀ ਹੈ।
ਫ਼ੋਟੋ: ਸੰਤ ਨਿਰੰਕਾਰੀ ਸਤਿਸੰਗ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀਆਂ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ।