Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਬਿਜ਼ਨੈੱਸ ਫੈਸਟ ਦਾ ਆਯੋਜਨ

ਖ਼ਾਲਸਾ ਕਾਲਜ ਵਿਖੇ ਬਿਜ਼ਨੈੱਸ ਫੈਸਟ ਦਾ ਆਯੋਜਨ

ਗੜ੍ਹਦੀਵਾਲਾ 1 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਬਿਜ਼ਨੈੱਸ ਫੈਸਟ ਦਾ ਆਯੋਜਨ ਕੀਤਾ ਗਿਆ। ਇਸ ਫੈਸਟ ਦਾ ਉਦੇਸ਼ ਵਿਦਿਆਰਥੀਆਂ ਵਿੱਚ ਉਦਯੋਗਤਾ ਦੀ ਭਾਵਨਾ ਪੈਦਾ ਕਰਨਾ, ਆਤਮ-ਨਿਰਭਰਤਾ ਵੱਲ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਦੀ ਪ੍ਰਬੰਧਕੀ ਸਮਰੱਥਾ ਨੂੰ ਉਭਾਰਨ ਸੀ। ਇਸ ਸਮਾਰੋਹ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਫੈਸਟ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਸਟਾਲਾਂ ਲਗਾਈਆਂ, ਜਿਨ੍ਹਾਂ ਵਿੱਚ ਖਾਣ-ਪੀਣ, ਹੈਂਡੀਕ੍ਰਾਫਟਸ, ਗੇਮ ਜ਼ੋਨ, ਆਰਟ ਗੈਲਰੀ, ਕਾਸਮੈਟਿਕਸ, ਜੂਸ ਕਾਰਨਰ ਅਤੇ ਫੈਸ਼ਨ ਐਕਸੈਸਰੀਜ਼ ਦੇ ਸਟਾਲ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਰਹੇ। ਵਿਦਿਆਰਥੀਆਂ ਨੇ ਆਪਣੇ ਨਵੇਂ-ਨਵੇਂ ਕਾਰੋਬਾਰੀ ਵਿਚਾਰਾਂ ਨੂੰ ਅਮਲ ਵਿੱਚ ਲਿਆਉਂਦੇ ਹੋਏ ਵਿਕਰੀ, ਮਾਰਕੀਟਿੰਗ ਅਤੇ ਗਾਹਕ ਸੇਵਾ ਦੇ ਗੁਣਾਂ ਦਾ ਪ੍ਰਦਰਸ਼ਨ ਕੀਤਾ। ਫੈਸਟ ਵਿੱਚ ਸਭ ਤੋਂ ਵੱਧ ਭੀੜ ਖਾਣ-ਪੀਣ ਵਾਲੇ ਸਟਾਲਾਂ ‘ਤੇ ਦੇਖੀ ਗਈ, ਜਿੱਥੇ ਵਿਦਿਆਰਥੀਆਂ ਨੇ ਸਵਾਦਿਸ਼ਟ ਪਕਵਾਨਾਂ ਦੀ ਪੇਸ਼ਕਸ਼ ਕੀਤੀ। ਇਸ ਤੋਂ ਇਲਾਵਾ, ਆਰਟ ਗੈਲਰੀ ਅਤੇ ਹੈਂਡੀਕ੍ਰਾਫਟ ਸਟਾਲਾਂ ਨੇ ਵਿਦਿਆਰਥੀਆਂ ਦੀ ਰਚਨਾਤਮਕ ਸੋਚ ਨੂੰ ਦਰਸਾਇਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਜੀਵਨ ਵਿੱਚ ਆਗੇ ਵੱਧਣ ਲਈ ਆਤਮ-ਵਿਸ਼ਵਾਸ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਿਰਫ ਪਾਠਕ੍ਰਮਕ ਗਿਆਨ ਹੀ ਨਹੀਂ, ਸਗੋਂ ਪ੍ਰਯੋਗਾਤਮਕ ਤਜ਼ਰਬਾ ਵੀ ਕਾਮਯਾਬ ਜੀਵਨ ਦੀ ਕੁੰਜੀ ਹੈ ਜਿਹੜਾ ਵਿਦਿਆਰਥੀਆਂ ਵਿੱਚ ਲੀਡਰਸ਼ਿਪ ਅਤੇ ਮਾਰਕੀਟ ਸਮਝ ਪੈਦਾ ਕਰਦਾ ਹੈ। ਅੰਤ ਵਿੱਚ, ਉਤਕ੍ਰਿਸ਼ਟ ਸਟਾਲਾਂ ਲਗਾਉਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਖਾਣ ਪੀਣ ਦੀਆਂ ਵਸਤਾਂ ਵਿੱਚ ਪਹਿਲਾ ਇਨਾਮ ਕਮਰਸ ਵਿਭਾਗ, ਖੇਡਾਂ ਵਿੱਚ ਪਹਿਲਾ ਇਨਾਮ ਸੋਸ਼ਲ ਸਾਇੰਸਜ਼ ਅਤੇ ਸਭ ਤੋਂ ਵਧੀਆ ਪ੍ਰੋਡਕਟ ਬਣਾਉਣ ਵਿੱਚ ਪਹਿਲਾ ਇਨਾਮ ਫੈਸ਼ਨ ਡਿਜ਼ਾਇਨਿੰਗ ਵਿਭਾਗ ਨੇ ਪ੍ਰਾਪਤ ਕੀਤਾ। ਵਿਦਿਆਰਥੀਆਂ ਨੇ ਵੀ ਆਪਣੀ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਤਜ਼ਰਬੇ ਨਾਲ ਉਨ੍ਹਾਂ ਨੂੰ ਕਾਰੋਬਾਰ ਦੀਆਂ ਬੁਨਿਆਦੀ ਬਰੀਕੀਆਂ ਨੂੰ ਸਮਝਣ ਦਾ ਮੌਕਾ ਮਿਲਿਆ ਹੈ ਅਤੇ ਉਨ੍ਹਾਂ ਵਿੱਚ ਭਵਿੱਖ ਵਿੱਚ ਉਨ੍ਹਾਂ ਲਈ ਲਾਹੇਵੰਦ ਸਾਬਤ ਹੋਵੇਗਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ। ਇਸ ਸਮਾਰੋਹ ਵਿੱਚ ਵਿਦਿਆਰਥੀਆਂ ਦੇ ਮਾਤਾ ਪਿਤਾ ਅਤੇ ਰਿਸ਼ਤੇਦਾਰਾਂ ਨੇ ਵੀ ਸ਼ਿਰਕਤ ਕੀਤੀ।