Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਕੈਬਨਿਟ ਮੰਤਰੀ ਡਾ: ਰਵਜੋਤ ਦੇ ਘਰ ਦਾ ਕੀਤਾ ਜਾਵੇਗਾ ਘਿਰਾਓ – ਪ੍ਰਿੰਸ ਗੜਦੀਵਾਲਾ

ਕੈਬਨਿਟ ਮੰਤਰੀ ਡਾ: ਰਵਜੋਤ ਦੇ ਘਰ ਦਾ ਕੀਤਾ ਜਾਵੇਗਾ ਘਿਰਾਓ – ਪ੍ਰਿੰਸ ਗੜਦੀਵਾਲਾ

ਗੜ੍ਹਦੀਵਾਲਾ 25 ਸਤੰਬਰ (PPT NEWS) 

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਤੇ ਜ਼ਿਲ੍ਹਾ ਵਾਈਜ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ,ਆਗੂ ਗੁਰਮੁੱਖ ਸਿੰਘ ਬਲਾਲਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 29 ਸਤੰਬਰ ਨੂੰ ਕੈਬਨਿਟ ਮੰਤਰੀ ਡਾ: ਰਵਜੋਤ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ |ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਕੀਤੇ ਹੋਏ ਕਰੀਬ ਦੋ ਸਾਲ ਬੀਤ ਚੁੱਕੇ ਹਨ, ਜਿਸ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਸੱਤਾ ਵਿੱਚ ਆਉਣ ਤੋਂ ਪਹਿਲਾਂ ਇਸੇ ਆਮ ਆਦਮੀ ਪਾਰਟੀ ਦੇ ਆਗੂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਧਰਨੇ ਵਿੱਚ ਆ ਕੇ ਕਹਿੰਦੇ ਸਨ ਕਿ ਸੱਤਾ ਵਿੱਚ ਆਉਂਦੇ ਹੀ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਹਿਮਾਚਲ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਹਿਮਾਚਲ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਹੈ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਗੁਆਂਢੀ ਸੂਬੇ ਹਰਿਆਣਾ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦਾ ਡਟਵਾਂ ਵਿਰੋਧ ਕਰੇਗੀ।ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਇੱਕੋ ਇੱਕ ਮੰਗ ਹੈ ਕਿ ਸਾਨੂੰ 1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਦਿੱਤੀ ਜਾਵੇ ਅਤੇ ਜੀ.ਪੀ.ਐਫ ਖਾਤੇ ਜਲਦੀ ਤੋਂ ਜਲਦੀ ਖੋਲ੍ਹੇ ਜਾਣ। ਉਨ੍ਹਾਂ ਅੱਗੇ ਦੱਸਿਆ ਕਿ 29 ਸਤੰਬਰ ਨੂੰ ਵੱਡੀ ਗਿਣਤੀ ਵਿੱਚ ਮੁਲਾਜ਼ਮ ਆਪਣੇ ਪਰਿਵਾਰਾਂ ਸਮੇਤ ਇਸ ਘੇਰਾਬੰਦੀ ਵਿੱਚ ਸ਼ਮੂਲੀਅਤ ਕਰਨਗੇ।

ਇਸ ਮੌਕੇ ਜਗਵਿੰਦਰ ਸਿੰਘ, ਪੰਕਜ ਸ਼ਰਮਾ, ਸੁਖਵਿੰਦਰ ਸਿੰਘ ਮਲਕੀਤ ਸਿੰਘ, ਸਰਬਜੀਤ ਸਿੰਘ, ਸਚਿਨ ਕੁਮਾਰ ,ਰਮਨ ਕੁਮਾਰ , ਭੁਪਿੰਦਰ ਸਿੰਘ, ਲਖਵੀਰ ਸਿੰਘ, ਅਨਿਲ ਕੁਮਾਰ, ਸ਼ਾਂਤੀ ਸਵਰੂਪ, ਪਰਦੀਪ ਕੁਮਾਰ, ਵਨੀਤ ਸ਼ਰਮਾ, ਪਰਵੀਨ ਚੌਧਰੀ,ਚਰਨਜੀਤ ਸਿੰਘ, ਬਹਾਦਰ ਸਿੰਘ, ਬਚਿੱਤਰ ਸਿੰਘ, ਗੁਰਪ੍ਰੀਤ ਸਿੰਘ, ਨਵਤੇਜ ਸਿੰਘ, ਸੰਜੀਵ ਕੁਮਾਰ, ਸਰਤਾਜ ਸਿੰਘ, ਦੀਪਕ ਕੌਡਲ, ਮਨੋਜ ਕੁਮਾਰ ਸ਼ਰਮਾ, ਡਾਕਟਰ ਹਰਦੀਪ ਸਿੰਘ,ਆਦਿ ਹਾਜ਼ਰ ਸਨ।