Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਆਰਮੀ ਅਤੇ ਪੁਲਿਸ ਵਿਚ ਭਰਤੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ

ਆਰਮੀ ਅਤੇ ਪੁਲਿਸ ਵਿਚ ਭਰਤੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ

ਹੁਸ਼ਿਆਰਪੁਰ, 5 ਜੁਲਾਈ (PPT NEWS) 

: ਸੀ-ਪਾਈਟ ਕੈਂਪ ਕਪੂਰਥਲਾ ਦੇ ਟ੍ਰੇਨਿੰਗ ਅਫ਼ਸਰ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ ਅਤੇ ਤਰਨਤਾਰਨ ਦੇ ਨੌਜਵਾਨ ਲਈ ਆਰਮੀ ਵਿਚ ਅਗਨੀਵੀਰ ਦੀ ਭਰਤੀ ਲਈ ਫਿਜ਼ੀਕਲ ਦੀ ਟ੍ਰੇਨਿੰਗ ਸੀ-ਪਾਈਟ ਕੈਂਪ, ਥੇਹ ਕਾਂਜਲਾ, ਕਪੂਰਥਲਾ ਵਿਖੇ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਆਰਮੀ ਅਗਨੀਵੀਰ ਦਾ ਲਿਖਤੀ ਪੇਪਰ ਪਾਸ ਕਰ ਚੁੱਕੇ ਹਨ ਅਤੇ ਫਿਜ਼ੀਕਲ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਨੌਜਵਾਨ ਸੀ-ਪਾਈਟ ਕੈਂਪ ਥੇਹ ਕਾਂਜਲਾ (ਨਜ਼ਦੀਕ ਮਾਡਰਨ ਜੇਲ੍ਹ) ਕਪੂਰਥਲਾ ਵਿਖੇ ਆ ਕੇ ਮੁਫ਼ਤ ਤਿਆਰੀ ਕਰ ਸਕਦੇ ਹਨ। ਉਨ੍ਰਾਂ ਕਿਹਾ ਕਿ ਜਿਹੜੇ ਨੌਜਵਾਨ ਪੰਜਾਬ ਪੁਲਿਸ, ਸੀ.ਆਰ.ਪੀ.ਐਫ/ਬੀ.ਐਸ.ਐਫ ਦੀ ਭਰਤੀ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਵੀ ਸੀ-ਪਾਈਟ ਕੈਂਪ, ਥੇਹ ਕਾਂਜਲਾ ਵਿਖੇ ਆ ਕੇ ਤਿਆਰੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਲਿਖਤੀ ਪੇਪਰ ਅਤੇ ਫਿਜ਼ੀਕਲ ਟੈਸਟ ਲਈ ਜ਼ਰੂਰੀ ਦਸਤਾਵੇਜਾਂ ਦੀਆਂ ਫੋਟੋ ਕਾਪੀਆਂ ਜਿਵੇਂ ਕਿ ਆਧਾਰ ਕਾਰਡ, ਦਸਵੀਂ ਜਾਂ ਬਾਰ੍ਹਵੀਂ ਕਲਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਆਨਲਾਈਨ ਰਜਿਸਟ੍ਰੇਸ਼ਨ ਦੀ ਫੋਟੋ ਕਾਪੀ ਨਾਲ ਲੈ ਕੇ ਕੈਂਪ ਵਿਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਟ੍ਰੇਨਿੰਗ, ਪੜ੍ਹਾਈ, ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 83601-63527, 69002-00733 ਅਤੇ 99143-69376 ’ਤੇ ਸੰਪਰਕ ਕੀਤਾ ਜਾ ਸਕਦਾ ਹੈ।