Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing BREAKING NEWS.. 100 ਗ੍ਰਾਮ ਹੈਰੋਇਨ,260 ਗ੍ਰਾਮ ਨਸ਼ੀਲਾ ਪਾਊਡਰ, ਦੋ ਦੇਸੀ ਪਿਸਟਲ 32 ਬੋਰ,4 ਰੌਂਦ ਜਿੰਦਾ, ਬ੍ਰੇਜਾ ਕਾਰ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ 

BREAKING NEWS.. 100 ਗ੍ਰਾਮ ਹੈਰੋਇਨ,260 ਗ੍ਰਾਮ ਨਸ਼ੀਲਾ ਪਾਊਡਰ, ਦੋ ਦੇਸੀ ਪਿਸਟਲ 32 ਬੋਰ,4 ਰੌਂਦ ਜਿੰਦਾ, ਬ੍ਰੇਜਾ ਕਾਰ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ 

100 ਗ੍ਰਾਮ ਹੈਰੋਇਨ,260 ਗ੍ਰਾਮ ਨਸ਼ੀਲਾ ਪਾਊਡਰ, ਦੋ ਦੇਸੀ ਪਿਸਟਲ 32 ਬੋਰ,4 ਰੌਂਦ ਜਿੰਦਾ, ਬ੍ਰੇਜਾ ਕਾਰ ਸਮੇਤ ਦੋ ਨੌਜਵਾਨ ਪੁਲਿਸ ਅੜਿੱਕੇ 

ਟਾਂਡਾ / ਦਸੂਹਾ (ਬਿਊਰੋ) : ਟਾਂਡਾ ਪੁਲਿਸ ਨੇ ਦੋ ਨੌਜਵਾਨਾਂ ਨੂੰ 100 ਗ੍ਰਾਮ ਹੈਰੋਇਨ, 260 ਗ੍ਰਾਮ ਨਸ਼ੀਲਾ ਪਾਊਡਰ, ਦੋ ਦੇਸੀ ਪਿਸਟਲ 32 ਬੋਰ ਸਮੇਤ ਦੋ ਸਪੇਅਰ ਮੈਗਜ਼ੀਨ (ਕੁੱਲ 4 ਰੌਂਦ 32 ਬੋਰ ਜਿੰਦਾ) ਅਤੇ ਬ੍ਰੇਜਾ ਕਾਰ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਦੋਸ਼ੀਆਂ ਦੀ ਪਛਾਣ ਬਲਰਾਜ ਸਿੰਘ ਉਰਫ ਬਾਜ ਪੁੱਤਰ ਸਵਿੰਦਰ ਤੇ ਦਿਲਬਾਗ ਸਿੰਘ ਉਰਫ ਬਾਗਾ ਫੋਜੀ ਪੁੱਤਰ ਸਕੱਤਰ ਸਿੰਘ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਇੰਸਪੈਕਟਰ ਲਖਵੀਰ ਸਿੰਘ ਸੀ ਆਈ ਏ ਸਟਾਫ ਹੁਸ਼ਿਆਰਪੁਰ ਸਮੇਤ ਸਾਥੀ ਕਰਮਚਾਰੀਆ ਬ੍ਰਾਏ ਕਰਨ ਚੈਕਿੰਗ ਨਾਕਾਬੰਦੀ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਹਾਈਟੇਕ ਨਾਕਾ ਰੜਾ ਬ੍ਰਿਜ ਟਾਂਡਾ ਮੌਜੂਦ ਸੀ ਤਾ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦਿਲਬਾਗ ਸਿੰਘ ਉਰਫ ਬਾਗਾ ਫੋਜੀ ਪੁੱਤਰ ਸਕੱਤਰ ਸਿੰਘ ਵਾਸੀ ਪਿੰਡ ਗੋਹਲਵਾਲ ਥਾਣਾ ਸਿਟੀ ਤਰਨਤਾਰਨ ਅਤੇ ਬਲਰਾਜ ਸਿੰਘ ਉਰਫ ਬਾਜ ਪੁੱਤਰ ਸਵਿੰਦਰ ਸਿੰਘ ਵਾਸੀ ਮੁਰਾਦਪੁਰ ਥਾਣਾ ਕਾਦੀਆਂ ਜਿਲ੍ਹਾ ਗੁਰਦਾਸਪੁਰ ਅੱਜ ਇੱਕ Breeza ਕਾਰ ਨੰਬਰੀ HR26-DF-2808 ਵਿੱਚ ਸਵਾਰ ਹੋ ਕੇ ਸ਼੍ਰੀ ਹਰਗੋਬਿੰਦਪੁਰ ਤੋ ਟਾਂਡਾ ਵੱਲ ਨੂੰ ਆ ਰਹੇ ਹਨ ਜੋ ਇਹ ਵਿਅਕਤੀ ਨਸ਼ਾ ਅਤੇ ਹਥਿਆਰ ਸਪਲਾਈ ਕਰਨ ਦਾ ਧੰਦਾ ਕਰਦੇ ਹਨ।

ਜਿਨ੍ਹਾਂ ਖਿਲਾਫ ਪਹਿਲਾਂ ਵੀ ਲੁੱਟਾਂ ਖੋਹਾ ਅਤੇ ਕਤਲ ਦੇ ਮੁਕੱਦਮੇ ਦਰਜ ਹਨ ਜੋ ਅੱਜ ਇਹ ਵਿਅਕਤੀ ਉਪਰੋਕਤ ਅਨੁਸਾਰ ਹਾਈਟੇਕ ਨਾਕਾ ਰੜਾਬ੍ਰਿਜ ਰਾਹੀ ਟਾਂਡਾ ਵਿਖੇ ਨਸ਼ਾ ਅਤੇ ਹਥਿਆਰ ਸਪਲਾਈ ਕਰਨ ਲਈ ਆ ਰਹੇ ਹਨ ਜੇਕਰ ਹੁਣੇ ਹੀ ਯੋਜਨਾਬੰਦ ਤਰੀਕੇ ਨਾਲ ਨਾਕਾਬੰਦੀ ਕੀਤੀ ਜਾਵੇ ਤਾਂ ਉਕਤ ਵਿਅਕਤੀ ਨਸ਼ੇ ਅਤੇ ਹਥਿਆਰਾਂ ਸਮੇਤ ਕਾਬੂ ਆ ਸਕਦੇ ਹਨ ਵਕਤ ਕਰੀਬ 8:20 ਵਜੇ ਰਾਤ ਰਾਤ ਦਾ ਹੋਵੇਗਾ ਕਿ ਇੱਕ ਕਾਰ ਸ਼੍ਰੀ ਹਰਗੋਬਿੰਦਪੁਰ ਤੋ ਬਿਆਸ ਪੁਲ ਰਾਹੀ ਨਾਕਾ ਵੱਲ ਆਉਂਦੀ ਦਿਖਾਈ ਦਿੱਤੀ ਜੋ ਕਾਰ ਸਵਾਰ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਕਾਰ ਭਜਾਉਣ ਦੀ ਕੋਸਿਸ ਕੀਤੀ ਜਿਸ ਨੂੰ ਮਨ ਇੰਸਪੈਕਟਰ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਕਾਰ ਸਵਾਰਾਂ ਨੂੰ ਨਾਮਪਤਾ ਪਤਾ ਪੁੱਛਿਆ।

