Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਦੀ ਪਹਿਲੀ ਬਾਇਓਫਰਟੀਲਾਈਜ਼ਰ ਪ੍ਰੋਡਕਸ਼ਨ ਲੈਬ ਕੀਤੀ ਲੋਕ ਅਰਪਿਤ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਦੀ ਪਹਿਲੀ ਬਾਇਓਫਰਟੀਲਾਈਜ਼ਰ ਪ੍ਰੋਡਕਸ਼ਨ ਲੈਬ ਕੀਤੀ ਲੋਕ ਅਰਪਿਤ

ਹੁਸ਼ਿਆਰਪੁਰ (ਬਿਊਰੋ 

ਢਾਈ ਕਰੋੜ ਦੀ ਲਾਗਤ ਵਾਲੀ ਲੈਬ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਵਾਤਾਵਰਣ ਨੂੰ ਸਵੱਛ ਰੱਖਣ ’ਚ ਹੋਵੇਗੀ ਸਹਾਈ

30 ਹਜ਼ਾਰ ਲੀਟਰ ਸਾਲਾਨਾ ਸਮਰੱਥਾ ਵਾਲੀ ਲੈਬ ’ਚ ਤਿਆਰ ਹੋਣਗੀਆਂ ਜੈਵਿਕ ਖਾਦਾਂ

 3 ਫਰਵਰੀ : ਪੰਜਾਬ ਦੇ ਫੂਡ ਪ੍ਰੋਸੈਸਿੰਗ ਤੇ ਬਾਗਬਾਨੀ,  ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹੁਸ਼ਿਆਰਪੁਰ ਦੇ ਬਾਗਬਾਨੀ ਅਸਟੇਟ ਛਾਉਣੀ ਕਲਾਂ ਵਿਖੇ ਪੰਜਾਬ ਦੀ ਪਹਿਲੀ ਬਾਇਓਫਰਟੀਲਾਈਜ਼ਰ ਪ੍ਰੋਡਕਸ਼ਨ ਲੈਬਾਰਟਰੀ ਲੋਕਾਂ ਨੂੰ ਸਮਰਪਿਤ ਕੀਤੀ। ਇਸ ਮੌਕੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ, ਵਿਧਾਇਕ ਡਾ. ਰਵਜੋਤ ਸਿੰਘ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਕਰਮਜੀਤ ਕੌਰ, ਮੇਅਰ ਸੁਰਿੰਦਰ ਕੁਮਾਰ  ਤੋਂ ਇਲਾਵਾ ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ਼ੈÇਲੰਦਰ ਕੌਰ (ਆਈ.ਐਫ.ਐਸ) ਵੀ ਉਨ੍ਹਾਂ ਨਾਲ ਸਨ।
ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ ਵਿਚੋਂ ਕੱਢ ਕੇ ਉਨ੍ਹਾਂ ਨੂੰ ਫ਼ਸਲੀ ਵਿਭਿੰਨਤਾ ਜਿਵੇਂ ਕਿ ਬਾਗਬਾਨੀ ਅਤੇ ਹੋਰਨਾਂ ਖੇਤੀ ਸਹਾਇਕ ਧੰਦਿਆਂ ਵੱਲ ਲਿਜਾਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸੋਚ ਖੇਤੀ ਵਿਚ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਨੂੰ ਬਿਲਕੁਲ ਘਟਾ ਕੇ ਉਨ੍ਹਾਂ ਨੂੰ ਜੈਵਿਕ ਖਾਦਾਂ ਵੱਲ ਮੋੜਨਾ ਹੈ। ਉਨ੍ਹਾਂ ਦੱਸਿਆ ਕਿ ਆਰ.ਕੇ.ਵੀ.ਵਾਈ ਸਕੀਮ ਤਹਿਤ 2.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇਹ ਲੈਬਾਰਟਰੀ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਰਹਿਤ ਰੱਖਣ ਵਿਚ ਸਹਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਲੈਬ ਲਈ ਭਾਰਤ ਦੀ ਸਿਰਮੌਰ ਖੋਜ ਸੰਸਥਾ ‘ਅਖਿਲ ਭਾਰਤੀ ਖੋਜ ਪ੍ਰੀਸ਼ਦ’ ਨਵੀਂ ਦਿੱਲੀ ਨਾਲ 10 ਤਰ੍ਹਾਂ ਜੈਵਿਕ ਖਾਦਾਂ ਤਿਆਰ ਕਰਨ ਲਈ ਤਕਨਾਲੋਜੀ ਦੇਣ ਲਈ ਸਮਝੌਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਲੈਬ ਦੀ ਮੌਜੂਦਾ ਸਮਰੱਥਾ 30 ਹਜ਼ਾਰ ਲੀਟਰ ਸਾਲਾਨਾ ਹੈ, ਜੋ ਕਿ ਭਵਿੱਖ ਵਿਚ ਵਧਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਚ ਤਿਆਰ ਕੀਤੀਆਂ ਜਾਣ ਵਾਲੀਆਂ ਜੈਵਿਕ ਖਾਦਾਂ ਜਿਵੇਂ ਕਿ ਅਜੈਟੋਬੈਕਟਰ, ਫਾਸਫੋਰਸ ਸੋਲਿਊਬਲਾਈਜ਼ਿੰਗ ਬੈਕਟੀਰੀਆ ਆਦਿ ਨਾਲ ਰਸਾਇਣਿਕ ਖਾਦਾਂ ਦੀ 15 ਤੋਂ 20 ਫੀਸਦੀ ਤੱਕ ਵਰਤੋਂ ਘਟਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਕਿਸਾਨਾਂ ਦੀ ਆਮਦਨ ਵਿਚ ਸਿੱਧੇ ਤੌਰ ’ਤੇ ਵਾਧਾ ਹੋਵੇਗਾ, ਉਥੇ ਮਿੱਟੀ, ਪਾਣੀ ਅਤੇ ਹਵਾ ਨੂੰ ਦੂਸ਼ਿਤ ਹੋਣ ਤੋਂ ਵੀ ਬਚਾਇਆ ਜਾ ਸਕੇਗਾ। ਉਨ੍ਹਾਂ ਕਿਸਾਨਾਂ ਨੂੰ ਸਿਟਰਸ ਅਸਟੇਟਾਂ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।  ਇਸ ਦੌਰਾਨ ਕੈਬਨਿਟ ਮੰਤਰੀ ਨੇ ਬਾਗਬਾਨੀ ਵਿਭਾਗ ਵਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਨਿਰੀਖਣ ਕੀਤਾ।
ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਬਾਗਬਾਨੀ ਵਿਭਾਗ ਦੇ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਬਾਗਬਾਨੀ ਅਸਟੇਟ ਦੇ ਅਜਿਹੇ ਪ੍ਰੋਜੈਕਟਾਂ ਨੂੰ ਹੋਰਨਾਂ ਜ਼ਿਲਿ੍ਹਆਂ ਵਿਚ ਵੀ ਅਪਨਾਉਣ ਲਈ ਪਲਾਨ ਤਿਆਰ ਕਰਨ ’ਤੇ ਜ਼ੋਰ ਦਿੱਤਾ।
ਬਾਗਬਾਨੀ ਵਿਭਾਗ ਪੰਜਾਬ ਦੇ ਡਾਇਰੈਕਟਰ ਸ਼ੈÇਲੰਦਰ ਕੌਰ ਨੇ ਇਸ ਮੌਕੇ ਐਗਰੀਕਲਚਰਲ ਇਨਫਰਾਸਟਰੱਕਚਰ ਫੰਡ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਤਹਿਤ 3 ਫੀਸਦੀ ਤੱਕ ਵਿਆਜ਼ ਵਿਚ ਛੋਟ ਮਿਲਦੀ ਹੈ। ਇਸ ਲਈ ਇਸ ਸਕੀਮ ਦਾ ਵੱਧ ਤੋਂ ਵੱਧ ਫਾਇਦਾ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਐਮ.ਆਈ.ਡੀ.ਐਚ ਸਕੀਮ ਅਤੇ ਹੋਰ ਵਿਭਾਗਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਵੀ ਅਪੀਲ ਕੀਤੀ।
ਇਸ ਮੌਕੇ ਡਿਪਟੀ ਡਾਇਰੈਕਟਰ ਬਾਗਬਾਨੀ ਹੁਸ਼ਿਆਰਪੁਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਦੋ ਸਿਟਰਸ ਅਸਟੇਟਾਂ ਛਾਉਣੀ ਕਲਾਂ ਅਤੇ ਭੂੰਗਾ ਵਿਖੇ ਸਥਾਪਿਤ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਇਥੇ ਸੰਦ, ਟਰੈਕਟਰ, ਰੋਟਾਵੇਟਰ, ਸਪਰੇਅ ਪੰਪ, ਹਾਈਡ੍ਰੋਲਿਕ ਪਰੂਨਰ ਅਤੇ ਹੋਰ ਮਸ਼ੀਨਰੀ ਉਪਲਬੱਧ ਹੈ, ਜਿਸ ਨਾਲ ਉਨ੍ਹਾਂ ਦਾ ਖਰਚਾ ਘੱਟਦਾ ਹੈ ਅਤੇ ਆਮਦਨ ਵਿਚ ਵਾਧਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਅਸਟੇਟ ਕੋਲ ਆਪਣੇ ਟਰੈਕਟਰ ਰੋਟਾਵੇਟਰ ਅਤੇ ਡਰਾਈਵਰ ਹਨ ਅਤੇ ਬਾਗਬਾਨਾਂ ਦੀ ਸਹੂਲਤ ਲਈ ਅਸਟੇਟ ਵਿਖੇ ਕੀੜੇ ਮਾਰ ਦਵਾਈਆਂ ਅਤੇ ਖਾਦਾਂ ਦਾ ਸਟੋਰ ਸਥਾਪਿਤ ਕੀਤਾ ਗਿਆ ਹੈ, ਜਿਸ ਨਾਲ ਸਪਰੇਆਂ ਆਦਿ ਦਾ ਖਰਚਾ ਕਾਫ਼ੀ ਘਟਾਇਆ ਜਾ ਸਕਦਾ ਹੈ।
ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਐਸ.ਡੀ.ਐਮ. ਪ੍ਰੀਤ ਇੰਦਰ ਸਿੰਘ ਬੈਂਸ, ਰਾਜੇਸ਼ਵਰ ਦਿਆਲ ਬੱਬੀ, ਹਰਵਿੰਦਰ ਸਿੰਘ ਸੰਧੂ, ਸੰਦੀਪ ਸੈਣੀ, ਸਤਵੰਤ ਸਿੰਘ ਸਿਆਣ, ਗੁਰਕੰਵਲ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਮੁਹਾਲੀ ਡਾ. ਹਰਮੇਲ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਜਸਵਿੰਦਰ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਸਿਟਰਸ ਅਸਟੇਟ ਹੁਸ਼ਿਆਰਪੁਰ ਬਲਵਿੰਦਰ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਸ਼ਮੀ ਕੁਮਾਰ, ਸਹਾਇਕ ਡਾਇਰੈਕਟਰ ਬਾਗਬਾਨੀ ਸਿਟਰਸ ਅਸਟੇਟ ਭੂੰਗਾ ਜਸਪਾਲ ਸਿੰਘ, ਬਾਗਬਾਨੀ ਵਿਕਾਸ ਅਫ਼ਸਰ-ਕਮ-ਪ੍ਰੋਜੈਕਟ ਅਫ਼ਸਰ ਸੀ.ਈ.ਓ ਖਨੌੜਾ ਹਰਜੀਤ ਸਿੰਘ, ਬਾਗਬਾਨੀ ਵਿਕਾਸ ਹੁਸ਼ਿਆਰਪੁਰ-1 ਪ੍ਰਮਿੰਦਰ ਸਿੰਘ, ਬਾਗਬਾਨੀ ਵਿਕਾਸ ਅਫ਼ਸਰ ਹੁਸ਼ਿਆਰਪੁਰ-2 ਵਿਕਰਮ ਵਰਮਾ, ਬਾਗਬਾਨੀ ਵਿਕਾਸ ਅਫ਼ਸਰ ਪ੍ਰੇਮ ਸਿੰਘ ਅਤੇ ਲਖਵੀਰ ਸਿੰਘ ਵੀ ਮੌਜੂਦ ਸਨ।

error: copy content is like crime its probhihated