Prime Punjab Times

Latest news
DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ...
ADVERTISEMENT
You are currently viewing BREAKING NEWS.. ਥਾਣਾ ਮੇਹਟੀਆਣਾ ਇਲਾਕੇ ‘ਚ ਦਿਨ ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ *

BREAKING NEWS.. ਥਾਣਾ ਮੇਹਟੀਆਣਾ ਇਲਾਕੇ ‘ਚ ਦਿਨ ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ *

ਥਾਣਾ ਮੇਹਟੀਆਣਾ ਇਲਾਕੇ ‘ਚ ਦਿਨ ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ *

*ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੀਤਾ ਗੰਭੀਰ ਜ਼ਖ਼ਮੀ *

ਹੁਸ਼ਿਆਰਪੁਰ, 25 ਅਪ੍ਰੈਲ (ਤਰਸੇਮ ਦੀਵਾਨਾ)– ਥਾਣਾ ਮੇਹਟੀਆਣਾ ਅਧੀਨ ਪੈਂਦੇ ਇਲਾਕੇ ਵਿਚ ਦਿਨ ਦਿਹਾੜੇ ਗੁੰਡਾਗਰਦੀ ਦੀਆਂ ਘਟਨਾਵਾਂ ਵਧਦੀਆਂ ਹੀ ਜਾ ਰਹੀਆਂ ਹਨ। ਜਿੱਥੇ ਕਿ ਦਹਿਸ਼ਤਗਰਦ ਪੁਲੀਸ ਪ੍ਰਸ਼ਾਸਨ ਤੋਂ ਬੇਖ਼ੌਫ਼ ਹੋ ਕੇ ਦਿਨ ਦਿਹਾੜੇ ਅਣਸੁਖਾਵੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਅੱਜ ਫਿਰ ਥਾਣਾ ਮੇਹਟੀਆਣਾ ਇਲਾਕੇ ਵਿੱਚ ਪੈਂਦੇ ਪਿੰਡ ਸਾਹਰੀ ਦੇ ਇਕ ਵਿਅਕਤੀ ਨੂੰ ਅਜਿਹੇ ਹੀ ਕੁਝ ਦਹਿਸ਼ਤਗਰਦਾਂ ਨੇ ਤੇਜ਼ ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ।

 ਜਾਣਕਾਰੀ ਦਿੰਦਿਆਂ ਜ਼ਖਮੀ ਹਾਲਤ ਚ ਸਿਵਲ ਹਸਪਤਾਲ ਜ਼ੇਰੇ ਇਲਾਜ ਪਿੰਡ ਸਾਹਰੀ ਦੇ ਵਸਨੀਕ ਬੂਟਾ ਸਿੰਘ ਪੁੱਤਰ ਮਨੋਹਰ ਸਿੰਘ ਨੇ ਦੱਸਿਆ ਕਿ ਉਹ ਅੱਜ ਸ਼ਾਮ ਕਰੀਬ 4 ਵਜੇ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਮਰਨਾਈਆ ਨੂੰ ਜਾਣ ਵਾਲੇ ਰਸਤੇ ਤੇ ਸਥਿਤ ਆਪਣੀ ਮੋਟਰ ਵੱਲ ਜਾ ਰਿਹਾ ਸੀ। ਜਦੋਂ ਹੀ ਉਹ ਪਿੰਡ ਸਾਹਰੀ ਦੇ ਚੋਅ ਨੇੜੇ ਪਹੁੰਚਿਆ ਤਾਂ ਰਸਤੇ ਵਿੱਚ ਪਹਿਲਾਂ ਤੋਂ ਹੀ ਹਮਲੇ ਦੀ ਤਿਆਰੀ ਵਿੱਚ ਖੜ੍ਹੇ ਹਥਿਆਰਬੰਦ ਤਿੰਨ ਹਮਲਾਵਰਾਂ ਨੇ ਉਸ ਤੇ ਤੇਜ਼ਧਾਰ ਹਥਿਆਰਾਂ ਤੇ ਡਾਂਗਾਂ ਸੋਟਿਆਂ ਨਾਲ ਜਾਨਲੇਵਾ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਆਪ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖਮੀ ਹਾਲਤ ਵਿਚ ਬੂਟਾ ਸਿੰਘ ਨੇ ਆਪਣੇ ਮੋਬਾਇਲ ਫੋਨ ਤੋਂ ਫੋਨ ਕਰਕੇ ਆਪਣੇ ਕਿਸੇ ਦੋਸਤ ਨੂੰ ਬੁਲਾਇਆ। ਜਿਸ ਨੇ ਉਸ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਭਰਤੀ ਕਰਵਾਇਆ। ਜਿੱਥੇ ਕਿ ਡਾਕਟਰਾਂ ਨੇ ਦੱਸਿਆ ਕਿ ਜ਼ਖਮੀ ਬੂਟਾ ਸਿੰਘ ਦੇ ਸਿਰ ਵਿਚ ਅਤੇ ਸਰੀਰ ਦੇ ਕਈ ਅੰਗਾਂ ਤੇ ਵਾਰ ਕੀਤੇ ਗਏ ਹਨ। ਘਟਨਾ ਸਬੰਧੀ ਥਾਣਾ ਮੇਹਟੀਆਣਾ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਫੋਟੋ:- ਬੂਟਾ ਸਿੰਘ ਦੇ ਸਿਰ ਵਿਚ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ ਸਾਫ ਦਿਖਾਈ ਦੇ ਰਿਹਾ ਹੈ।

error: copy content is like crime its probhihated