Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing BREAKING NEWS.. ਕਬਾੜ ਦਾ ਕੰਮ ਕਰਦੇ ਵਿਅਕਤੀ ਦੀ ਭੇਦ ਭਰੇ…

BREAKING NEWS.. ਕਬਾੜ ਦਾ ਕੰਮ ਕਰਦੇ ਵਿਅਕਤੀ ਦੀ ਭੇਦ ਭਰੇ…

ਗੜਸ਼ੰਕਰ (ਜਤਿੰਦਰ ਪਾਲ ਸਿੰਘ ਕਲੇਰ )

ਕਬਾੜ ਦਾ ਕੰਮ ਕਰਦੇ ਵਿਅਕਤੀ ਦੀ ਭੇਦ ਭਰੇ ਹਲਾਤਾਂ ਵਿਚ ਮੌਤ

11 ਅਗਸਤ :  ਗੜ੍ਹਸ਼ੰਕਰ ਦੇ ਅਧੀਨ ਪੈਂਦੇ ਸੈਲਾਂ ਖੁਰਦ ਵਿੱਚ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸਵੇਰੇ ਗਿਆਰਾਂ ਵਜੇ ਦੇ ਕਰੀਬ ਕਬਾੜ ਦਾ ਕੰਮ ਕਰਦੇ ਬਜ਼ੁਰਗ ਦੁਕਾਨਦਾਰ ਦੀ ਦੁਕਾਨ ਤੋਂ ਲਾਸ਼ ਬਰਾਮਦ ਹੋਈ। ਇਸ ਸਬੰਧੀ ਮਿ੍ਤਕ ਦੇ ਪੁੱਤਰ ਬਲਜੀਤ ਸਿੰਘ ਨੇ ਦੱਸਿਆ ਕਿ ਉਹ ਦੋਵੇਂ ਪਿਉ ਪੁੱਤਰ ਲੰਬੇ ਸਮੇਂ ਤੋਂ ਸ਼ਹਿਰ ਅੰਦਰ ਕਬਾੜ ਦੀ ਦੁਕਾਨ ਕਰਦੇ ਹਨ ਅਤੇ ਅੱਜ ਸਵੇਰੇ ਉਹ ਗੱਤਾ ਖ਼ਰੀਦਣ ਲਈ ਬਜ਼ਾਰ ਗਿਆ ਸੀ ਤਾਂ ਵਾਪਿਸ ਆ ਕੇ ਦੇਖਿਆ ਕਿ ਉਸ ਦੇ ਪਿਤਾ ਦੇ ਸਿਰ ਵਿੱਚ ਸੱਟਾਂ ਮਾਰਕੇ ਉਸਦਾ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਦੁਕਾਨ ਤੋਂ ਪੱਚੀ ਹਜ਼ਾਰ ਦੀ ਨਗਦੀ ਅਤੇ ਮੋਬਾਈਲ ਫੋਨ ਵੀ ਗਾਇਬ ਸਨ। ਬਲਜੀਤ ਸਿੰਘ ਨੇ ਇਲਜਾਮ ਲਗਾਉਂਦੇ ਹੋਏ ਕਿਹਾ ਲੁਟੇਰਿਆਂ ਨੇ ਲੁੱਟ ਖੋਹ ਦੇ ਇਰਾਦੇ ਨਾਲ ਉਸਦੇ ਪਿਤਾ ਦਾ ਕਤਲ ਕੀਤਾ ਅਤੇ ਇਸ ਖਿੱਚ ਧੂਹ ਵਿਚ ਉਨ੍ਹਾਂ ਦੇ ਪਿਤਾ ਦੀ ਕਮੀਜ਼ ਦੇ ਬਟਨ ਵੀ ਟੁੱਟੇ ਹੋਏ ਸਨ। ਉਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਸਦਾ ਪਿਤਾ ਦੁਕਾਨ ਤੋਂ ਵਾਪਿਸ ਪਿੰਡ ਨੂੰ ਜਾਂਦਿਆਂ ਦੋ ਵਾਰ ਲੁਟੇਰਿਆਂ ਦੀ ਲੁੱਟ ਦਾ ਸ਼ਿਕਾਰ ਹੋ ਚੁੱਕਾਂ ਹੈ। ਅੱਜ ਲੁਟੇਰਿਆਂ ਨੇ ਦੁਕਾਨ ਅੰਦਰ ਦਾਖਲ ਹੋ ਕੇ ਉਸ ਦੇ ਪਿਤਾ ਦਾ ਕਤਲ ਕਰ ਦਿੱਤਾ। ਘਟਨਾਂ ਦੀ ਸੂਚਨਾ ਮਿਲਦਿਆਂ ਡੀਐਸਪੀ ਗੜਸ਼ੰਕਰ ਦਲਜੀਤ ਸਿੰਘ ਖੱਖ, ਐਸਐਚਓ ਮਾਹਿਲਪੁਰ ਜਸਵੰਤ ਸਿੰਘ ਪੁਲਿਸ ਪਾਰਟੀ ਨਾਲ ਘਟਨਾ ਸਥਾਨ ਤੇ ਪੁਜੇ ਅਤੇ ਆਲੇ ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀਸ਼ ਇਸ ਮੌਕੇ ਡੀਐਸਪੀ ਖੱਖ ਨੇ ਕਿਹਾ ਕਿ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਤੇ ਕੇਸ ਦਰਜ ਕੀਤਾ ਗਿਆ ਉਨ੍ਹਾਂ ਕਿਹਾ ਘਟਨਾਂ ਸਬੰਧੀ ਪੂਰੀ ਜਾਂਚ ਪੜਤਾਲ ਕੀਤੀ ਜਾਵੇਗੀ ਅਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।