Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing BREAKING..ਵਿਧਾਨ ਸਭਾ ਹਲਕਾ…ਤੋਂ ਭਾਜਪਾ ਦੇ ਉਮੀਦਵਾਰ ਸਮੇਤ ਦੋ ’ਤੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਦੇਖੋਂ ਕੌਣ👇👇

BREAKING..ਵਿਧਾਨ ਸਭਾ ਹਲਕਾ…ਤੋਂ ਭਾਜਪਾ ਦੇ ਉਮੀਦਵਾਰ ਸਮੇਤ ਦੋ ’ਤੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਦੇਖੋਂ ਕੌਣ👇👇

ਹੁਸ਼ਿਆਰਪੁਰ : (ਪੀਪੀਟੀ ਬਿਊਰੋ) ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਭਾਜਪਾ ਦੇ ਉਮੀਦਵਾਰ ਸਮੇਤ ਦੋ ’ਤੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ
ਹੁਸ਼ਿਆਰਪੁਰ, 19 ਫਰਵਰੀ: ਚੋਣਾਂ ਦੌਰਾਨ ਵੋਟਰਾਂ ਨੂੰ ਆਪਣੇ ਪੱਖ ਵਿਚ ਮਤਦਾਨ ਕਰਨ ਲਈ ਸ਼ਰਾਬ ਅਤੇ ਪੈਸੇ ਦਾ ਲਾਲਚ ਦੇਣ ਦਾ ਇਕ ਮਾਮਲਾ ਧਿਆਨ ਵਿਚ ਆਉਣ ’ਤੇ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਵਲੋਂ ਤੁਰੰਤ ਕਾਰਵਾਈ ਕੀਤੀ ਗਈ ਹੈ। ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਭਾਜਪਾ ਦੇ ਉਮੀਦਵਾਰ ਨਿਮੀਸ਼ਾ ਮਹਿਤਾ ਅਤੇ ਇਕ ਹੋਰ ਵਿਅਕਤੀ ਖਿਲਾਫ਼ ਥਾਣਾ ਗੜ੍ਹਸ਼ੰਕਰ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਉਮੀਦਵਾਰ ਨਿਮੀਸ਼ਾ ਮਹਿਤਾ ਵਲੋਂ ਵੋਟਰਾਂ ਨੂੰ ਸ਼ਰਾਬ ਅਤੇ ਪੈਸੇ ਦੇ ਕੇ ਆਪਣੇ ਪੱਖ ਵਿਚ ਵੋਟਾਂ ਪੁਆਉਣ ਲਈ ਕਿਸੇ ਵਿਅਕਤੀ ਨਾਲ ਗੱਲ ਕਰਨ ਦੀ ਆਡੀਓ ਰਿਕਾਰਡਿੰਗ ਧਿਆਨ ਵਿਚ ਆਈ ਸੀ।


ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਊਨਾ ਕਿਹਾ ਕਿ ਚੋਣਾਂ ਦੌਰਾਨ ਵੋਟਰਾਂ ਨੂੰ ਲੁਭਾਉਣਾ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਉਮੀਦਵਾਰ ਨਿਮੀਸ਼ਾ ਮਹਿਤਾ ਦੀ ਕਿਸੇ ਹੋਰ ਵਿਅਕਤੀ ਨਾਲ ਆਡੀਓ ਰਿਕਾਰਡਿੰਗ ਦਾ ਮਾਮਲਾ ਧਿਆਨ ਵਿਚ ਆਉਣ ’ਤੇ ਤੁਰੰਤ ਜ਼ਿਲ੍ਹਾ ਪੁਲਿਸ ਨੂੰ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਥਾਣਾ ਗੜ੍ਹਸ਼ੰਕਰ ਵਿਖੇ ਵੱਖ-ਵੱਖ ਧਾਰਾਵਾਂ 171-ਸੀ, 171-ਈ, 171-ਐਚ, 171-ਐਫ, 129 (3), 135-ਸੀ, 126 (2) ਅਤੇ 126 ਬੀ ਤਹਿਤ ਨਿਮੀਸ਼ਾ ਮਹਿਤਾ ਅਤੇ ਇਕ ਹੋਰ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ।