Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੀ.ਪਾਈਟ ਕੈਂਪ ਵਿਚ ਸਿਖਲਾਈ ਲਈ ਆਏ ਨੌਜਵਾਨ ਦੀ ਨਹਿਰ ‘ਚ ਡੁੱਬਣ ਨਾਲ ਮੌ+ਤ

ਸੀ.ਪਾਈਟ ਕੈਂਪ ਵਿਚ ਸਿਖਲਾਈ ਲਈ ਆਏ ਨੌਜਵਾਨ ਦੀ ਨਹਿਰ ‘ਚ ਡੁੱਬਣ ਨਾਲ ਮੌ+ਤ

ਤਲਵਾੜਾ / ਦਸੂਹਾ (ਚੌਧਰੀ)

: ਅੱਡਾ ਬੈਰੀਅਰ ਨਜ਼ਦੀਕ ਹਾਈਡਲ ਨਹਿਰ ਵਿੱਚ ਨਹਾਉਣ ਗਏ ਇੱਕ ਨੌਜਵਾਨ ਦੀ ਡੁੱਬਣ ਨਾਲ ਮੌ+ਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿ+ਤ+ਕ ਗੁਰਪ੍ਰੀਤ ਸਿੰਘ ਜੈਲੀ (21) ਗੜਦੀਵਾਲਾ ਦੇ ਨੇੜਲੇ ਪਿੰਡ ਕੋਸ਼ਪੁਰ ( ਟੁੰਡ) ਦਾ ਰਹਿਣ ਵਾਲਾ ਸੀ।

ਸੂਚਨਾ ਮਿਲਣ ਤੇ ਮੌਕੇ ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਜੈਲੀ ਤਲਵਾੜਾ ਦੇ ਸੀ.ਪਾਈਟ ਕੈਂਪ ‘ਚ ਪਿਛਲੇ ਚਾਰ ਮਹੀਨਿਆਂ ਤੋਂ ਫੌਜ ਵਿੱਚ ਭਰਤੀ ਲਈ ਤਿਆਰੀ ਕਰ ਰਿਹਾ ਸੀ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਕੱਲ ਇਹ ਨੌਜਵਾਨ ਆਪਣੇ ਦੋ ਦੋਸਤਾਂ ਨਾਲ ਹਾਈਡਲ ਨਹਿਰ ਵਿਚ ਨਹਾਉਣ ਲਈ ਆਇਆ ਸੀ ਤੇ ਨਹਾਉਣ ਮੌਕੇ ਉਹ ਹਾਈਡਲ ਨਹਿਰ ਤੋਂ ਨਿਕਲਦੀ ਕੰਢੀ ਨਹਿਰ ਦੇ ਗੇਟਾਂ ਵਿੱਚ ਫਸ ਗਿਆ, ਜਿਸ ਕਾਰਨ ਉਸਦੀ ਮੌ+ਤ ਹੋ ਗਈ। ਬੀਤੇ ਦਿਨ ਤੋਂ ਗੋਤਾਖੋਰਾਂ ਵਲੋਂ ਉਸਦੀ ਲਾਸ਼ ਦੀ ਭਾਲ ਕੀਤੀ ਜਾ ਰਹੀ ਸੀ ਪਰ ਅੱਜ ਬਾਬਾ ਦੀਪ ਸਿੰਘ ਸੇਵਾਦਲ ਐਂਡ ਵੈੱਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੀ ਟੀਮ ਵਲੋਂ ਕਾਫੀ ਜਦੋ ਜਹਿਦ ਕਰਕੇ ਮ੍ਰਿ+ਤ+ਕ ਨੌਜਵਾਨ ਦੀ ਡੈਡਬਾਡੀ ਨੂੰ ਨਹਿਰ ਚੋਂ ਬਾਹਰ ਕੱਢਿਆ ਗਿਆ। ਤਲਵਾੜਾ ਪੁਲਿਸ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾ+ਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

ਕੈਪਸ਼ਨ: ਮ੍ਰਿਤਕ ਗੁਰਪ੍ਰੀਤ ਸਿੰਘ ਜੈਲੀ ਦੀ ਪੁਰਾਣੀ ਤਸਵੀਰ ਅਤੇ ਲਾਸ਼ ਬਾਹਰ ਕੱਢਦੀ ਹੋਈ ਬਾਬਾ ਦੀਪ ਸਿੰਘ  ਵੈੱਲਫੇਅਰ ਸੇਵਾ ਸੋਸਾਇਟੀ ਦੀ ਟੀਮ।