ਜਿਸ ਤੇ ਕਾਰ ਚਾਲਕ ਨੇ ਆਪਣਾ ਨਾਮ ਬਲਰਾਜ ਸਿੰਘ ਉਰਫ ਬਾਜ ਪੁੱਤਰ ਸਵਿੰਦਰ ਸਿੰਘ ਵਾਸੀ ਮੁਰਾਦਪੁਰ ਥਾਣਾ ਕਾਦੀਆ ਜਿਲਾ ਗੁਰਦਾਸਪੁਰ ਦੱਸਿਆ ਤੇ ਕਾਰ ਦੀ ਅਗਲੀ ਖੱਬੀ ਸੀਟ ਪਰ ਬੈਠੇ ਵਿਅਕਤੀ ਨੇ ਆਪਣਾ ਨਾਮ ਦਿਲਬਾਗ ਸਿੰਘ ਉਰਫ ਬਾਗਾ ਫੋਜੀ ਪੁੱਤਰ ਸਕੱਤਰ ਸਿੰਘ ਵਾਸੀ ਪਿੰਡ ਗੋਹਲਵਾਲ ਥਾਣਾ ਸਿਟੀ ਤਰਨਤਾਰਨ ਦੱਸਿਆ ਜਿਨਾ ਦੀ ਤਲਾਸ਼ੀ ਕਰਨੇ ਪਰ ਬਲਰਾਜ ਸਿੰਘ ਉਰਫ ਬਾਜਾ ਉਕਤ ਦੀ ਤਲਾਸ਼ੀ ਕੀਤੀ ਜਿਸ ਦੀ ਪਹਿਨੀ ਹੋਈ ਕੈਪਰੀ ਦੀ ਖੱਬੀ ਜੇਬ ਵਿੱਚੋ ਇੱਕ ਕਾਲੇ ਰੰਗ ਦਾ ਵਜਨਦਾਰ ਮੋਮੀ ਲਿਫਾਫਾ ਬ੍ਰਾਮਦ ਹੋਇਆ ਜਿਸ ਨੂੰ ਖੋਲ ਕੇ ਚੈਕ ਕਰਨ ਤੇ ਉਸ ਵਿੱਚੋ 100 ਗ੍ਰਾਮ ਹੈਰੋਇੰਨ ਬ੍ਰਾਮਦ ਹੋਈ ਅਤੇ ਦਿਲਬਾਗ ਸਿੰਘ ਉਰਫ ਬਾਗਾ ਫੋਜੀ ਦੀ ਤਲਾਸ਼ੀ ਹਸਬ ਜਾਬਤਾ ਅਮਲ ਵਿੱਚ ਲਿਆਂਦੀ।

ਜਿਸ ਦੀ ਪਹਿਨੀ ਹੋਈ ਕੈਪਰੀ ਦੀ ਖੱਬੀ ਜੇਬ ਵਿੱਚੋ ਇੱਕ ਕਾਲੇ ਰੰਗ ਦਾ ਵਜਨਦਾਰ ਮੋਮੀ ਲਿਫਾਫਾ ਬ੍ਰਾਮਦ ਹੋਇਆ ਜਿਸ ਨੂੰ ਖੋਲ ਕੇ ਚੈਕ ਕਰਨ ਤੇ ਉਸ ਵਿੱਚੋ 260 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਹੋਇਆ ਮਨ ਇੰਸਪੈਕਟਰ ਨੇ Breeza ਕਾਰ ਨੰਬਰੀ HR26 – DF – 2808 ਦੀ ਤਲਾਸ਼ੀ ਲਈ ਤਾ ਕਾਰ ਦੀ ਪਿਛਲੀ ਸੀਟ ਚੈਕ ਕਰਨ ਤੇ ਤੇ ਸੀਟ ਹੇਠੋ ਦੀ ਪਿਸਟਲ 32 ਬੋਰ ਸਮੇਤ ਦੋ ਸਪੇਅਰ ਮੈਗਜੀਨ ਬ੍ਰਾਮਦ ਹੋਏ ਪਿਸਟਲਾਂ ਦੇ ਮੈਗਜੀਨ ਉਤਾਰ ਕੇ ਚੈਕ ਕਰਨ ਤੇ ਦੋਹਾਂ ਪਿਸਟਲਾਂ ਦੇ ਮੈਗਜੀਨਾਂ ਵਿੱਚ ਦੋ ਦੋ ਕੁੱਲ 4 ਰੌਦ 32 ਬੋਰ ਜਿੰਦਾ ਬ੍ਰਾਮਦ ਹੋਏ ਜਿਸ ਤੇ ਟਾਂਡਾ ਪੁਲਸ ਨੇ 21/22-61-85 ਐਨ ਡੀ ਪੀ ਐਸ ਐਕਟ ਅਤੇ 25-54-59 ਆਰਮ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ।

error: copy content is like crime its probhihated