Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸਥਾਨਕ ਸਰਕਾਰਾਂ ਮੰਤਰੀ ਵਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ ਦਾਖਲਾ ਮੁਹਿੰਮ ਦਾ ਆਗਾਜ਼

ਸਥਾਨਕ ਸਰਕਾਰਾਂ ਮੰਤਰੀ ਵਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ ਦਾਖਲਾ ਮੁਹਿੰਮ ਦਾ ਆਗਾਜ਼

ਹੁਸ਼ਿਆਰਪੁਰ, 20 ਮਾਰਚ (ਪ੍ਰਾਈਮ ਪੰਜਾਬ ਟਾਈਮਜ਼) 

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਲਈ 40 ਕਰੋੜ ਰੁਪਏ ਜਾਰੀ, ਜੰਗੀ ਪੱਧਰ ’ਤੇ ਚੱਲ ਰਿਹੈ ਕੰਮ  : ਡਾ. ਰਵਜੋਤ ਸਿੰਘ

ਸਰਕਾਰੀ ਸਕੂਲਾਂ ’ਚ ਹਰ ਸਹੂਲਤ ਉਪਲਬੱਧ, ਲੋਕ ਇਨ੍ਹਾਂ ਸਕੂਲਾਂ ’ਚ ਪੜ੍ਹਾਉਣ ਬੱਚੇ : ਕੈਬਨਿਟ ਮੰਤਰੀ

 : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ’ਚ ਸ਼ੁਰੂ ਕੀਤੀ ਦਾਖਲਾ ਮੁਹਿੰਮ ਦੀ ਅੱਜ ਇਥੇ ਸਰਕਾਰੀ ਐਲੀਮੈਂਟਰੀ ਸਕੂਲ, ਬਾਗਪੁਰ ਤੋਂ ਸ਼ੁਰੂਆਤ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਰਾਜ ਅੰਦਰ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਅਤੇ ਸਿਹਤ ਕ੍ਰਾਂਤੀ ਲਿਆਂਦੀ ਹੈ ਜਿਸ ਤਹਿਤ ਵਿਦਿਅਕ ਅਤੇ ਸਿਹਤ ਸੰਸਥਾਵਾਂ ਵਿਚ ਵੱਡੇ ਪੱਧਰ ’ਤੇ ਵਿਕਾਸ ਹੋਇਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਲਈ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਸਰਕਾਰ ਵਲੋਂ 40 ਕਰੋੜ ਰੁਪਏ ਤੋਂ ਵੱਧ ਦੇ ਫੰਡ ਮੁਹੱਈਆ ਕਰਵਾਏ ਗਏ ਹਨ ਜਿਸ ਨਾਲ ਆਉਂਦੇ ਸਮੇਂ ਵਿਚ ਸਕੂਲਾਂ ਦਾ ਹਰ ਪੱਖੋਂ ਵਿਕਾਸ ਨਜ਼ਰ ਆਵੇਗਾ।

ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਪੜ੍ਹਾਉਣ ਦਾ ਸੱਦਾ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਮੌਜੂਦਾ ਸਮੇਂ ਦੇ ਹਾਣੀ ਬਣਾਇਆ ਗਿਆ ਹੈ ਅਤੇ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੀ ਸਥਾਪਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦਾਖਲਾ ਮੁਹਿੰਮ ਦਾ ਮਕਸਦ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਹਰ ਤਰ੍ਹਾਂ ਦੀਆਂ ਸਹੂਲਤਾਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਨੂੰ ਇਨ੍ਹਾਂ ਸਕੂਲਾਂ ਵਿਚ ਦਾਖਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸਦਕਾ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿੰਘਾਪੁਰ ਅਤੇ ਫਿਨਲੈਂਡ ਵਰਗੇ ਮੁਲਕਾਂ ਵਿਚ ਟਰੇਨਿੰਗ ਦੁਆਈ ਗਈ ਹੈ ਜੋ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਰਹੇਗੀ।

ਦਾਖਲਾ ਮੁਹਿੰਮ ਤਹਿਤ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿਚ ਅੱਜ ਸ਼ੁਰੂ ਹੋਈ ਦਾਖਲਾ ਮੁਹਿੰਮ ਤਹਿਤ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਆਪੋ-ਆਪਣੇ ਖੇਤਰਾਂ ਵਿਚ ਦਾਖਲਿਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਕੂਲਾਂ ਦੀ ਕਾਇਆਕਲਪ ਲਈ ਜਾਰੀ ਹੋਏ 40 ਕਰੋੜ ਰੁਪਏ ਤੋਂ ਵੱਧ ਦੇ ਫੰਡਜ਼ ਵਿਚ ਸਕੂਲਾਂ ਦੀਆਂ ਚਾਰਦੀਵਾਰੀਆਂ ਬਣਾਉਣ, ਰਿਪੇਅਰ, ਕਲਾਸ ਰੂਮਾਂ ਦੀ ਉਸਾਰੀ, ਸਕੂਲ ਆਫ਼ ਹੈਪੀਨੈਸ, ਸਕੂਲ ਆਫ਼ ਐਮੀਨੈਸ ਅਤੇ ਬਾਕੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨਾ ਸ਼ਾਮਲ ਹੈ। ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਲਲਿਤਾ ਅਰੋੜਾ, ਡਿਪਟੀ ਡੀ.ਈ.ਓ਼ਜ਼ ਧੀਰਜ ਵਸ਼ਿਸ਼ਟ ਤੇ ਸੁਖਵਿੰਦਰ ਸਿੰਘ, ਪਿੰਡ ਬਾਗਪੁਰ ਦੀ ਸਰਪੰਚ ਗੁਰਪ੍ਰੀਤ ਕੌਰ, ਸਾਬਕਾ ਸਰਪੰਚ ਗੁਰਮੀਤ ਸਿੰਘ ਅਤੇ ਸਕੂਲ ਸਟਾਫ਼ ਸਮੇਤ ਸਕੂਲ ਵਲੋਂ ਵਿਦਿਆਰਥੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਵਰਦੀਆਂ ਦੀ ਵੰਡ ਦੀ ਵੀ ਸ਼ੁਰੂਆਤ ਕੀਤੀ। ਸਰਕਾਰੀ ਕਾਲਜ ਹੁਸ਼ਿਆਰਪੁਰ ਅਤੇ ਸਰਕਾਰੀ ਸਕੂਲ ਬਾਗਪੁਰ ਦੇ ਵਿਦਿਆਰਥੀਆਂ ਵਲੋਂ ਦਾਖਲਾ ਮੁਹਿੰਮ ਨਾਲ ਸਬੰਧਤ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ। ਕੈਬਨਿਟ ਮੰਤਰੀ ਵਲੋਂ ਮੌਜੂਦ ਸ਼ਖਸੀਅਤਾਂ ਅਤੇ ਅਧਿਕਾਰੀਆਂ ਦਾ ਸਨਮਾਨ ਵੀ ਕੀਤਾ ਗਿਆ।

ਕੈਪਸ਼ਨ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ, ਬਾਗਪੁਰ ਤੋਂ ਦਾਖਲਾ ਮੁਹਿੰਮ ਦੀ ਸੁ਼ਰੂਆਤ ਕਰਦੇ ਹੋਏ।