Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਸੀ.ਜੇ.ਐਮ.ਵਲੋਂ ਦਸੂਹਾ ਅਤੇ ਮੁਕੇਰੀਆਂ ਵਿਖੇ ਫਰੰਟ ਆਫ਼ਿਸਾਂ ਦਾ ਅਚਨਚੇਤ ਦੌਰਾ

ਸੀ.ਜੇ.ਐਮ.ਵਲੋਂ ਦਸੂਹਾ ਅਤੇ ਮੁਕੇਰੀਆਂ ਵਿਖੇ ਫਰੰਟ ਆਫ਼ਿਸਾਂ ਦਾ ਅਚਨਚੇਤ ਦੌਰਾ

ਹੁਸ਼ਿਆਰਪੁਰ (ਬਿਊਰੋ) 

ਕੁਸ਼ਟ ਆਸ਼ਰਮ ਦਸੂਹਾ ਅਤੇ ਸਰਕਾਰੀ ਸਕੂਲ ਮੁਕੇਰੀਆਂ ਵਿਖੇ ਕਾਨੂੰਨੀ ਹੱਕਾਂ ਬਾਰੇ ਕੀਤਾ ਜਾਗਰੂਕ

 26 ਅਪ੍ਰੈਲ : ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵਲੋਂ ਅੱਜ  ਸਬ ਡਵੀਜ਼ਨਾਂ ਦਸੂਹਾ ਅਤੇ ਮੁਕੇਰੀਆਂ ਵਿਖੇ ਫਰੰਟ ਆਫਿਸਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਵਧੀਕ ਸਿਵਲ ਜੱਜ-ਕਮ-ਚੇਅਰਮੈਨ, ਉਪ ਮੰਡਲ ਕਾਨੂੰਨੀ ਸੇਵਾਵਾ ਕਮੇਟੀ ਮੁਕੇਰੀਆਂ ਅਮਰਦੀਪ ਸਿੰਘ ਬੈਂਸ ਅਤੇ ਵਧੀਕ ਸਿਵਲ ਜੱਜ-ਕਮ-ਚੇਅਰਮੈਨ, ਉਪ ਮੰਡਲ ਕਾਨੂੰਨੀ ਸੇਵਾਵਾ ਕਮੇਟੀ ਦਸੂਹਾ ਪਰਮਿੰਦਰ ਕੋਰ ਬੈਂਸ ਨਾਲ ਫਰੰਟ ਆਫਿਸਾਂ ਦੇ ਕੰਮਕਾਜ ਅਤੇ 13 ਮਈ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਵਿੱਚ ਵੱਧ ਤੋ ਵੱਧ ਪ੍ਰੀ-ਲਿਟੀਗੇਟਿਵ ਕੇਸਾਂ ਨੂੰ ਲਗਾਉਣ ਬਾਰੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ  ਫਰੰਟ ਆਫਿਸਾਂ ਦੇ ਰਿਟੇਨਰ ਐਡਵੋਕੇਟਾਂ ਅਤੇ ਪੀ.ਐਲ.ਵੀ. ਦੇ ਕੰਮਕਾਜ ਦਾ ਜਾਇਜ਼ ਲਿਆ ਗਿਆ। ਫਰੰਟ ਆਫਿਸ ਵਿੱਚ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ  ਦਾ ਕਾਰਵਾਈ ਰਜਿਸਟਰ ਚੈੱਕ ਕੀਤਾ ਗਿਆ ਅਤੇ ਨਾਲ ਹੀ ਪੈਨਲ ਦੇ ਵਕੀਲਾਂ ਨਾਲ ਮੀਟਿੰਗ ਕੀਤੀ ਗਈ ਤੇ ਉਹਨਾਂ ਦੀ ਕਾਰਗੁਜ਼ਾਰੀ ਰਿਪੋਰਟ ਦੇ ਪ੍ਰੋਸੀਡਿੰਗ ਕਾਰਡ ਵੀ ਚੈੱਕ ਕੀਤੇ ਗਏ। ਜਿਨ੍ਹਾਂ ਕੇਸਾਂ ਵਿੱਚ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ ਉਨ੍ਹਾਂ ਕੇਸਾਂ ਦੇ ਫੀਡਬੈਕ ਪ੍ਰੋਫਾਰਮੇ ਵੀ ਚੈੱਕ ਕੀਤੇ ਗਏ।

error: copy content is like crime its probhihated