Prime Punjab Times

Latest news
ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਰਹਿੰਦੇ ਮਸਲਿਆਂ ਦੇ ਹੱਲ ਲਈ ਜਲਦ ਚਾਰਾਜੋਈ ਕਰੇਗਾ ... ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਚੈਕਿੰਗ ਕੀਤੀ ਤੇਜ਼ ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ
ADVERTISEMENT
You are currently viewing 12 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਰੜਾ ਤੋਂ ਟਾਹਲੀ ਤੱਕ 4.44 ਕਿਲੋਮੀਟਰ ਲਿੰਕ ਸੜਕ ਲੋਕਾਂ ਨੂੰ ਸਮਰਪਿਤ

12 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਰੜਾ ਤੋਂ ਟਾਹਲੀ ਤੱਕ 4.44 ਕਿਲੋਮੀਟਰ ਲਿੰਕ ਸੜਕ ਲੋਕਾਂ ਨੂੰ ਸਮਰਪਿਤ

ਟਾਂਡਾ/ਹੁਸ਼ਿਆਰਪੁਰ, 09 ਅਗਸਤ (ਚੌਧਰੀ) 

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕੀਤਾ ਉਦਘਾਟਨ

ਹਲਕੇ ‘ਚ ਚੱਲ ਰਹੇ ਹੋਰ ਵਿਕਾਸ ਕਾਰਜ ਵੀ ਜਲਦ ਹੋਣਗੇ ਮੁਕੰਮਲ: ਜਸਵੀਰ ਸਿੰਘ ਰਾਜਾ ਗਿੱਲ

: ਵਿਧਾਨ ਸਭਾ ਹਲਕਾ ਉੜਮੁੜ ਅਧੀਨ ਪੈਂਦੇ ਪਿੰਡ ਰੜਾ ਤੋਂ ਟਾਹਲੀ ਤੱਕ ਬਣਾਈ ਗਈ ਨਵੀਂ ਲਿੰਕ ਸੜਕ ਦਾ ਉਦਘਾਟਨ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਕੀਤਾ ਗਿਆ।

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਹੋਰਨਾਂ ਮੋਹਤਬਰਾਂ ਦੀ ਮੌਜੂਦਗੀ ‘ਚ ਸੜਕ ਦਾ ਉਦਘਾਟਨ ਕਰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਲਗਭਗ 4.44 ਕਿਲੋਮੀਟਰ ਲੰਬੀ ਅਤੇ 12 ਫੁੱਟ 3 ਇੰਚ ਚੌੜੀ ਇਸ ਸੜਕ ’ਤੇ ਕਰੀਬ 12 ਕਰੋੜ ਰੁਪਏ ਦੀ ਲਾਗਤ ਆਈ ਹੈ ਅਤੇ ਸੜਕ ਦੇ ਨਿਰਮਾਣ ਦੇ ਨਾਲ-ਨਾਲ ਸਾਈਡ ਸਲੋਪ ਪ੍ਰੋਟੈਕਸ਼ਨ ਵਰਕ ਵੀ ਕੀਤਾ ਕਰਾਇਆ ਗਿਆ ਹੈ, ਜਿਸ ਨਾਲ ਸੜਕ ਦੀ ਮਜ਼ਬੂਤੀ ਅਤੇ ਲੰਬੇ ਸਮੇਂ ਤੱਕ ਟਿਕਾਊਪਣ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਬਿਹਤਰ ਸੜਕੀ ਸੰਪਰਕ ਪ੍ਰਦਾਨ ਕਰਨਾ ਹਰ ਖੇਤਰ ਦੇ ਸਮੁੱਚੇ ਵਿਕਾਸ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਸੜਕ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਲੋੜ ਨੂੰ ਪੂਰਾ ਕਰੇਗੀ ਜਿਸ ਲਈ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਲੋਕ ਹਿਤਾਂ ਦੇ ਮੱਦੇਨਜਰ ਇਹ ਸੜਕ ਕਾਰਜ ਲਈ ਨਿੱਜੀ ਤੌਰ ‘ਤੇ ਯਤਨ ਕੀਤੇ ਅਤੇ ਇਹ ਸੜਕ ਲੋਕਾਂ ਨੂੰ ਸਮਰਪਿਤ ਕਰਵਾਈ। ਉਨ੍ਹਾਂ ਕਿਹਾ ਕਿ ਇਸ ਸੜਕ ਨਾਲ ਆਲੇ-ਦੁਆਲੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ।

ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਬੇਹਤਰ ਆਵਾਜਾਈ ਲੋਕਾਂ ਲਈ ਰੋਜ਼ਗਾਰ, ਸਿੱਖਿਆ, ਸਿਹਤ ਤੇ ਵਪਾਰਕ ਸਹੂਲਤਾਂ ਤੱਕ ਪਹੁੰਚ ਆਸਾਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਰੜਾ ਤੋਂ ਟਾਹਲੀ ਤੱਕ ਨਵੀਂ ਸੜਕ ਬਣਨ ਨਾਲ ਇਲਾਕੇ ਦੇ ਕਿਸਾਨਾਂ, ਵਿਦਿਆਰਥੀਆਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਖਾਸ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਤਰਜੀਹ ਦੇ ਆਧਾਰ ‘ਤੇ ਜੰਗੀ ਪੱਧਰ ‘ਤੇ ਕੰਮ ਕੀਤੇ ਜਾ ਰਹੇ ਹਨ ਅਤੇ ਸੂਬੇ ਵਿਚ ਲਗਭਗ 45,000 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਬੇਹਤਰ ਆਵਾਜਾਈ ਸਹੂਲਤਾਂ ਮਿਲ ਰਹੀਆਂ ਹਨ।

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਇਹ ਸੜਕ ਬਨਣ ਨਾਲ ਇਲਾਕਾ ਵਾਸੀਆਂ ਦੀ ਵੱਡੀ ਮੰਗ ਪੂਰੀ ਹੋਈ ਹੈ ਜਿਸ ਨਾਲ ਉਨ੍ਹਾਂ ਨੂੰ ਲੋੜੀਂਦੀ ਸੁਚੱਜੀ ਆਵਾਜਾਈ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨੂੰ ਹਰ ਹਾਲ ਬਰਕਰਾਰ ਰੱਖਿਆ ਜਾਵੇਗਾ ਅਤੇ ਲੋਕ ਹਿੱਤਾਂ ਦੇ ਮੱਦੇਨਜ਼ਰ ਹਰ ਕੰਮ ਪੂਰੇ ਮਿਆਰ ਹੇਠ ਹੋਵੇਗਾ । ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸੜਕ ਦੇ ਰੱਖ-ਰਖਾਅ ਅਤੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਲੰਬੇ ਸਮੇਂ ਤੱਕ ਇਸ ਦਾ ਲਾਭ ਮਿਲ ਸਕੇ। ਇਸ ਮੌਕੇ ਇਲਾਕੇ ਦੇ ਸਮੂਹ ਸਰਪੰਚਾਂ ਅਤੇ ਪਿੰਡਾਂ ਦੇ ਵਸਨੀਕਾਂ ਵੱਲੋਂ ਨਵੀਂ ਸੜਕ ਲਈ ਵਿਧਾਇਕ ਅਤੇ ਮੈਂਬਰ ਪਾਰਲੀਮੈਂਟ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਪਿੰਡ ਰੜਾ, ਟਾਹਲੀ ਅਤੇ ਆਸ-ਪਾਸ ਦੇ ਖੇਤਰਾਂ ਦੇ ਲੋਕਾਂ ਦੀ ਆਵਾਜਾਈ ਪਹਿਲਾਂ ਨਾਲੋਂ ਵਧੇਰੇ ਸੁਖਾਲੀ ਹੋਵੇਗੀ। ਵਿਧਾਇਕ ਰਾਜਾ ਗਿੱਲ ਨੇ ਕਿਹਾ ਕਿ ਸੜਕ ਦੇ ਨਿਰਮਾਣ ਨਾਲ ਪਿੰਡਾਂ ਦੇ ਵਿਕਾਸ ਨੂੰ ਨਵੀਂ ਗਤੀ ਮਿਲੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਲਾਕੇ ਵਿੱਚ ਬੁਨਿਆਦੀ ਢਾਂਚੇ ਨਾਲ ਸਬੰਧਤ ਹੋਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।

ਕੈਪਸ਼ਨ : ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨਵੀਂ ਸੜਕ ਲੋਕਾਂ ਨੂੰ ਸਮਰਪਿਤ ਕਰਦੇ ਹੋਏ।