Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ

ਹੁਸ਼ਿਆਰਪੁਰ (ਬਿਊਰੋ)
26 ਅਕਤੂਬਰ : ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2 ) ਦੀ ਧਾਰਾ 144 ਦੇ  ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਉਣ ਵਾਲੇ ਦਿਨਾਂ ਵਿਚ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹੱਦ ਅੰਦਰ ਪਟਾਖੇ ਚਲਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਉਨ੍ਹਾਂ ਨੇ ਜ਼ਿਲ੍ਹੇ ਵਿਚ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ਲਈ ਦਿਨ ਅਤੇ ਸਮਾਂ ਨਿਰਧਾਰਿਤ ਕੀਤਾ ਹੈ ਅਤੇ ਹਦਾਇਤ ਕੀਤੀ ਹੈ ਕਿ ਇਸ ਨਿਰਧਾਰਿਤ ਸਮੇਂ ਤੋਂ ਬਾਅਦ ਜਾਂ ਇਸ ਤੋਂ ਪਹਿਲਾਂ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ‘ਤੇ ਪੂਰਨ ਪਾਬੰਦੀ ਹੋਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ 12 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਸਵੇਰੇ 8 ਵਜੇ ਤੋਂ ਰਾਤ 10 ਵਜੇ ਤੱਕ, 27 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਅਤੇ 25 ਦਸੰਬਰ ਨੂੰ ਕ੍ਰਿਸਮਸ ਤੇ 31 ਦਸੰਬਰ (ਅੱਧੀ ਰਾਤ) ਨਵੇਂ ਸਾਲ ਦੇ ਮੌਕੇ ‘ਤੇ   ਰਾਤ 11:55 ਤੋਂ 12:30 ਵਜੇ ਤੱਕ ਪਟਾਖੇ ਚਲਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਾਈਲੈਂਸ ਜ਼ੋਨਾਂ ਜਿਵੇਂ ਕਿ ਹਸਪਤਾਲ, ਵਿੱਦਿਅਕ ਸੰਸਥਾਵਾਂ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਪਟਾਖੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟਰੇਟਾਂ, ਇਲਾਕਾ ਮੈਜਿਸਟਰੇਟਾਂ, ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਇਨ੍ਹਾਂ ਹੁਕਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ।