Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 26 ਤਰੀਕ ਨੂੰ ਪੇਸ਼ ਹੋਣ ਵਾਲੇ ਬਜਟ ‘ਚ ਪੁਰਾਣੀ ਪੈਨਸ਼ਨ ਦੀ ਬਹਾਲੀ ਤੇ ਪੱਕੀ ਮੋਹਰ ਲਗਾਵੇ ਮਾਨ ਸਰਕਾਰ – ਪ੍ਰਿੰਸ ਗੜਦੀਵਾਲਾ, ਪ੍ਰਿਤਪਾਲ ਸਿੰਘ ਚੌਟਾਲਾ

26 ਤਰੀਕ ਨੂੰ ਪੇਸ਼ ਹੋਣ ਵਾਲੇ ਬਜਟ ‘ਚ ਪੁਰਾਣੀ ਪੈਨਸ਼ਨ ਦੀ ਬਹਾਲੀ ਤੇ ਪੱਕੀ ਮੋਹਰ ਲਗਾਵੇ ਮਾਨ ਸਰਕਾਰ – ਪ੍ਰਿੰਸ ਗੜਦੀਵਾਲਾ, ਪ੍ਰਿਤਪਾਲ ਸਿੰਘ ਚੌਟਾਲਾ

ਗੜ੍ਹਦੀਵਾਲਾ (ਪ੍ਰਾਈਮ ਪੰਜਾਬ ਟਾਈਮਜ਼) 

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੀ ਇੱਕ ਅਹਿਮ ਮੀਟਿੰਗ (ਜਿਲ੍ਹਾ ਵਾਈਸ )ਪ੍ਰਧਾਨ ਪ੍ਰਿੰਸ ਗੜਦੀਵਾਲਾ, ਪ੍ਰਿਤਪਾਲ ਸਿੰਘ ਚੌਟਾਲਾ ਦੀ ਪ੍ਰਧਾਨਗੀ ਵਿੱਚ ਹੋਈ। ਇਸ ਵਿੱਚ ਆਗੂ ਰਜਤ ਮਹਾਜਨ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

ਇਸ ਮੌਕੇ ਜ਼ਿਲ੍ਹਾ ਸੀਨੀਅਰ ਆਗੂ ਜਗਵਿੰਦਰ ਸਿੰਘ, ਗੁਰਮੁੱਖ ਸਿੰਘ ਬਲਾਲਾ, ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਜੋ 26 ਮਾਰਚ ਨੂੰ ਬਜਟ ਪੇਸ਼ ਕਰਨ ਜਾ ਰਹੀ ਹੈ ਉਸ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਤੇ ਪੱਕੀ ਮੋਹਰ ਲਗਾਈ ਜਾਵੇ । ਉਹਨਾਂ ਕਿਹਾ ਕਿ ਸਰਕਾਰ ਦੁਆਰਾ ਅਧੂਰਾ ਨੋਟੀਫਿਕੇਸ਼ਨ ਕੀਤੇ ਨੂੰ ਲਗਭਗ ਤਿੰਨ ਸਾਲ ਦੇ ਕਰੀਬ ਸਮਾਂ ਹੋ ਗਿਆ ਹੈ ਪਰ ਇਸਦੀ ਐਸ.ਓ.ਪੀ ਅਜੇ ਤੱਕ ਜਾਰੀ ਨਹੀਂ ਕੀਤੀ ਗਈ ਹੈ,ਜਿਸਨੂੰ ਲੈ ਕੇ ਐਨ.ਪੀ.ਐਸ ਪੀੜਤ ਕਰਮਚਾਰੀਆਂ ਵਿੱਚ ਭਾਰੀ ਨਿਰਾਸ਼ਾ ਹੈ।
ਉਨਾਂ ਕਿਹਾ ਕਿ ਐਨ.ਪੀ.ਐਸ ਪੀੜਤ ਕਰਮਚਾਰੀਆਂ ਨੂੰ ਆਉਣ ਵਾਲੇ ਬਜਟ ਤੋਂ ਬਹੁਤ ਆਸਾਂ ਹਨ ਅਤੇ ਉਹ ਬਜਟ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ l ਉਹਨਾਂ ਕਿਹਾ ਕਿ ਸਰਕਾਰ ਜਲਦ ਤੋਂ ਜਲਦ ਐਨ.ਪੀ.ਐਸ ਖਾਤੇ ਬੰਦ ਕਰਕੇ ਜੀ.ਪੀ.ਐਫ ਖਾਤੇ ਖੋਲੇ ਅਤੇ 26 ਮਾਰਚ ਨੂੰ ਜੋ ਬਜਟ ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰਨ ਜਾ ਰਹੇ ਹਨ ਉਸ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਲਈ 1000 ਕਰੋੜ ਰੁਪਿਆ ਰੱਖਿਆ ਜਾਵੇ I ਉਹਨਾਂ ਕਿਹਾ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਸਮਿਤੀ ਦੀ ਇਸ ਭੱਖਵੀਂ ਮੰਗ ਨੂੰ ਪਹਿਲ ਦੇ ਅਧਾਰ ਤੇ ਹੱਲ ਕਰੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਇਸ ਮੌਕੇ ਸਤੀਸ਼ ਕੁਮਾਰ ,ਜਸਵੰਤ ਸਿੰਘ,ਗੁਰਪ੍ਰੀਤ ਸਿੰਘ, ਅਨਿਲ ਕੁਮਾਰ, ਮਲਕੀਤ ਸਿੰਘ ,ਚਰਨਜੀਤ ਸਿੰਘ ,ਸਰਤਾਜ ਸਿੰਘ, ਰਮਨਦੀਪ ਕੁਮਾਰ, ਬਚਿੱਤਰ ਸਿੰਘ ,ਦੀਪਕ ਕੋਡਲ ,ਭੁਪਿੰਦਰ ਸਿੰਘ ,ਨਵਤੇਜ ਸਿੰਘ ,ਸਚਿਨ ਕੁਮਾਰ ,ਮਨੋਜ ਕੁਮਾਰ ਸ਼ਰਮਾ, ਲਖਬੀਰ ਸਿੰਘ ,ਨਵਜੋਤ ਸਿੰਘ ,ਬਹਾਦਰ ਸਿੰਘ, ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ,ਜਸਵਿੰਦਰ ਸਿੰਘ,ਮੈਡਮ ਬਲਵਿੰਦਰਜੀਤ ਕੌਰ ,ਮੈਡਮ ਰੇਖਾ ਦੇਵੀ ਮੈਡਮ ਸ਼ਾਲਨੀ ,ਸਪਨਾ ਸਲਾਰੀਆ ਰਮਨਦੀਪ ਕੌਰ, ਇੰਦਰਜੀਤ ਸਿੰਘ ਆਦਿ ਸਾਥੀ ਹਾਜ਼ਰ ਸਨ I