Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਛਾਤੀ ਦੇ ਕੈਂਸਰ ਦੀ ਥਰਮਲ ਸਕ੍ਰੀਨਿੰਗ 15 ਜੂਨ ਤੋੰ 20 ਜੂਨ ਤੱਕ ਸੀ.ਐਚ.ਸੀ ਭੂੰਗਾ ਵਿਖੇ ਕੀਤੀ ਜਾਵੇਗੀ

ਛਾਤੀ ਦੇ ਕੈਂਸਰ ਦੀ ਥਰਮਲ ਸਕ੍ਰੀਨਿੰਗ 15 ਜੂਨ ਤੋੰ 20 ਜੂਨ ਤੱਕ ਸੀ.ਐਚ.ਸੀ ਭੂੰਗਾ ਵਿਖੇ ਕੀਤੀ ਜਾਵੇਗੀ

ਗੜ੍ਹਦੀਵਾਲਾ (ਚੌਧਰੀ) 

15 ਜੂਨ : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਨਾ ਜੀ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਹਰਜੀਤ ਸਿੰਘ ਦੀ ਅਗੁਵਾਈ ਹੇਠ ਸੀ.ਐਚ.ਸੀ ਭੂੰਗਾ ਵਿਖੇ ਛਾਤੀ ਦੇ ਕੈਂਸਰ ਸੰਬੰਧੀ ਥਰਮਾਲੇਟਿਕ ਐਨਾਲਾਈਜਰ ਮਸ਼ੀਨ ਦੁਆਰਾ ਸਕ੍ਰੀਨਿੰਗ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਡਾ. ਹਰਜੀਤ ਸਿੰਘ ਨੇ ਜਾਣਕਾਰੀ ਦਿਦਿੰਆ ਦੱਸਿਆ ਕਿ ਔਰਤ ਦੀ ਛਾਤੀ ਇੱਕ ਜਟਿਲ ਗ੍ਰੰਥੀ ਹੈ, ਜਿਸ ਦਾ ਕੰਮ ਨਵਜੰਮੇ ਬੱਚੇ ਨੂੰ ਦੁੱਧ ਮੁਹੱਈਆ ਕਰਨਾ ਹੁੰਦਾ ਹੈ।ਔਰਤ ਦੀ ਛਾਤੀ ਵਿੱਚ ਗੰਢਾਂ ਪੈ ਜਾਂਦੀਆਂ ਹਨ ਜਿਹੜੀਆਂ ਛੇ ਮਹੀਨੇ, ਸਾਲ ਜਾਂ ਡੇਢ ਸਾਲ ਬਾਅਦ ਕੈਂਸਰ ਦਾ ਰੂਪ ਧਾਰਨ ਕਰ ਸਕਦੀਆਂ ਹਨ। ਇਹ ਰੋਗ ਕਿਸੇ ਵੀ ਉਮਰ ਦੀ ਔਰਤ ਨੂੰ ਹੋ ਸਕਦਾ ਹੈ, ਪਰ 35 ਤੋਂ 45 ਸਾਲ ਦੀ ਉਮਰ ਵਿੱਚ ਇਸ ਰੋਗ ਦੇ ਹੋਣ ਦੀ ਸੰਭਾਵਨਾ ਕੁਝ ਜ਼ਿਆਦਾ ਹੁੰਦੀ ਹੈ।

ਇਸ ਮੌਕੇ ਡਾ. ਹਰਪ੍ਰੀਤ ਕੌਰ ਨੇ ਇਸ ਦੇ ਕਾਰਨਾ ਅਤੇ ਲਛਣਾਂ ਬਾਰੇ ਜਾਣਕਾਰੀ ਦਿਦਿੰਆ ਦੱਸਿਆ ਕਿ ਗਰਭਪਾਤ, ਬੱਚੇ ਨੂੰ ਦੁੱਧ ਨਾ ਪਿਲਾਉਣਾ, ਛਾਤੀ ਪ੍ਰਤੀ ਅਣਗਹਿਲੀ ਵਰਤਣਾ, ਛੋਟੀ ਉਮਰੇ ਮਾਂ ਬਣਨਾ, ਕਈ ਸਾਲਾਂ ਬਾਅਦ ਪਹਿਲੇ ਬੱਚੇ ਨੂੰ ਜਨਮ ਦੇਣਾ, ਤੰਗ ਚੋਲੀ, ਸ਼ਰਾਬ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਮੁੱਖ ਕਾਰਨ ਹਨ।ਛਾਤੀ ਵਿੱਚ ਕਿਸੇ ਤਰ੍ਹਾਂ ਦੀ ਗੰਢ ਦਾ ਹੋਣਾ,ਦੋਹਾਂ ਛਾਤੀਆਂ ਵਿੱਚ ਫ਼ਰਕ ਮਹਿਸੂਸ ਹੋਣਾ , ਛਾਤੀ ਦੀ ਚਮੜੀ ਦਾ ਅੰਦਰ ਨੂੰ ਧਸਣਾ ਜਾਂ ਸੁੰਗੜਣਾ।ਛਾਤੀ ਦੀ ਨਿੱਪਲ ‘ਚੋਂ ਤਰਲ ਪਦਾਰਥ ਦਾ ਵਗਣਾ ਅਤੇ ਛਾਤੀ ‘ਚ ਭਾਰੀਪਣ ਹੋਣਾ ਇਸਦੇ ਲਛਣ ਹਨ।

ਇਸ ਮੌਕੇ ਡਾ. ਜਗਤਾਰ ਸਿੰਘ ਨੇ ਕਿਹਾ ਕਿ 30 ਸਾਲ ਤੋਂ ਉਪਰ ਦੀਆਂ ਔਰਤ ਦੀ ਛਾਤੀ ਦੇ ਕੈਂਸਰ ਦੀ ਥਰਮਲ ਸਕ੍ਰੀਨਿੰਗ 15 ਜੂਨ ਤੋੰ 20 ਜੂਨ ਤੱਕ ਸੀ. ਐਚ. ਸੀ ਭੂੰਗਾ ਵਿਖੇ ਕੀਤੀ ਜਾਵੇਗੀ ਜਿਸ ਦੀ ਮਦਦ ਨਾਲ ਬਹੁਤ ਅਗੇਤੇ ਪੜਾਅ ‘ਤੇ ਛਾਤੀ ਦਾ ਕੈਂਸਰ ਲੱਭਿਆ ਜਾ ਸਕਦਾ ਹੈ ।ਉਨਾ ਕਿਹਾ ਕਿ ਸਾਨੂੰ ਲੋਕਾਂ ਨੂੰ ਛਾਤੀ ਦੇ ਕੈਂਸਰ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ ਤਾਕਿ ਇਸ ਬਿਮਾਰੀ ਤੋਂ ਬਚਿਆ ਜਾ ਸਕੇ ।ਇਸ ਮੌਕੇ ਡਾ ਹਰਦੀਪ ਸਿੰਘ ,ਜਸਤਿੰਦਰ ਸਿੰਘ ਬੀ.ਈ.ਈ, ਜਤਿੰਦਰ ਕੁਮਾਰ, ਪਰਮਜੀਤ ਕੌਰ, ਜਸਵਿੰਦਰ ਕੌਰ, ਸੁਨੀਤਾ ਅਤੇ ਆਮ ਲੋਗ ਹਾਜਰ ਸਨ।

error: copy content is like crime its probhihated