Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ

ਹੁਸ਼ਿਆਰਪੁਰ 23 ਸਤੰਬਰ (ਪ੍ਰਾਈਮ ਪੰਜਾਬ ਟਾਈਮਜ਼) 

: ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹੱਦ ਅੰਦਰ ਪਟਾਖੇ ਚਲਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਉਨ੍ਹਾਂ ਨੇ ਜ਼ਿਲ੍ਹੇ ਵਿਚ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ਲਈ ਦਿਨ ਅਤੇ ਸਮਾਂ ਨਿਰਧਾਰਿਤ ਕੀਤਾ ਹੈ ਅਤੇ ਹਦਾਇਤ ਕੀਤੀ ਹੈ ਕਿ ਇਸ ਨਿਰਧਾਰਿਤ ਸਮੇਂ ਤੋਂ ਬਾਅਦ ਜਾਂ ਇਸ ਤੋਂ ਪਹਿਲਾਂ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ 20 ਅਕਤੂਬਰ 2025 ਨੂੰ ਦੀਵਾਲੀ ਵਾਲੇ ਦਿਨ ਸਵੇਰੇ 8 ਵਜੇ ਤੋਂ ਰਾਤ 10 ਵਜੇ ਤੱਕ, 5 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਅਤੇ 25-26 ਦਸੰਬਰ ਨੂੰ ਕ੍ਰਿਸਮਸ ਤੇ 31 ਦਸੰਬਰ (ਅੱਧੀ ਰਾਤ) ਨਵੇਂ ਸਾਲ ਦੇ ਮੌਕੇ ’ਤੇ  ਰਾਤ 11:55 ਤੋਂ 12:30 ਵਜੇ ਤੱਕ ਪਟਾਖੇ ਚਲਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਾਈਲੈਂਸ ਜ਼ੋਨਾਂ ਜਿਵੇਂ ਕਿ ਹਸਪਤਾਲ, ਵਿੱਦਿਅਕ ਸੰਸਥਾਵਾਂ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਪਟਾਖੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟਰੇਟਾਂ, ਇਲਾਕਾ ਮੈਜਿਸਟਰੇਟਾਂ, ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਜਾਰੀ ਹੁਕਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ।