Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਵਿਧਾਇਕ ਸ਼ੈਰੀ ਕਲਸੀ ਵਲੋਂ ਨਹਿਰੂ ਗੇਟ ਵਿਖੇ ਦੁਕਾਨਦਾਰਾਂ ਤੇ ਅਧਿਕਾਰੀਆਂ ਨਾਲ ਮੀਟਿੰਗ

ਵਿਧਾਇਕ ਸ਼ੈਰੀ ਕਲਸੀ ਵਲੋਂ ਨਹਿਰੂ ਗੇਟ ਵਿਖੇ ਦੁਕਾਨਦਾਰਾਂ ਤੇ ਅਧਿਕਾਰੀਆਂ ਨਾਲ ਮੀਟਿੰਗ

ਬਟਾਲਾ ( ਸੰਜੀਵ ਨੈਅਰ,ਅਵਿਨਾਸ਼ ਸ਼ਰਮਾ )

ਗੰਦੇ ਪਾਣੀ ਦੀ ਨਿਕਾਸੀ ਤੇ ਸਾਫ-ਸਫਾਈ ਦੇ ਸਬੰਧ ਵਿੱਚ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

2 ਮਾਰਚ : ਹਲਕਾ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਉਨਾਂ ਵਲੋਂ ਪੂਰੇ ਸ਼ਹਿਰ ਅੰਦਰ ਵੱਖ-ਵੱਖ ਬਜਾਰਾਂ ਤੇ ਚੌਂਕਾਂ ਆਦਿ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕੰਮਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਧਾਇਕ ਸ਼ੈਰੀ ਕਲਸੀ ਵਲੋਂ ਨਹਿਰੂ ਗੇਟ (ਸ਼ੇਰਾਂ ਵਾਲਾ ਦਰਵਾਜ਼ਾ) ਵਿਖੇ ਗੰਦੇ ਪਾਣੀ ਦੀ ਨਿਕਾਸੀ ਤੇ ਸਾਫ ਸਫਾਈ ਦੇ ਸਬੰਧ ਵਿੱਚ ਦੁਕਾਨਦਾਰਾਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸੀਵਰੇਜ਼ ਬੋਰਡ, ਕਾਰਪੋਰੇਸ਼ਨ ਦੇ ਅਧਿਕਾਰੀ ਤੇ ਦੁਕਾਨਦਾਰ ਆਦਿ ਮੋਜੂਦ ਸਨ।

ਇਸ ਮੌਕੇ ਦੁਕਾਨਦਾਰਾਂ ਨੇ ਦੱਸਿਆ ਕਿ ਨਹਿਰੂ ਗੇਟ ਵਿੱਚ ਐਂਟਰੀ ਪੁਆਇੰਟ ’ਤੇ ਗੰਦੇ ਪਾਣੀ ਦੇ ਓਵਰਫਲੋਅ ਹੋਣ ਕਾਰਨ, ਗਾਹਕਾਂ ਨੂੰ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਦੁਕਾਨਦਾਰ ਦੀ ਗਾਹਕੀ ਤੇ ਵੀ ਮਾੜਾ ਅਸਰ ਪੈਂਦਾ ਹੈ। ਉਨਾਂ ਕਿਹਾ ਕਿ ਨਾਲੀਆਂ ਦੀ ਸਾਫ ਸਫਾਈ ਲਈ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਸਬੰਧਤ ਵਿਭਾਗਾਂ ਨੂੰ ਸਖਤੀ ਨਾਲ ਕਿਹਾ ਜਾਵੇ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੂੰ ਸੀਵਰੇਜ ਤੇ ਸਾਫ ਸਫਾਈ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਹਿਰੂ ਗੇਟ ਦੀ ਸਾਫ ਸਫਾਈ ਵਿੱਚ ਕੋਈ ਢਿੱਲਮੱਠ ਨਾ ਵਰਤੀ ਜਾਵੇ। ਨਾਲੀਆਂ ਦੀ ਲਗਾਤਾਰ ਸਫਾਈ ਕਰਵਾਈ ਜਾਵੇ। ਨਾਲ ਹੀ ਉਨਾਂ ਦੁਕਾਨਦਾਰ ਨੂੰ ਅਪੀਲ ਕੀਤੀ ਕਿ ਉਹ ਨਾਲੀਆਂ ਵਿੱਚ ਲਿਫਾਫੇ ਜਾਂ ਵੇਸਟੇਜ ਦਾ ਕੋਈ ਸਮਾਨ ਨਾ ਸੁੱਟਣ। ਆਪਣੀਆਂ ਦੁਕਾਨਾਂ ਵਿੱਚ ਡਸਟਬਿਨ ਰੱਖਣ। ਉਨਾਂ ਕਿਹਾ ਕਿ ਇਹ ਵੇਸਟੇਜ ਜਦ ਇੱਕ ਜਗ੍ਹਾ ਇਕੱਠੀ ਹੋ ਜਾਂਦੀ ਹੈ ਤਾਂ ਗੰਦੇ ਪਾਣੀ ਦਾ ਓਵਰਫਲੋਅ ਹੋ ਜਾਂਦਾ ਹੈ, ਜਿਸ ਨਾਲ ਬਾਜ਼ਾਰ ਵਿੱਚ ਲੋਕਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ।

—————-ਕੈਪਸ਼ਨ—-

ਵਿਧਾਇਕ ਸ਼ੈਰੀ ਕਲਸੀ ਨਹਿਰੂ ਗੇਟ ਵਿਖੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ।