Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ, 14 ਜੁਲਾਈ (PPT NEWS) 

: ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤਹਿਤ ਉਨ੍ਹਾਂ ਪਿੰਡਾਂ ਦੇ ਪ੍ਰਬੰਧਕਾਂ ਨੂੰ ਪਿੰਡਾਂ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਸਮੇਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਇਹ ਹੁਕਮ ਪਿੰਡਾਂ ਵਿਚ ਰਾਤ ਸਮੇਂ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ  ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ।  ਇਸੇ ਤਰ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚੁਰਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।

ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਸੇ ਤਰ੍ਹਾਂ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ ਅਤੇ ਮਿਲਟਰੀ ਰੰਗ ਦੀ ਵਰਦੀ ਦੀ ਵਰਤੋਂ ਅਣ-ਅਧਿਕਾਰਤ (ਬਾਲਗ ਵਿਅਕਤੀ) ਵੱਲੋਂ ਨਹੀਂ ਕੀਤੀ ਜਾਵੇਗੀ ਅਤੇ ਇਨ੍ਹਾਂ ਵਰਦੀਆਂ ਨੂੰ ਅਣ-ਅਧਿਕਾਰਤ ਵਿਅਕਤੀਆਂ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ/ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀ. ਹੋਵੇਗਾ।

ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਉਪਰੋਕਤ ਸਾਰੇ ਹੁਕਮ 8 ਸਤੰਬਰ 2024 ਤੱਕ ਲਾਗੂ ਰਹਿਣਗੇ।