Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਨੇ ਅਕਸ਼ੈ ਤ੍ਰਿਤੀਆ ਅਤੇ ਭਗਵਾਨ ਪਰਸ਼ੂਰਾਮ ਜੈਅੰਤੀ ’ਤੇ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ

ਕੈਬਨਿਟ ਮੰਤਰੀ ਜਿੰਪਾ ਨੇ ਅਕਸ਼ੈ ਤ੍ਰਿਤੀਆ ਅਤੇ ਭਗਵਾਨ ਪਰਸ਼ੂਰਾਮ ਜੈਅੰਤੀ ’ਤੇ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ

ਕੈਬਨਿਟ ਮੰਤਰੀ ਜਿੰਪਾ ਨੇ ਅਕਸ਼ੈ ਤ੍ਰਿਤੀਆ ਅਤੇ ਭਗਵਾਨ ਪਰਸ਼ੂਰਾਮ ਜੈਅੰਤੀ ’ਤੇ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ

–ਸ੍ਰੀ ਬ੍ਰਾਹਮਣ ਸਭਾ ’ਚ ਕਰਵਾਏ ਗਏ ਧਾਰਮਿਕ ਪ੍ਰੋਗਰਾਮ ’ਚ ਵਿਸ਼ਵ ਭਲਾਈ ਦੀ ਅਰਦਾਸ ਕਰਦਿਆਂ ਭਗਵਾਨ ਪਰਸ਼ੂਰਾਮ ਵਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਲੋਕਾਂ ਨੂੰ ਕੀਤਾ ਪ੍ਰੇਰਿਤ

ਹੁਸ਼ਿਆਰਪੁਰ, 03 ਮਈ(ਬਿਊਰੋ) : ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅਕਸ਼ੈ ਤ੍ਰਿਤੀਆ ਅਤੇ ਭਗਵਾਨ ਪਰਸ਼ੂਰਾਮ ਜੈਅੰਤੀ ’ਤੇ ਜ਼ਿਲਾ ਵਾਸੀਆਂ ਨੂੰ ਵਧਾਈ ਦਿੱਤੀ। ਅੱਜ ਸ੍ਰੀ ਬ੍ਰਾਹਮਣ ਸਭਾ ਵਿੱਚ ਕਰਵਾਏ ਗਏ ਹਵਨ ਯੱਗ ਵਿੱਚ ਸ਼ਿਰਕਤ ਕਰਦਿਆਂ ਉਨ੍ਹਾਂ ਵਿਸ਼ਵ ਭਲਾਈ ਲਈ ਅਰਦਾਸ ਕੀਤੀ ਅਤੇ ਲੋਕਾਂ ਨੂੰ ਭਗਵਾਨ ਪਰਸ਼ੂਰਾਮ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਥਿਆਰਾਂ ਅਤੇ ਸ਼ਾਸਤਰਾਂ ਦੇ ਜਾਣਕਾਰ ਭਗਵਾਨ ਪਰਸ਼ੂਰਾਮ ਨਿਆਂ ਨੂੰ ਪਸੰਦ ਕਰਨ ਵਾਲੇ ਅਤੇ ਨਿਆਂ ਦੇਣ ਵਾਲੇ ਸਨ। ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ ਦਾ ਜੀਵਨ ਯੁੱਗਾਂ ਤੱਕ ਲੋਕਾਂ ਲਈ ਰੋਲ ਮਾਡਲ ਬਣਿਆ ਰਹੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵਾਨ ਸ਼੍ਰੀ ਹਰੀ ਵਿਸ਼ਨੂੰ ਜੀ ਦੇ ਛੇਵੇਂ ਅਵਤਾਰ ਭਗਵਾਨ ਪਰਸ਼ੂਰਾਮ ਜੀ ਨੇ ਹੰਕਾਰੀ ਤੇ ਘੰਮਡੀ ਰਾਜਿਆਂ ਨੂੰ ਸਜ਼ਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਸਨਾਤਨ ਸਮਾਜ ਦੇ ਭਗਤ, ਸਨਾਤਨ ਮਰਿਆਦਾ, ਮਾਤ-ਪਿਤਾ ਦੀ ਭਗਤੀ ਅਤੇ ਸਮੁੱਚੇ ਸਮਾਜ ਲਈ ਮਿਸਾਲੀ ਹਨ। ਇਸ ਦੌਰਾਨ ਉਨ੍ਹਾਂ ਸ੍ਰੀ ਬ੍ਰਾਹਮਣ ਸਭਾ ਵੱਲੋਂ ਕਰਵਾਏ ਧਾਰਮਿਕ ਸਮਾਗਮਾਂ ਵਿੱਚ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਡਾ: ਵੀ.ਕੇ. ਕਪਿਲਾ, ਸ਼੍ਰੀ ਮਧੂਸੂਦਨ ਕਾਲੀਆ, ਸ਼੍ਰੀ ਮਨੋਜ ਦੱਤਾ, ਸ਼੍ਰੀ ਕ੍ਰਿਸ਼ਨ ਗੋਪਾਲ, ਸ਼੍ਰੀ ਰਾਜੇਸ਼ ਸ਼ਰਮਾ, ਏ.ਆਈ.ਜੀ. ਸ਼੍ਰੀ ਨਰੇਸ਼ ਡੋਗਰਾ, ਸ਼੍ਰੀ ਸੁਰੇਸ਼ ਕਪਾਟੀਆ, ਸ਼੍ਰੀ ਕਮਲੇਸ਼ ਸ਼ਰਮਾ, ਸ਼੍ਰੀ ਅਨੁਰਾਗ ਕਾਲੀਆ, ਸ਼੍ਰੀ ਮਨੀਸ਼ ਸ਼ਰਮਾ, ਸ਼੍ਰੀ ਬਿੰਦੂਸਾਰ ਸ਼ੁਕਲਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।