Prime Punjab Times

Latest news
*ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਕੇਂਦਰ ਦੀ ਤਰਜ਼ 'ਤੇ ਕਰਮਚਾਰੀਆਂ ਨੂੰ ਦਿੱਤਾ ਜਾਵੇਗਾ ਡੀਏ : ਸੰਜੀਵ ਮਨਹਾਸ* NSS ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਲੈਕਚਰ KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਵੀਨਤਾ ਦੇ ਖੇਤਰ 'ਚ ਕਾਲਜ ਨੂੰ ਆਈ.ਆਈ.ਸੀ. ਵੱਲੋਂ ਮਿਲੇ 3.5 ਸਟਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕੀਤੀ ਛਾਪੇਮਾਰੀ ਰਾਮਲੀਲਾ ਦੀ ਸਮੀਖਿਆ ਮੀਟਿੰਗ ’ਚ ਅਯੁੱਧਿਆ ਧਾਮ ਦੀ ਯਾਤਰਾ ਕਰਨ ’ਤੇ ਬਣੀ ਸਹਿਮਤੀ 17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕ+ਤ+ਲ ਕਰਨ ਵਾਲੇ ਕਲਯੁਗੀ ਪਿਤਾ ਦੀ ਮਿਲੀ ਲਾ+ਸ਼ *ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਹੋਏ ਪਦਉੱਨਤ, ਬਣੇ ਇੰਸਪੈਕਟ* ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਮੁਕਾਬਲ...
ADVERTISEMENT
You are currently viewing ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੰਢੀ ਖੇਤਰ ‘ਚ ਮੋਬਾਇਲ ਨੈੱਟਵਰਕ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਹੁਸ਼ਿਆਰਪੁਰ, 20 ਦਸੰਬਰ (ਪ੍ਰਾਈਮ ਪੰਜਾਬ ਟਾਈਮਜ ) 

– ਕਿਹਾ, ਜਨਤਕ ਪ੍ਰਤੀਨਿਧੀਆਂ ਅਤੇ ਪ੍ਰਸ਼ਾਸਨ ਵਿਚਕਾਰ ਤਾਲਮੇਲ ਲਿਆਵੇਗਾ ਵਿਕਾਸ ਕਾਰਜਾਂ ‘ਚ ਤੇਜ਼ੀ

– ਅਧਿਕਾਰੀਆਂ ਨੂੰ ਕੰਢੀ ਖੇਤਰ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

– ਸੂਬਾ ਸਰਕਾਰ ਪੇਂਡੂ ਵਿਕਾਸ ਲਈ ਵਚਨਬੱਧ

: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਕੰਢੀ ਖੇਤਰ ਦੇ ਸਰਪੰਚਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੀ ਇਸ ਮੌਕੇ ਮੌਜੂਦ ਸਨ।

ਮੀਟਿੰਗ ਦਾ ਮੁੱਖ ਉਦੇਸ਼ ਕੰਢੀ ਖੇਤਰ ਦੇ ਪਿੰਡ ਵਾਸੀਆਂ ਵੱਲੋਂ ਉਠਾਏ ਗਏ ਲੰਬੇ ਸਮੇਂ ਤੋਂ ਚੱਲ ਰਹੇ ਮੁੱਦਿਆਂ ਨੂੰ ਹੱਲ ਕਰਨਾ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਕੰਢੀ ਦੇ ਲੋਕ ਖਾਸ ਤੌਰ ‘ਤੇ ਮੋਬਾਇਲ ਨੈੱਟਵਰਕ ਦੀ ਘਾਟ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਇਸ ਸਬੰਧ ਵਿੱਚ ਬੀ.ਐਸ.ਐਨ.ਐਲ ਅਤੇ ਹੋਰ ਨਿੱਜੀ ਟੈਲੀਕਾਮ ਕੰਪਨੀਆਂ ਦੇ ਅਧਿਕਾਰੀਆਂ ਨੂੰ ਸਥਿਤੀ ਦਾ ਜਾਇਜ਼ਾ ਲੈਣ ਲਈ ਬੁਲਾਇਆ ਗਿਆ ਸੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨੈੱਟਵਰਕ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਸਪੱਸ਼ਟ ਨਿਰਦੇਸ਼ ਦਿੱਤੇ ਤਾਂ ਜੋ ਪਿੰਡ ਵਾਸੀਆਂ ਨੂੰ ਕਿਸੇ ਵੀ ਸੰਚਾਰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਦੇ ਸਮਾਜਿਕ-ਆਰਥਿਕ ਵਿਕਾਸ ਲਈ ਮੋਬਾਇਲ ਨੈੱਟਵਰਕ ਵਰਗਾ ਬੁਨਿਆਦੀ ਢਾਂਚਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਦੇ ਸਥਾਈ ਹੱਲ ਯਕੀਨੀ ਬਣਾਏ ਜਾਣ ਅਤੇ ਕਾਰਵਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਤੋਂ ਬਚਿਆ ਜਾਵੇ। ਮੀਟਿੰਗ ਵਿੱਚ ਸ਼ਾਮਿਲ ਪਿੰਡਾਂ ਦੇ ਹੋਰ ਸਥਾਨਕ ਮੁੱਦਿਆਂ ‘ਤੇ ਵੀ ਵਿਸਥਾਰ ਵਿੱਚ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।

ਡਾ. ਰਵਜੋਤ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਜਨਤਕ ਨੁਮਾਇੰਦਿਆਂ ਵਿਚਕਾਰ ਤਾਲਮੇਲ ਹੀ ਵਿਕਾਸ ਕਾਰਜਾਂ ਨੂੰ ਤੇਜ਼ ਕਰ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਪੇਂਡੂ ਖੇਤਰਾਂ ਦੇ ਵਿਕਾਸ ਅਤੇ ਜਨਤਕ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ।

ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਕੰਢੀ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ ਉਹ ਅਧਿਕਾਰੀਆਂ ਨਾਲ ਨਿੱਜੀ ਤੌਰ ‘ਤੇ ਪਿੰਡਾਂ ਦਾ ਦੌਰਾ ਕਰਨਗੇ ਅਤੇ ਲੋਕਾਂ ਦੇ ਮੁੱਦਿਆਂ ਦੇ ਹੱਲ ਲਈ ਕੰਮ ਕਰਨਗੇ।

ਸਹਾਇਕ ਕਮਿਸ਼ਨਰ (ਜਨਰਲ) ਪਰਮਪ੍ਰੀਤ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ ਸੰਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਇਸ ਮੌਕੇ ਮੌਜੂਦ ਸਨ।