Prime Punjab Times

Latest news
ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਰਹਿੰਦੇ ਮਸਲਿਆਂ ਦੇ ਹੱਲ ਲਈ ਜਲਦ ਚਾਰਾਜੋਈ ਕਰੇਗਾ ... ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਚੈਕਿੰਗ ਕੀਤੀ ਤੇਜ਼ ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ
ADVERTISEMENT
You are currently viewing 15 ਅਗਸਤ ਨੂੰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਲਹਿਰਾਉਣਗੇ ਤਿਰੰਗਾ

15 ਅਗਸਤ ਨੂੰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਲਹਿਰਾਉਣਗੇ ਤਿਰੰਗਾ

ਹੁਸ਼ਿਆਰਪੁਰ, 10 ਅਗਸਤ (ਪ੍ਰਾਈਮ ਪੰਜਾਬ ਟਾਈਮਜ) 

ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ

: ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ 80ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਇਨ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅੱਜ ਪੁਲਿਸ ਲਾਇਨ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਵਿਚਾਰਾਂ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਆਜ਼ਾਦੀ ਦਿਹਾੜੇ ਦੇ ਸਮਾਗਮ ਵਿਚ ਪੂਰੇ ਉਤਸ਼ਾਹ ਨਾਲ ਸ਼ਿਰਕਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋੜੀਂਦੀਆਂ ਤਿਆਰੀਆਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਜ਼ਿਲ੍ਹਾ ਪੱਧਰੀ ਸਮਾਗਮ ਦੇਸ਼ ਭਗਤੀ ਦੇ ਜ਼ਜਬੇ ਅਤੇ ਜੋਸ਼ ਨਾਲ ਮਨਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਟੁਕੜੀਆਂ ਵਲੋਂ ਪਰੇਡ ਵਿਚ ਸ਼ਾਮਲ ਹੋ ਕੇ ਮਾਰਗ ਪਾਰਟ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਵਲੋਂ ਆਪਣੀਆਂ ਪ੍ਰਾਪਤੀਆਂ ਦੀ ਪੇਸ਼ਕਾਰੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਟਰੈਫਿਕ ਅਤੇ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਅਮਲ ਵਿਚ ਲਿਆਉਣ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਵਿਚ ਸਜਾਵਟ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ 13 ਅਗਸਤ ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ ਜਿਸ ਦੀਆਂ ਤਿਆਰੀਆਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਸਮਾਗਮ ਦੌਰਾਨ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤਾਂ ’ਤੇ ਆਧਾਰਤ ਕੋਰੀਓਗ੍ਰਾਫ਼ੀ ਪੇਸ਼ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਮੀਣਾ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਕੈਪਸ਼ਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਆਜ਼ਾਦੀ ਦਿਹਾੜੇ ਸਬੰਧੀ ਤਿਆਰੀਆਂ ਬਾਰੇ ਮੀਟਿੰਗ ਕਰਦੇ ਹੋਏ।