Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਉਦਯੋਗਿਕ ਇਕਾਈਆਂ ਅਤੇ ਭੱਠਾ ਮਾਲਕਾਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਉਦਯੋਗਿਕ ਇਕਾਈਆਂ ਅਤੇ ਭੱਠਾ ਮਾਲਕਾਂ ਨਾਲ ਮੀਟਿੰਗ

ਹੁਸ਼ਿਆਰਪੁਰ (ਬਿਊਰੋ) 

9 ਫਰਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਾਲ 2023 ਦੌਰਾਨ ਪਰਾਲੀ ਪ੍ਰਬੰਧਨ ਦੇ ਅਗੇਤੇ ਇੰਤਜ਼ਾਮਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਦੀਆਂ ਵੱਖ-ਵੱਖ  ਸਨਅਤੀ ਇਕਾਈਆਂ ਅਤੇ ਭੱਠਾ ਮਾਲਕਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦਾ ਮੁੱਖ ਮੰਤਵ ਵੱਖ-ਵੱਖ ਉਦਯੋਗਿਕ ਇਕਾਈਆਂ, ਜਿਨ੍ਹਾਂ ਵੱਲੋਂ ਪਰਾਲੀ ਦੀ ਖ਼ਪਤ ਕੀਤੀ ਜਾਂਦੀ ਹੈ, ਨੂੰ ਪਰਾਲੀ ਦੀ ਵੱਧ ਤੋਂ ਵੱਧ ਖਪਤ ਲਈ ਲੋੜੀਂਦੇ ਪ੍ਰਬੰਧਾਂ ਅਤੇ ਜ਼ਰੂਰਤ ਸਬੰਧੀ ਜਾਣਕਾਰੀ ਦੇਣਾ ਅਤੇ ਹੋਰਨਾਂ ਉਦਯੋਗਿਕ ਇਕਾਈਆਂ ਨੂੰ ਪਰਾਲੀ ਦੀ ਖਪਤ ਕਰਕੇ ਪਰਾਲੀ ਪ੍ਰਬੰਧਨ ਵਿਚ ਯੋਗਦਾਨ ਦੇਣ ਲਈ ਪ੍ਰੇਰਿਤ ਕਰਨਾ ਸੀ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿਚ ਮੌਜੂਦ ਸਨਅਤੀ ਇਕਾਈਆਂ ਦੇ ਨੁਮਾਇੰਦਿਆਂ ਨੂੰ ਹੁਣ ਤੋਂ ਹੀ ਪਰਾਲੀ ਦੀ ਖਪਤ ਕਰਨ ਲਈ ਲੋੜੀਂਦੇ ਪ੍ਰਬੰਧ ਕਰਨ ਅਤੇ ਵੱਖ-ਵੱਖ ਵਿਭਾਗਾਂ ਨੂੰ ਇਸ ਦਿਸ਼ਾ ਵਿਚ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਇਨ੍ਹਾਂ ਇਕਾਈਆਂ ਨੂੰ ਜਲਦ ਹੀ ਇਕ ਵਿਸ਼ੇਸ਼ ਸੈਮੀਨਾਰ ਰਾਹੀਂ ਪਰਾਲੀ ਤੋਂ ਬਣਨ ਵਾਲੇ ਪੈਲੇਟ ਯੂਨਿਟ ਸਥਾਪਿਤ ਕਰਨ ਲਈ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਭੱਠਾ ਮਾਲਕਾਂ ਨੂੰ 20 ਫੀਸਦੀ ਪਰਾਲੀ ਨੂੰ ਬਾਲਣ ਦੇ ਤੌਰ ’ਤੇ ਵਰਤੋਂ ਕਰਨ ਲਈ ਆਉਣ ਵਾਲੇ ਸੀਜ਼ਨ ਦੌਰਾਨ ਲਾਗੂ ਕਰਨ ਦੀ ਗੱਲ ਵੀ ਕਹੀ। ਡਿਪਟੀ ਕਮਿਸ਼ਨਰ ਨੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਨੂੰ ਕਿਸਾਨਾਂ ਲਈ ਪਰਾਲੀ ਪ੍ਰਬੰਧਨ ਸਬੰਧੀ ਲੋੜੀਂਦੀਆਂ ਮਸ਼ੀਨਾਂ ਦੀ ਉਪਲਬੱਧਤਾ ਅਤੇ ਜ਼ਰੂਰਤ ਸਬੰਧੀ ਸਰਵੇਖਣ ਕਰਕੇ ਮੌਜੂਦਾ ਸਾਲ ਦੌਰਾਨ ਜ਼ਿਲ੍ਹੇ ਵਿਚ 100 ਫੀਸਦੀ ਪਰਾਲੀ ਦੇ ਸੁਚਾਰੂ ਪ੍ਰਬੰਧਨ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿਚ ਮੌਜੂਦ ਸਨਅਤੀ ਇਕਾਈਆਂ ਦੇ ਨੁਮਾਇੰਦਿਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਰਾਲੀ ਪ੍ਰਬੰਧਨ ਵਿਚ ਪੂਰਨ ਸਹਿਯੋਗ ਕਰਨ ਦਾ ਵਿਸ਼ਵਾਸ ਦਿਵਾਇਆ। ਇਸੇ ਤਰ੍ਹਾਂ ਭੱਠਾ ਮਾਲਕਾਂ ਵੱਲੋਂ ਵੀ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ 20 ਫੀਸਦੀ ਪਰਾਲੀ ਨੂੰ ਬਾਲਣ ਦੇ ਤੌਰ ’ਤੇ ਵਰਤਣ ਅਤੇ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਉਦਯੋਗ, ਪੁਲਿਸ, ਖ਼ੁਰਾਕ ਤੇ ਸਿਵਲ ਸਪਲਾਈ, ਪਸ਼ੂੁ ਪਾਲਣ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।