Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਦੇ ਸਟਾਫ਼ ਵਲੋਂ……

ਖਾਲਸਾ ਕਾਲਜ ਗੜ੍ਹਦੀਵਾਲਾ ਦੇ ਸਟਾਫ਼ ਵਲੋਂ……

ਗੜ੍ਹਦੀਵਾਲਾ (ਚੌਧਰੀ) 

ਖਾਲਸਾ ਕਾਲਜ ਗੜ੍ਹਦੀਵਾਲਾ ਦੇ ਸਟਾਫ਼ ਵਲੋਂ ਰੁੱਖ ਲਗਾਉਣ ਦੀ ਮੁਹਿੰਮ ਦਾ ਆਰੰਭ।

3 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੁਆਰਾ ਗੜ੍ਹਦੀਵਾਲਾ ਸਹਿਰ ਦੇ ਨੇੜੇ ਦੇ ਪਿੰਡਾਂ ਨੂੰ ਗ੍ਰੀਨਬੈਲਟ ਵਿੱਚ ਤਬਦੀਲ ਕਰਨ ਲਈ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਹ ਮੁਹਿੰਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸ. ਸੁਖਮਿੰਦਰ ਸਿੰਘ ਦੇ ਆਦੇਸ਼ ਅਨੁਸਾਰ ਸ਼ੁਰੂ ਕੀਤੀ ਗਈ। ਇਸ ਮੁਹਿੰਮ ਦਾ ਆਰੰਭ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਵਲੋਂ ਫ਼ਲਦਾਰ ਬੂਟਾ ਲਗਾ ਕੇ ਕੀਤਾ ਗਿਆ। ਇਸ ਉਪਰੰਤ ਡਾ. ਮਲਕੀਤ ਸਿੰਘ, ਪ੍ਰੋ. ਸੰਜੀਵ ਸਿੰਘ, ਡਾ. ਦਿਲਬਾਰਾ ਸਿੰਘ, ਸ੍ਰੀ ਦਵਿੰਦਰ ਕੁਮਾਰ ਲਾਇਬ੍ਰੇਰੀਅਨ , ਡਾ. ਦਵਿੰਦਰ ਕੁਮਾਰ ਜੀ ਨੇ ਬੂਟੇ ਲਗਾ ਕੇ ਇਸ ਮੁਹਿੰਮ ਨੁੰ ਹੁੰਗਾਰਾ ਦਿੱਤਾ।ਇਸ ਉਪਰੰਤ ਕਾਲਜ ਦੇ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਨੇ ਬੁੱਟੇ ਲਗਾਏ। ਇਸ ਮੁਹਿੰਮ ਨੂੰ ਆਰੰਭ ਕਰਨ ਵਿੱਚ ਪ੍ਰੋੋ. ਅਮਨਦੀਪ ਸਿੰਘ (ਇੰਚਾਰਜ ਐੱਨ.ਸੀ.ਸੀ.), ਪ੍ਰੋ. ਦੀਦਾਰ ਸਿੰਘ (ਇੰਚਾਰਜ ਐੱਨ.ਐਸ-ਐੱਸ) ਦਾ ਵਿਸ਼ੇਸ਼ ਸਹਿਯੋਗ ਰਿਹਾ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਇਸ ਦੌਰਾਨ ਵਿਦਿਆਰਥੀਆਂ ਨੁੰ ਰੁੱਖਾਂ ਅਤੇ ਵਾਤਾਵਰਨ ਦੀ ਅਹਿਮੀਅਤ ਬਾਰੇ ਜਾਣੂੰ ਕਰਵਾਇਆ ਅਤੇ ਇਸ ਮੁਹਿੰਮ ਨੂੰ ਆਪਣੇ-ਆਪਣੇ ਪਿੰਡਾਂ ਤੱਕ ਲਿਜਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਇਲਾਕੇ ਨੂੰ ਗ੍ਰੀਨ ਬੈਲਟ ਵਿੱਚ ਤਬਦੀਲ ਕੀਤਾ ਜਾ ਸਕੇ ਅਤੇ ਵਾਤਾਵਰਣ ਨੁੰ ਸ਼ੁੱਧ ਅਤੇ ਸਾਫ਼ ਬਣਾਇਆ ਜਾ ਸਕੇ।