Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਸੀ.ਜੇ.ਐਮ ਵੱਲੋਂ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਸੀ.ਜੇ.ਐਮ ਵੱਲੋਂ ਕੌਮੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ (ਬਿਊਰੋ) 
3 ਅਪ੍ਰੈਲ : ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ, ਮੁਹਾਲੀ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵੱਲੋਂ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਬੀ. ਡੀ. ਪੀ. ਓਜ਼ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ 13 ਮਈ 2023 ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਪਿੰਡਾਂ ਵਿਚ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਉਨ੍ਹਾਂ ਜੰਗਲਾਤ, ਬੀ. ਐਸ. ਐਨ. ਐਲ, ਬੈਂਕਾਂ ਅਤੇ ਨੈਸ਼ਨਲ ਇੰਸ਼ੋਰੈਂਸ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਕਰਕੇ ਕੌਮੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੌਮੀ ਲੋਕ ਅਦਾਲਤ ਨੂੰ ਸੁਚੱਜੇ ਢੰਗ ਨਾਲ ਚਲਾਵੁਣ ਲਈ ਵਿਚਾਰ-ਵਟਾਂਦਰਾ ਕੀਤਾ ਅਤੇ ਨਾਲ ਹੀ ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਨੂੰ ਇਸ ਲੋਕ ਅਦਾਲਤ ਰਾਹੀਂ ਪੈਂਡਿੰਗ ਚਲਾਨਾਂ ਨੂੰ ਭੁਗਤਾਉਣ ਲਈ ਕੋਰਟਾਂ ਵਿਚ ਦੇਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਆਮ ਜਨਤਾ ਨੂੰ ਇਸ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ।
ਇਸ ਮੌਕੇ ਜ਼ਿਲ੍ਹਾ ਜੰਗਲਾਤ ਅਫ਼ਸਰ ਅਮਨੀਤ ਸਿੰਘ, ਬੀ. ਡੀ. ਪੀ. ਓਜ਼ ਵਿਕਰਮ, ਸੁਖਵਿੰਦਰ ਸਿੰਘ, ਸੁਖਪ੍ਰੀਤ ਪਾਲ ਸਿੰਘ, ਕਮਲ ਕੁਮਾਰ ਤੇ ਧਨਵੰਤੀ ਸਿੰਘ, ਰਵਿੰਦਰ ਸਿੰਘ, ਅਜਮੇਰ ਸਿੰਘ ਸਹੋਤਾ, ਪਰਮਵੀਰ ਸਿੰਘ, ਓਪਿੰਦਰ ਸਿੰਘ, ਟ੍ਰੈਫਿਕ ਇੰਚਾਰਜ ਸੁਰਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

error: copy content is like crime its probhihated