ਹੁਸ਼ਿਆਰਪੁਰ (ਬਿਊਰੋ)
🌑 ਕਿਹਾ, ਰਾਜਨੀਤੀ ਤੋਂ ਉਪਰ ਉਠ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੀ ਹੈ ਪੰਜਾਬ ਸਰਕਾਰ
🌑 13.74 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਹੋਵੇਗਾ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ
🌑 13.74 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਹੋਵੇਗਾ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ
20 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਿਛਲੇ ਅੱਠ ਸਾਲ ਤੋਂ ਪੁਰਾਣੀਆਂ ਸਰਕਾਰਾਂ ਨੇ ਆਦਮਪੁਰ ਤੋਂ ਮਾਤਾ ਚਿੰਤਪੁਰਨੀ ਨੂੰ ਜਾਣ ਵਾਲੀ ਖਸਤਾਹਾਲ ਸੜਕ ਨੂੰ ਕੇਵਲ ਰਾਜਨੀਤੀ ਦਾ ਅਖਾੜਾ ਬਣਾਇਆ ਪਰੰਤੂ ਲੋਕਾਂ ਦੀਆਂ ਸਮੱਸਿਆਵਾਂ ਦਾ ਕਿਸੇ ਨੇ ਹੱਲ ਨਹੀਂ ਕੀਤਾ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜਨੀਤੀ ਤੋਂ ਉਪਰ ਉਠ ਕੇ ਇਸ ਸੜਕ ਦੇ ਨਿਰਮਾਣ ਨੂੰ ਲੈ ਕੇ ਨਾ ਸਿਰਫ ਆਪਣੀ ਵਚਨਬੱਧਤਾ ਦੋਹਰਾਈ ਬਲਕਿ ਸਾਰੀਆਂ ਮੁਸ਼ਕਲਾਂ ਨੂੰ ਦੂਰ ਕਰਦੇ ਹੋਏ ਇਸ ਦਾ ਨਿਰਮਾਣ ਕਾਰਜ ਵੀ ਸ਼ੁਰੂ ਕਰਵਾਇਆ। ਉਹ ਅੱਜ ਹੁਸ਼ਿਆਰਪੁਰ-ਚਿੰਤਪੁਰਨੀ ਮਾਰਗ (ਬੰਜਰਬਾਗ) ਵਿਖੇ ਹੁਸ਼ਿਆਰਪੁਰ ਵਾਲੇ ਪਾਸੇ ਤੋਂ ਬਣਾਈ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਨੂੰ ਸ਼ੁਰੂ ਕਰਵਾਉਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਚੌਹਾਲ ਤੋਂ ਇਸ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ 17 ਮਈ ਨੂੰ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਦਮਪੁਰ ਤੋਂ 13.74 ਕਰੋੜ ਰੁਪਏ ਦੀ ਲਾਗਤ ਵਾਲੀ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਬਰਸਾਤ ਤੋਂ ਪਹਿਲਾਂ ਇਸ ਸੜਕ ਦਾ ਨਿਰਮਾਣ ਕਾਰਜ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ 8 ਸਾਲ ਲੋਕਾਂ ਨੇ ਸੰਤਾਪ ਝੱਲਿਆ ਹੈ ਅਤੇ ਅਸੀਂ ਲੋਕਾਂ ਨਾਲ ਸਰਕਾਰ ਬਣਨ ਤੋਂ ਪਹਿਲਾਂ ਇਸ ਸੜਕ ਦੇ ਨਿਰਮਾਣ ਕਾਰਜ ਦਾ ਵਾਅਦਾ ਕੀਤਾ ਸੀ ਅਤੇ ਸਾਡੀ ਸਰਕਾਰ ਆਉਂਦੇ ਹੀ ਸੜਕ ਦੇ ਨਿਰਮਾਣ ਕਾਰਜ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਕੰਮ ਕੀਤਾ, ਜਿਸ ਨੂੰ ਲੈ ਕੇ ਕੇਂਦਰੀ ਮੰਤਰੀ ਨੀਤਿਨ ਗਡਕਰੀ ਜੀ ਨਾਲ ਗੱਲ ਕੀਤੀ ਅਤੇ ਪੱਤਰ ਵਿਵਹਾਰ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਿਰਮਾਣ ਕਾਰਜ ਵਿਚ ਦੋ ਮੁਸ਼ਕਲਾਂ ਸਨ, ਪਹਿਲੀ ਕਾਨੂੰਨੀ ਅਤੇ ਦੂਜੀ ਮੁਸ਼ਕਲ ਇਸ ਦਾ ਰਾਸ਼ਟਰੀ ਰਾਜ ਮਾਰਗ ਹੋਣਾ ਸੀ, ਜੋ ਕਿ ਕੇਂਦਰ ਸਰਕਾਰ ਦਾ ਅਧਿਕਾਰ ਖੇਤਰ ਸੀ। ਇਨ੍ਹਾਂ ਸਾਰੀਆਂ ਮੁਸ਼ਕਲਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਿਚ ਪੂਰਾ ਕੀਤਾ ਗਿਆ ਅਤੇ ਹੁਣ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੁਝ ਆਗੂਆਂ ਨੇ ਸੜਕ ਦੇ ਨਿਰਮਾਣ ਕਾਰਜ ਦੀ ਦਿਸ਼ਾ ਵਿਚ ਤਾਂ ਕਾਰਜ ਨਹੀਂ ਕੀਤਾ ਪਰੰਤੂ ਇਸ ਨੂੰ ਰਾਜਨੀਤਿਕ ਮੁੱਦਾ ਖੂਬ ਬਣਾਇਆ। ਉਨ੍ਹਾਂ ਕਿਹਾ ਕਿ ਸਾਡੀ ਮੁੱਖ ਤਰਜ਼ੀਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਹੋਰਨਾਂ ਸਥਾਨਾਂ ’ਤੇ ਪਹੁੰਚਣ ਵਾਲੇ ਰਾਹਗੀਰਾਂ ਨੂੰ ਬਹੁਤ ਵੱਡੀ ਸੁਵਿਧਾ ਮਿਲੇਗੀ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਸ ਸੜਕ ਦਾ ਕੰਮ ਸ਼ੁਰੂ ਹੋਣਾ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਕਿੰਨੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਪਹਿਲਾਂ ਹੀ ਅਧਿਕਾਰੀਆਂ ਨੂੰ ਇਸ ਸੜਕ ਦੇ ਨਿਰਮਾਣ ਲਈ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੜਕ ਦੇ ਨਿਰਮਾਣ ਕਾਰਜ ਨੂੰ ਪੂਰਾ ਕਰਦੇ ਸਮੇਂ ਉਚ ਗੁਣਵੱਤਾ ਦੇ ਮਿਆਰ ਦਾ ਪੂਰੀ ਤਰ੍ਹਾਂ ਪਾਲਣਾ ਕੀਤਾ ਜਾਵੇਗਾ ਅਤੇ ਨਿਸ਼ਚਿਤ ਸਮੇਂ ਵਿਚ ਸੜਕ ਨਿਰਮਾਣ ਕਾਰਜ ਪੂਰਾ ਹੋਵੇਗਾ।
ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਦਿ ਹੁਸ਼ਿਆਰਪੁਰ ਸੈਂਟਰਲ ਕੋਅਪਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਕਮਲ ਕੁਮਾਰ, ਸੁਮੇਸ਼ ਸੋਨੀ, ਵਰਿੰਦਰ ਵੈਦ, ਐਕਸੀਅਨ ਲੋਕ ਨਿਰਮਾਣ ਵਿਭਾਗ ਨੈਸ਼ਨਲ ਹਾਈਵੇਅ ਤਰਨਜੀਤ ਸਿੰਘ ਅਰੋੜਾ ਵੀ ਮੌਜੂਦ ਸਨ।