Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬ੍ਰਾਂਚ ਮੈਨੇਜਰ ਪਵਨ ਕੁਮਾਰ ਨੇ ਲਿਆ ਪੰਜਾਬ ਗ੍ਰਾਮੀਣ ਬੈਂਕ ਲੱਖਪੁਰ ਦਾ ਚਾਰਜ

ਬ੍ਰਾਂਚ ਮੈਨੇਜਰ ਪਵਨ ਕੁਮਾਰ ਨੇ ਲਿਆ ਪੰਜਾਬ ਗ੍ਰਾਮੀਣ ਬੈਂਕ ਲੱਖਪੁਰ ਦਾ ਚਾਰਜ

ਫਗਵਾੜਾ (ਲਾਲੀ ਦਾਦਰ )

* ਰਿਟਾ. ਪ੍ਰਿੰਸੀਪਲ ਜਸਵਿੰਦਰ ਸਿੰਘ ਬੰਗੜ ਨੇ ਕੀਤਾ ਸਵਾਗਤ

17 ਜੁਲਾਈ : ਪੰਜਾਬ ਗ੍ਰਾਮੀਣ ਬੈਂਕ ਲੱਖਪੁਰ ਤਹਿਸੀਲ ਫਗਵਾੜਾ ਦੇ ਨਵ ਨਿਯੁਕਤ ਬ੍ਰਾਂਚ ਮੈਨੇਜਰ ਪਵਨ ਕੁਮਾਰ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਆਯੋਜਿਤ ਸੰਖੇਪ ਸਮਾਗਮ ਦੌਰਾਨ ਸੀਨੀਅਰ ਮੈਨੇਜਰ ਆਰ.ਏ. ਸਿੱਧੂ ਵਿਸ਼ੇਸ਼ ਤੌਰ ਤੇ ਮੋਜੂਦ ਰਹੇ। ਇਸ ਦੌਰਾਨ ਪਿੰਡ ਦੇ ਸਰਪੰਚ ਨਿਰਮਲਜੀਤ ਸਿੰਘ ਤੋਂ ਇਲਾਵਾ ਰਿਟਾ. ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਨੇ ਬ੍ਰਾਂਚ ਮੈਨੇਜਰ ਪਵਨ ਕੁਮਾਰ ਨੂੰ ਗੁਲਦਸਤਾ ਭੇਂਟ ਕਰਦੇ ਹੋਏ ਨਿਯੁਕਤੀ ਦਾ ਸਵਾਗਤ ਕੀਤਾ। ਬ੍ਰਾਂਚ ਮੈਨੇਜਰ ਪਵਨ ਕੁਮਾਰ ਨੇ ਦੱਸਿਆ ਕਿ ਉਹਨਾਂ ਦੀ ਪ੍ਰਾਥਮਿਕਤਾ ਗ੍ਰਾਮੀਣ ਬੈਂਕ ਦੇ ਗ੍ਰਾਹਕਾਂ ਨੂੰ ਵਧੀਆ ਸੇਵਾਵਾਂ ਦੇਣਾ ਅਤੇ ਬੈਂਕ ਦੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਗ੍ਰਾਹਕਾਂ ਤਕ ਪਹੁੰਚਾਉਣਾ ਹੈ। ਸੀਨੀਅਰ ਮੈਨੇਜਰ ਆਰ.ਏ. ਸਿੱਧੂ ਨੇ ਦੱਸਿਆ ਕਿ ਗ੍ਰਾਮੀਣ ਬੈਂਕ ਰਾਹੀਂ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਸਕੀਮਾ ਦਾ ਲਾਭ ਪਿੰਡਾਂ ਦੇ ਵਸਨੀਕਾਂ ਤੇ ਕਿਸਾਨਾ ਨੂੰ ਦਿੱਤਾ ਜਾਂਦਾ ਹੈ। ਉਹਨਾਂ ਬੈਂਕ ਦੀਆਂ ਕਰਜੇ ਸਬੰਧੀ ਸਕੀਮਾ ਦੀ ਜਾਣਕਾਰੀ ਵੀ ਦਿੱਤੀ। ਰਿਟਾ. ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਅਤੇ ਸਰਪੰਚ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਲੱਖਪੁਰ ਦਾ ਇਲਾਕਾ ਐਨ.ਆਰ.ਆਈ. ਬੈਲਟ ਹੈ ਤੇ ਕਰੀਬ 10/12 ਪਿੰਡਾਂ ਦੇ ਲੋਕ ਇਸ ਗ੍ਰਾਮੀਣ ਬੈਂਕ ਨਾਲ ਜੁੜੇ ਹੋਏ ਹਨ। ਉਹਨਾਂ ਭਰੋਸਾ ਦਿੱਤਾ ਕਿ ਬੈਂਕ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਅਤੇ ਬੈਂਕ ਦੀਆਂ ਯੋਜਨਾਵਾਂ ਲਾਭ ਉਠਾਉਣ ਲਈ ਪਿੰਡ ਵਾਸੀਆਂ ਨੂੰ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਡਾ. ਸੁਮਨ, ਜੈਨਿਸ ਪਬਰੇਜਾ, ਸੰਜੀਵ ਕੁਮਾਰ, ਮਹਿੰਦਰ ਕੁਮਾਰ, ਮਨਪ੍ਰੀਤ ਕੌਰ, ਨੇਹਾ ਦੇਵੀ, ਅਮਰੀਕ ਸਿੰਘ, ਸਰਬਜੀਤ ਸਿੰਘ, ਸਤਨਾਮ ਸਿੰਘ, ਰਣਦੀਪ ਸਿੰਘ, ਚਮਨ ਲਾਲ, ਬਲਜੀਤ ਸਿੰਘ, ਰਣਜੀਤ ਸਿੰਘ ਆਦਿ ਹਾਜਰ ਸਨ।
ਤਸਵੀਰ ਸਮੇਤ।