ਗੜ੍ਹਦੀਵਾਲਾ 29 ਨਵੰਬਰ (ਯੋਗੇਸ਼ ਗੁਪਤਾ / ਪ੍ਰਦੀਪ ਸ਼ਰਮਾ) : ਸਥਾਨਕ ਪੁਲਿਸ ਨੇ 56 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਪ੍ਰਭਜੋਤ ਉਰਫ ਪੰਥ ਪੁੱਤਰ ਸੇਵਾ ਸਿੰਘ ਵਾਸੀ ਅਰਗੋਵਾਲ ਥਾਣਾ ਗੜਦੀਵਾਲਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।
ਜਿਲ੍ਹਾ ਹੁਸ਼ਿਆਰਪੁਰ ਦੇ ਪੁਲਿਸ ਕਪਤਾਨ ਸਰਦਾਰ ਕੁਲਵੰਤ ਸਿੰਘ ਹੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ ਟਾਡਾ ਰਾਜ ਕੁਮਾਰ ਬਜਾੜ ਦੀ ਹਦਾਇਤਾਂ ਮੁਤਾਬਿਕ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਤਹਿਤ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਇੰਸਪੈਕਟਰ ਬਲਜੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਗੜ੍ਹਦੀਵਾਲਾ ਪੁਲਿਸ ਵੱਲੋਂ ਇਲਾਕਾ ਗਸਤ ਥਾਂ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 56 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਗੜ੍ਹਦੀ ਵਾਲਾ ਦੇ ਮੁੱਖ ਅਫਸਰ ਬਲਜੀਤ ਸਿੰਘ ਹੁੰਦਲ ਨੇ ਦੱਸਿਆ ਕਿ ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ, ਏ.ਐਸ. ਆਈ ਸਰਬਜੀਤ ਸਿੰਘ.ਏ.ਐਸ. ਆਈ ਦਰਸ਼ਨ ਸਿੰਘ,ਪੀ.ਐਚ.ਜੀ ਗੁਰਮੇਲ ਸਿੰਘ,ਪੀ.ਐਚ.ਜੀ ਕੁਲਵੰਤ ਸਿੰਘ ਆਦਿ ਪੁਲਿਸ ਪਾਰਟੀ ਇਲਾਕਾ ਗਸਤ ਥਾਂ ਚੈਕਿੰਗ ਸ਼ਕੀ ਪੁਰਸ਼ਾਂ ਦੇ ਸਬੰਧ ਵਿੱਚ ਥਾਣਾ ਗੜ੍ਹਦੀਵਾਲਾ ਤੋਂ ਪਿੰਡ ਅਰਗੋਵਾਲ, ਢੋਲੋਵਾਲ ਵਾਲੀ ਸਾਈਡ ਨੂੰ ਜਾ ਰਹੇ ਸੀ।
ਜਦੋਂ ਪੁਲਿਸ ਪਾਰਟੀ ਅਰਗੋਵਾਲ ਤੇ ਥੋੜਾ ਪਿੱਛੇ ਸੀ ਤਾਂ ਅਰਗੋਵਾਲ ਸਾਈਡ ਤੋਂ ਇੱਕ ਮੋਟਰਸਾਈਕਲ ਮਾਰਕਾ ਐਫ,ਜੈਡ, ਐਸ ਤੇ ਇਕ ਮੈਨਾ ਨੌਜਵਾਨ ਆ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਆਪਣੀ ਪਹਿਨੀ ਪੈਟ ਦੀ ਸੱਜੀ ਜੇਬ ਵਿੱਚੋਂ ਇੱਕ ਵਜਨਦਾਰ ਕਾਲੇ ਰੰਗ ਦਾ ਮੋਮੀ ਲਿਫਾਫਾ ਕੱਢਕੇ ਸੜਕ ਕਿਨਾਰੇ ਘਾਹ ਵਿੱਚ ਸੁੱਟ ਕੇ ਯਕਦਮ ਪਿੱਛੇ ਨੂੰ ਮੁੜਨ ਲੱਗਾ ਤਾਂ ਉਕਤ ਨੌਜਵਾਨ ਸਮੇਤ ਮੋਟਰਸਾਈਕਲ ਨੰਬਰ ਪੀਬੀ08 ਡੀ ਵਾਈ 2347 ਡਿੱਗ ਪਿਆ ਜਿਸ ਨੂੰ ਪੁਲਿਸ ਪਾਰਟੀ ਵਲੋਂ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਉਕਤ ਵਿਅਕਤੀ ਦੀ ਪਹਿਚਾਣ ਪੁੱਛੀ ਤਾਂ ਉਸਨੇ ਆਪਣਾ ਨਾਮ ਪ੍ਰਭਜੋਤ ਉਰਫ ਪੱਬ ਪੁੱਤਰ ਸੇਵਾ ਸਿੰਘ ਵਾਸੀ ਅਰਗੋਵਾਲ ਥਾਣਾ ਗੜਦੀਵਾਲਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਦੱਸਿਆ ।
ਜਦੋਂ ਪੁਲਿਸ ਪਾਰਟੀ ਨੇ ਉਕਤ ਵਿਅਕਤੀ ਵਲੋਂ ਘਾਹ ਵਿੱਚ ਸੁੱਟੇ ਲਿਫਾਫੇ ਵਜਨਦਾਰ ਮੋਮੀ ਕਾਲੇ ਰੰਗ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਵਜਨ ਕਰਨ ਤੇ 56 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ।ਪੁਲਿਸ ਵਲੋਂ ਉਕਤ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਕੇ ਉਸਦੇ ਖਿਲਾਫ ਮੁਕੱਦਮਾ ਨੰਬਰ 106 ਧਾਰਾ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਗਈ ਹੈ। .