ਪਠਾਨਕੋਟ, 05 ਅਗਸਤ (ਅਵਿਨਾਸ਼ ਸ਼ਰਮਾ, ਤਰੁਣ, ਰੋਹਿਤ) :
ਕਮਿਊਨਿਟੀ ਹੈਲਥ ਸੈਂਟਰ ਘਰੋਟਾ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ
ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਤੋਂ ਘੱਟ ਨਹੀਂ : ਡਾ: ਬਿੰਦੂ ਗੁਪਤਾ, ਡਾ: ਸੰਦੀਪ
05 ਅਗਸਤ : ਡਾ: ਰੁਬਿਦਰ ਕੋਰ ਸਿਵਲ ਸਰਜਨ ਪਠਾਨਕੋਟ ਦੀਆਂ ਹਦਾਇਤਾਂ ਅਨੁਸਾਰ ਵਿਸ਼ਵ ਸਤਨਪਾਨ ਦੇ ਮੌਕੇ ‘ਤੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਇੱਕ ਪ੍ਰੋਗਰਾਮ ਕਰਵਾਇਆ ਗਿਆ।
ਜਿਸ ਦੀ ਪ੍ਰਧਾਨਗੀ ਸਿਹਤ ਕੇਂਦਰ ਘਰੋਟਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਬਿੰਦੂ ਗੁਪਤਾ ਨੇ ਕੀਤੀ | ਬੱਚਿਆਂ ਦੇ ਮਾਹਿਰ ਡਾ: ਸੰਦੀਪ ਕੁਮਾਰ ਨੇ ਨਵ ਮਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਤੋਂ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ 6 ਮਹੀਨੇ ਤੱਕ ਮਾਂ ਦੇ ਦੁੱਧ ਦੀ ਮਹੱਤਤਾ ਸਮਝਾਈ ਅਤੇ ਕਿਹਾ ਕਿ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਭੋਜਨ ਹੁੰਦਾ ਹੈ। ਮਾਂ ਦਾ ਪਹਿਲਾ ਦੁੱਧ ਬੱਚੇ ਨੂੰ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਦਿੰਦਾ ਹੈ, ਬੱਚੇ ਨੂੰ ਜਨਮ ਤੋਂ ਤੁਰੰਤ ਬਾਅਦ ਗਾੜਾ ਪੀਲਾ ਦੁੱਧ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਦੁੱਧ ਛੋਟੇ ਬੱਚੇ ਲਈ ਅੰਮ੍ਰਿਤ ਤੋਂ ਘੱਟ ਨਹੀਂ ਹੁੰਦਾ, ਮਾਂ ਦਾ ਦੁੱਧ ਬੱਚੇ ਨੂੰ ਸਿਹਤਮੰਦ ਰੱਖਣ ਵਿੱਚ ਸਹਾਈ ਹੁੰਦਾ ਹੈ। ਮਾਂ ਦਾ ਦੁੱਧ ਸ਼ੂਗਰ ਅਤੇ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਵੀ ਬਚਾਉਂਦਾ ਹੈ, ਇਹ ਦੁੱਧ ਆਸਾਨੀ ਨਾਲ ਪਚ ਜਾਂਦਾ ਹੈ, ਇਸ ਨਾਲ ਦਸਤ, ਪੇਟ ਖਰਾਬ ਨਹੀਂ ਹੁੰਦਾ। ਮਾਂ ਨੂੰ ਇਸ ਗੱਲ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ ਕਿ ਉਸ ਦਾ ਨਵਜੰਮਿਆ ਬੱਚਾ ਕਿਸੇ ਵੀ ਹਾਲਤ ਵਿੱਚ ਇਸ ਤੋਂ ਵਾਂਝਾ ਨਾ ਰਹਿ ਜਾਵੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਨਵਜੰਮੇ ਬੱਚੇ ਦੀ ਖੁਰਾਕ ਅਤੇ ਮਾਂ ਦਾ ਦੁੱਧ ਚੁੰਘਾਉਣ ਰਾਹੀਂ ਮਾਂ ਦੀ ਸਿਹਤ ਵਰਗੇ ਵਿਸ਼ਿਆਂ ’ਤੇ ਗੱਲਬਾਤ ਵੀ ਸਾਂਝੀ ਕੀਤੀ। ਇਸ ਮੌਕੇ ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਐਲ.ਐਚ.ਵੀ ਸੀਤਾ ਦੇਵੀ ,ਸੁਰਿਸਟਾ ਦੇਵੀ ਅਤੇ ਆਸ਼ਾ ਵਰਕਰਾਂ ਅਤੇ ਨਵੀਆਂ ਬਣੀਆਂ ਮਾਵਾਂ ਨੇ ਸ਼ਮੂਲੀਅਤ ਕੀਤੀ।








