Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਕਪੜਾ ਵਪਾਰੀ ਦੇ ਘਰ ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਇੱਕ ਪਿਸਟਲ ਤੇ ਤਿੰਨ ਜ਼ਿੰਦਾ ਰੋਂਦ ਸਮੇਤ ਕਾਬੂ

ਕਪੜਾ ਵਪਾਰੀ ਦੇ ਘਰ ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਇੱਕ ਪਿਸਟਲ ਤੇ ਤਿੰਨ ਜ਼ਿੰਦਾ ਰੋਂਦ ਸਮੇਤ ਕਾਬੂ

ਗੜ੍ਹਦੀਵਾਲਾ 1 ਅਪ੍ਰੈਲ (ਚੌਧਰੀ / ਪ੍ਰਦੀਪ ਕੁਮਾਰ)

: ਮਿਤੀ 23.03.2026 ਨੂੰ ਏ.ਐਸ.ਆਈ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸਤ ਬਾ-ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਜੈਨ ਕਲੋਨੀ ਗੜਦੀਵਾਲਾ ਥਾਣਾ ਗੜਦੀਵਾਲਾ ਮੌਜੂਦ ਸੀ ਤਾਂ ਚੰਦਰ ਕੌਸ਼ਲ ਪੁੱਤਰ ਸੁਰਿੰਦਰ ਪਾਲ ਵਾਸੀ ਜੈਨ ਕਲੋਨੀ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਨੇ ਪੁਲਿਸ ਪਾਰਟੀ ਪਾਸ ਹਾਜਰ ਹੋ ਕੇ ਇਤਲਾਹ ਦਿੱਤੀ ਕਿ ਮਿਤੀ 23.03. 2026 ਨੂੰ ਵਕਤ ਕਰੀਬ 08:30 ਪੀ.ਐਮ ਵਜੇ ਉਹ ਆਪਣੀ ਦੁਕਾਨ ਬੰਦ ਕਰਕੇ ਘਰ ਬੈਠਾ ਸੀ ਤਾਂ ਉਹਨ੍ਹਾ ਨੂੰ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਜੋ ਉਹਨ੍ਹਾ ਨੇ ਆਪਣੇ ਗੇਟ ਲਾਗੇ ਖੜੇ ਹੋ ਕੇ ਦੇਖਿਆ ਤਾਂ ਦੋ ਨਾ-ਮਲੂਮ ਵਿਅਕਤੀ ਜਿਨ੍ਹਾਂ ਨੇ ਆਪਣੇ ਮੂੰਹ ਬੰਨੇ ਹੋਏ ਸੀ ਨੇ ਆਪਣੇ ਦਸਤੀ ਪਿਸਟਲ ਨਾਲ ਉਹਨ੍ਹਾ ਦੇ ਘਰ ਵੱਲ ਫਾਈਰ ਕੀਤੇ ਜੋ ਇੱਕ ਫਾਈਰ ਉਹਨਾ ਦੇ ਘਰ ਦੇ ਸ਼ੀਸ਼ੇ ਅਤੇ ਇੱਕ ਫਾਈਰ ਘਰ ਦੇ ਮੇਨ ਗੇਟ ਪਰ ਲੱਗਾ। ਜੋ ਮੁਦਈ ਚੰਦਰ ਕੋਸਲ ਉਕਤ ਦੇ ਬਿਆਨਾ ਪਰ ਮੁਕੱਦਮਾ ਨੰਬਰ 29 ਮਿਤੀ 23.03.2026 ਅ:ਧ 125 BNS 25/27-54-59 Arms Act ਥਾਣਾ ਗੜ੍ਹਦੀਵਾਲਾ ਜਿਲਾ ਹੁਸ਼ਿਆਰਪੁਰ ਦਰਜ ਰਜਿਸਟਰ ਕਰਕੇ ਮਿਤੀ 30.03.2026 ਨੂੰ ਏ.ਐਸ.ਆਈ ਬਲਵਿੰਦਰ ਸਿੰਘ ਵੱਲੋਂ ਦੌਰਾਨੇ ਤਫਤੀਸ਼ ਦੋਸ਼ੀ ਜਗਰੂਪ ਸਿੰਘ ਉਰਫ ਰੂਪਾ ਪੁੱਤਰ ਸਲਿੰਦਰ ਸਿੰਘ ਵਾਸੀ ਕਰਾਰਾਂਨ ਥਾਣਾ ਲੋਹੀਆ ਜਿਲ੍ਹਾ ਜਲੰਧਰ ਦਿਹਾਤੀ ਹਾਲ ਵਾਸੀ ਨਜਦੀਕ ਦਾਣਾ ਮੰਡੀ ਕਪੂਰਥਲਾ, ਦੋਸ਼ੀ ਅਰੁਣ ਗਿੱਲ ਪੁੱਤਰ ਕੁਲਵਿੰਦਰ ਗਿੱਲ ਵਾਸੀ ਮਕਾਨ ਨੰਬਰ ਐਨ-12 ਪ੍ਰਤਾਪ ਨਗਰ ਨੇੜੇ ਬੂਟਾ ਮੰਡੀ ਥਾਣਾ ਮਾਡਲ ਟਾਊਨ ਜਲੰਧਰ ਜਿਲ੍ਹਾ ਜਲੰਧਰ ਅਤੇ ਦੋਸ਼ੀ ਗੋਪਾਲ ਸਿੰਘ ਉਰਫ ਹੈਪੀ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਫਤਿਹਪੁਰ ਥਾਣਾ ਗੜਦੀਵਾਲਾ ਨੂੰ ਗ੍ਰਿਫਤਾਰ ਕਰਕੇ ਮੁਕੱਦਮਾ ਹਜਾ ਵਿੱਚ ਵਰਤਿਆ ਪਿਸਟਲ ਅਤੇ ਮੋਟਰਸਾਈਲਲ ਬ੍ਰਾਮਦ ਕਰ ਲਿਆ ਗਿਆ ਹੈ। ਜਿਹਨਾ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਅਗਲੀ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਦੋਸ਼ੀਆਨ ਪਾਸੋਂ ਬ੍ਰਾਮਦਗੀ

1. 32 ਬੋਰ ਦੇਸੀ ਪਿਸਟਲ ਸਮੇਤ 3 ਜ਼ਿੰਦਾ ਕਾਰਤੂਸ

2. ਮੋਟਰਸਾਈਕਲ ਸਪਲੈਂਡਰ ਬਿਨ੍ਹਾ ਨੰਬਰੀ