Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ... ਵਾਅਦਿਆਂ ਤੋਂ ਅੱਗੇ ਵਧ ਕੇ ਫੈਸਲੇ ਲਾਗੂ ਕਰੇ ਪੰਜਾਬ ਸਰਕਾਰ : ਦਰਸ਼ਵੀਰ ਸਿੰਘ ਰਾਣਾ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ
ADVERTISEMENT
You are currently viewing ਅਰਥ ਸ਼ਾਸਤਰ ਵਿਭਾਗ ਵੱਲੋਂ “ਬੌਧਿਕ ਸੰਪਦਾ ਅਧਿਕਾਰ”ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ

ਅਰਥ ਸ਼ਾਸਤਰ ਵਿਭਾਗ ਵੱਲੋਂ “ਬੌਧਿਕ ਸੰਪਦਾ ਅਧਿਕਾਰ”ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਅਦਾਰੇ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸਰਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿਦਿਆ) ਸਰਦਾਰ ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾਕਟਰ ਜਸਪਾਲ ਸਿੰਘ ਦੀ ਅਗਵਾਈ ਵਿੱਚ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਬੌਧਿਕ ਸੰਪਦਾ ਅਧਿਕਾਰ ਵਿਸ਼ੇ ਤੇ ਵਿਦਿਆਰਥੀਆਂ ਲਈ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਵਿਭਾਗ ਦੇ ਮੁਖੀ ਮੈਡਮ ਜਸਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਬੌਧਿਕ ਸੰਪਦਾ ਅਧਿਕਾਰ ਅਤੇ ਇਸ ਦੀਆਂ ਵੱਖ ਵੱਖ ਕਿਸਮਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਇਸ ਲੈਕਚਰ ਦੌਰਾਨ ਵਿਦਿਆਰਥੀਆਂ ਨੂੰ ਕਾਪੀਰਾਈਟ, ਟਰੇਡ ਮਾਰਕ, ਟਰੇਡ ਸੀਕਰੇਟ, ਪੇਟੈਂਟ ਆਦਿ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।ਇਸ ਲੈਕਚਰ ਦੌਰਾਨ ਪ੍ਰਿੰਸੀਪਲ ਡਾਕਟਰ ਜਸਪਾਲ ਸਿੰਘ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੇ ਬਦਲਦੇ ਸਮੇਂ ਵਿੱਚ ਨਵੀਂ ਸਿੱਖਿਆਨੀਤੀ ਦੇ ਅਨੁਸਾਰ ਵਿਦਿਆਰਥੀਆਂ ਨੂੰ ਬੌਧਿਕ ਸੰਪਦਾ ਅਧਿਕਾਰਾਂ ਬਾਰੇ ਜਾਨਣਾ ਜਰੂਰੀ ਹੈ।ਇਸ ਮੌਕੇ ਡਾਕਟਰ ਕੀਰਤੀਕਾ ਸ਼ਰਮਾ ਡਾਕਟਰ ਸਤਵੰਤ ਕੌਰ ਅਤੇਅਰਥਸ਼ਾਸਤਰ ਵਿਭਾਗ ਦੇ ਸਾਰੇ ਵਿਦਿਆਰਥੀ ਹਾਜ਼ਰ ਸਨ।