Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬੱਸ ਗੜ੍ਹਦੀਵਾਲਾ ਵਿਖੇ ਦੁਕਾਨਾਂ ਤੇ ਡੇਂਗੂ ਦੇ ਲਾਰਵੇ ਦਾ ਕੀਤਾ ਨਿਰੀਖਣ

ਬੱਸ ਗੜ੍ਹਦੀਵਾਲਾ ਵਿਖੇ ਦੁਕਾਨਾਂ ਤੇ ਡੇਂਗੂ ਦੇ ਲਾਰਵੇ ਦਾ ਕੀਤਾ ਨਿਰੀਖਣ

ਗੜ੍ਹਦੀਵਾਲਾ (ਚੌਧਰੀ) 

25 ਅਗਸਤ -ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ. ਹਰਜੀਤ ਸਿੰਘ ਐੱਸ.ਐੱਮ.ਓ.ਪੀ.ਐੱਚ.ਸੀ ਭੂੰਗਾ ਦੀ ਯੋਗ ਅਗਵਾਈ ਹੇਠ ਬੱਸ ਸਟੈਂਡ ਗੜਦੀਵਾਲਾ ਵਿਖੇ ਸਥਿਤ 45 ਦੁਕਾਨਾਂ ਤੇ ਡਰਾਈ ਡੇਅ , ਫਰਾਈ ਡੇਅ ਤਹਿਤ ਡੇਂਗੂ ਦੇ ਲਾਰਵੇ ਦਾ ਨਿਰੀਖਣ ਕੀਤਾ ਗਿਆ । ਜਿਸ ਦੌਰਾਨ 3 ਦੁਕਾਨਾਂ ਤੇ ਡੇਂਗੂ ਲਾਰਵਾ ਪਾਇਆ ਗਿਆ। ਜਿਸ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਮੌਕੇ ‘ਤੇ ਨਸ਼ਟ ਕੀਤਾ ਗਿਆ।ਇਸ ਮੌਕੇ ਡਾ. ਹਰਜੀਤ ਸਿੰਘ ਐੱਸ.ਐੱਮ.ਓ.ਪੀ.ਐੱਚ.ਸੀ ਭੂੰਗਾ ਨੇ ਲੋਕਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ।ਇਸ ਮੱਛਰ ਸਾਫ ਅਤੇ ਖੜ੍ਹੇ ਹੋਏ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਸਵੇਰੇ ਅਤੇ ਸ਼ਾਮ ਦੇ ਸਮੇਂ ਕੱਟਦਾ ਹੈ। ਜਿਸਦੇ ਕੱਟਣ ਨਾਲ ਸਿਰ ਦਰਦ,ਤੇਜ ਬੁਖਾਰ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਤੇਜ ਦਰਦ ਅਤੇ ਜਿਆਦਾ ਹਾਲਤ ਖਰਾਬ ਹੋਣ ਤੇ ਮਸੂੜਿਆਂ ਵਿਚੋਂ ਖੂਨ ਨਿਕਲਣ ਲਗਦਾ ਹੈ । ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਘਰਾਂ ਦੇ ਆਲੇ ਦੁਆਲੇ ਟੋਏ ਪੂਰ ਦੇਣੇ ਚਾਹੀਦੇ ਹਨ ਤਾਂ ਕਿ ਇਹਨਾਂ ਵਿੱਚ ਬਰਸਾਤ ਦਾ ਪਾਣੀ ਇਕੱਠਾ ਨਾ ਹੋ ਸਕੇ।ਇਸ ਮੌਕੇ ਉਨ੍ਹਾਂ ਦੱਸਿਆ ਕਿ ਆਪਣੇ ਘਰਾਂ ਵਿਚ ਫਰਿਜਾਂ ਦੇ ਪਿਛੇ ਲੱਗੀ ਪਾਣੀ ਵਾਲੀ ਟ੍ਰੇ,ਗਮਲਿਆਂ,ਕੂਲਰਾਂ ਦੀ ਹਫਤੇ ਦੇ ਹਰ ਸ਼ੁੱਕਰਵਾਰ ਸਫਾਈ ਕੀਤੀ ਜਾਵੇ।ਗਮਲਿਆਂ ਅਤੇ ਕੂਲਰਾਂ ਦਾ ਪਾਣੀ ਬਦਲਿਆ ਜਾਵੇ ਤਾਂ ਜੋ ਡੇਂਗੂ ਬੁਖਾਰ ਤੋਂ ਬਚਿਆ ਜਾ ਸਕੇ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਹਰੇਕ ਸ਼ੁੱਕਰਵਾਰ ਨੂੰ ਹਰੇਕ ਸਰਕਾਰੀ ਸਿਹਤ ਕੇਂਦਰਾਂ ਵਿੱਚ ਡਰਾਈ ਡੇਅ ਮਨਾਇਆ ਜਾਂਦਾ ਹੈ ਅਤੇ ਸਾਨੂੰ ਹਰੇਕ ਸ਼ੁੱਕਰਵਾਰ ਨੂੰ ਆਪਣੇ ਘਰਾਂ ਵਿੱਚ ਕੂਲਰਾਂ ,ਗਮਲਿਆਂ ਅਤੇ ਫਰਿੱਜਾਂ ਦੇ ਪਾਣੀ ਨੂੰ ਬਦਲ ਦੇਣਾ ਚਾਹੀਦਾ ਹੈ। ਸਾਨੂੰ ਸੌਣ ਸਮੇਂ ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਕਿ ਮੱਛਰ ਕੱਟ ਨਾ ਸਕੇ। ਇਸ ਮੌਕੇ ਹੈਲਥ ਇੰਸਪੇਕਟਰ ਗੁਰਿੰਦਰਜੀਤ ਸਿੰਘ, ਅਰਪਿੰਦਰ ਸਿੰਘ ਧਨੋਆ, ਸਤਵੀਰ ਕੁਮਾਰ, ਸੁਰਜੀਤ ਸਿੰਘ, ਗੁਰਿੰਦਰਪਾਲ ਸਿੰਘ, ਗੁਰਜਿੰਦਰ ਸਿੰਘ (ਸਾਰੇ ਹੈਲਥ ਵਰਕਰ) ਹਾਜ਼ਰ ਸਨ।

ਫ਼ੋਟੋ ਕੈਪਸਨ : ਬੱਸ ਸਟੈਂਡ ਗੜਦੀਵਾਲਾ ਵਿਖੇ ਸਥਿਤ ਦੁਕਾਨ ਤੇ ਐੱਸ.ਐੱਮ.ਓ. ਡਾ. ਹਰਜੀਤ ਸਿੰਘ ਦੀ ਅਗਵਾਈ ਹੇਠ ਕੂਲਰ ਵਿਚ ਲਾਰਵਾ ਚੈੱਕ ਕਰਦੇ ਹੋਏ ਸਿਹਤ ਵਿਭਾਗ ਦੀ ਟੀਮ।