Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਰੈੱਡ ਕਰਾਸ,ਰੈੱਡ ਰੀਬਨ ਅਤੇ ਐੱਨ.ਐੱਸ-ਐੱਸ.ਦੇ ਵਲੰਟੀਅਰਾਂ ਵੱਲੋਂ….

ਖ਼ਾਲਸਾ ਕਾਲਜ ਵਿਖੇ ਰੈੱਡ ਕਰਾਸ,ਰੈੱਡ ਰੀਬਨ ਅਤੇ ਐੱਨ.ਐੱਸ-ਐੱਸ.ਦੇ ਵਲੰਟੀਅਰਾਂ ਵੱਲੋਂ….

ਗੜ੍ਹਦੀਵਾਲਾ (ਚੌਧਰੀ) 

ਖ਼ਾਲਸਾ ਕਾਲਜ ਵਿਖੇ ਰੈੱਡ ਕਰਾਸ,ਰੈੱਡ ਰੀਬਨ ਅਤੇ ਐੱਨ.ਐੱਸ-ਐੱਸ.ਦੇ ਵਲੰਟੀਅਰਾਂ ਵੱਲੋਂ ਖੂਨ ਦਾਨ ਕੈਂਪ ਲਗਾਇਆ

17 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਰੱੈਡ ਕਰਾਸ, ਰੈੱਡ ਰੀਬਨ ਅਤੇ ਐੱਨ.ਐੱਸ-ਐੱਸ. ਦੇ ਵਲੰਟੀਅਰਾਂ ਵੱਲੋਂ ਖੂਨ ਦਾਨ ਕੈਂਪ ਲਗਾਇਆ ਗਿਆ। ਇਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਖੂਨ ਦਾਨ ਦੀ ਅਹਿਮੀਅਤ ਨੂੰ ਸਮਝਦਿਆਂ ਖੂਨਦਾਨ ਕਰਨ ਵਿੱਚ ਵੱਧ ਚੜ੍ਹ ਕੇ ਦਿਲਚਸਪੀ ਦਿਖਾਈ ਅਤੇ 25 ਯੂਨਿਟ ਖੂਨਦਾਨ ਕੀਤਾ। ਵਿਦਿਆਰਥੀਆਂ ਤੋਂ ਇਲਾਵਾ ਕਾਲਜ ਦੇ ਟੀਚਿੰਗ ਅਤੇ ਨਾਨ-ਟੀਚਿੰਗ ਕਰਮਚਾਰੀਆਂ ਨੇ ਵੀ ਖੂਨਦਾਨ ਕੀਤਾ। ਵਿਦਿਆਰਥੀਆਂ ਦੇ ਇਸ ਯੋਗਦਾਨ ਲਈ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰੁੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਖੂਨ ਦਾਨ ਕੈਂਪ ਲਈ ਭਾਈ ਘਨੱਈਆ ਚੈਰੀਟੇਬਲ ਬਲੱਡ ਬੈਂਕ ਹੁਸ਼ਿਆਰਪੁਰ ਦੇ ਡਾਕਟਰਾਂ ਵਲੋਂ ਡਾਕਟਰੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਭਾਈ ਘਨੱਈਆ ਸੁਸਾਇਟੀ ਵਲੋਂ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਕੈਂਪ ਦੇ ਆਯੋਜਨ ਲਈ ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਨੇਹਾ, ਪ੍ਰੋ. ਡਾ. ਰਾਬਿਆ ਸ਼ਰਮਾ ਅਤੇ ਪ੍ਰੋੋ. ਦੀਦਾਰ ਸਿੰਘ (ਇੰਚਾਰਜ ਐੱਨ.ਐੱਸ-ਐੱਸ.) ਵਲੋਂ ਵਿਸ਼ੇਸ਼ ਉਪਰਾਲਾ ਕਰਦੇ ਹੋਏ ਖੂਨਦਾਨ ਕੈਂਪ ਨੁੰ ਸਫਲਤਾ ਪੂਰਵਕ ਨੇਪਰੇ ਚਾੜਿਆ ।

error: copy content is like crime its probhihated