Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਤੇ ਵਿਧਾਇਕ ਘੁੰਮਣ ਨੇ ਦਸੂਹਾ ਦੇ ਪਿੰਡ ਜਲੋਟਾ ’ਚ 63 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਵਾਟਰ ਸਪਲਾਈ ਸਕੀਮ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਜਿੰਪਾ ਤੇ ਵਿਧਾਇਕ ਘੁੰਮਣ ਨੇ ਦਸੂਹਾ ਦੇ ਪਿੰਡ ਜਲੋਟਾ ’ਚ 63 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਵਾਟਰ ਸਪਲਾਈ ਸਕੀਮ ਦਾ ਕੀਤਾ ਉਦਘਾਟਨ

ਦਸੂਹਾ / ਹੁਸ਼ਿਆਰਪੁਰ (ਚੌਧਰੀ) 

ਕਿਹਾ, ਲੋਕਾਂ ਤੱਕ ਨਿਰਵਿਘਨ ਢੰਗ ਨਾਲ ਪਹੁੰਚਾਈਆਂ ਜਾਣਗੀਆਂ ਹਰ ਬੁਨਿਆਦੀ ਸੁਵਿਧਾਵਾਂ
ਦਸੂਹਾ ਵਿਧਾਨ ਸਭਾ ਹਲਕੇ ’ਚ 6.50 ਕਰੋੜ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਤੇ ਸੈਨੀਟੇਸ਼ਨ ਦੀਆਂ ਵੱਖ-ਵੱਖ ਸਕੀਮਾਂ ’ਤੇ ਚੱਲ ਰਿਹਾ ਹੈ ਕੰਮ

27 ਜੁਲਾਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਦਸੂਹਾ ਦੇ ਪਿੰਡ ਜਲੋਟਾ ਵਿਖੇ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨਾਲ 63 ਲੱਖ ਰੁਪਏ ਦੀ ਲਾਗਤ ਵਾਲੀ ਵਾਟਰ ਸਪਲਾਈ ਸਕੀਮ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਨਿਰਵਿਘਨ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਲਾਕੇ ਦੇ ਪਿੰਡਾਂ ਵਿਚ ਗਿੱਲੇ-ਸੁੱਕੇ ਕੂੜੇ ਦੇ ਪ੍ਰਬੰਧਨ, ਛੱਪੜਾਂ ਦੇ ਨਵੀਨੀਕਰਨ ਅਤੇ ਘਰ-ਘਰ ਪਖਾਨਾ ਬਣਾਉਣ ਸਬੰਧੀ ਕਰੋੜਾਂ ਰੁਪਏ ਦੇ ਪ੍ਰੋਜੈਕਟ ਚੱਲ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ 31 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੀਆਂ ਵੱਖ-ਵੱਖ ਵਾਟਰ ਸਪਲਾਈ ਤੇ ਸੀਵਰੇਜ਼ ਦੀਆਂ ਸਕੀਮਾਂ ਵਿਚੋਂ ਕਰੀਬ ਸਾਢੇ 6 ਕਰੋੜ ਰੁਪਏ ਦੀ ਲਾਗਤ ਨਾਲ ਦਸੂਹਾ ਵਿਧਾਨ ਸਭਾ ਹਲਕੇ ਵਿਚ ਹੀ ਕੰਮ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਗਰਾਊਂਡ ਜ਼ੀਰੋ ’ਤੇ ਸੂਬੇ ਦੇ ਵਿਕਾਸ ਲਈ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਹਰ ਵਿਭਾਗ ਲੋਕਾਂ ਤੱਕ ਬਿਹਤਰ ਸੁਵਿਧਾਵਾਂ ਪਹੁੰਚਾਉਣ ਲਈ ਤੱਤਪਰ ਹੈ। ਉਨ੍ਹਾਂ ਕਿਹਾ ਕਿ ਚਾਹੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਗੱਲ ਹੋਵੇ ਜਾਂ ਬਿਹਤਰ ਸਿਹਤ ਸਹੂਲਤਾਂ, ਪੀਣ ਵਾਲਾ ਸਾਫ਼ ਪਾਣੀ, ਸਿੱਖਿਆ ਵਰਗੀਆਂ ਸੁਵਿਧਾਵਾਂ ਮੁਹੱਈਆ ਕਰਵਾਉਣਾ ਹੋਵੇ, ਹਰ ਲੋਕ ਸੁਵਿਧਾ ਨਾਲ ਜੁੜੇ ਮਾਮਲਿਆਂ ’ਤੇ ਬਹੁਤ ਹੀ ਗੰਭੀਰਤਾ ਨਾਲ ਜ਼ਮੀਨੀ ਪੱਧਰ ’ਤੇ ਕੰਮ ਹੋ ਰਿਹਾ ਹੈ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਜਿਥੇ-ਜਿਥੇ ਪਾਣੀ ਦਾ ਪੱਧਰ ਕਾਫ਼ੀ ਥੱਲੇ ਜਾ ਚੁੱਕਾ ਹੈ, ਉਨ੍ਹਾਂ ਇਲਾਕਿਆਂ ਵਿਚ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ ਦੀ ਪਰਿਯੋਜਨਾਵਾਂ ’ਤੇ ਕੰਮ ਚੱਲ ਰਿਹਾ ਹੈ। ਇਸ ਦੌਰਾਨ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨੇ ਵਿਧਾਨ ਸਭਾ ਹਲਕਾ ਦਸੂਹਾ ਵਿਚ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਸਬੰਧੀ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦਾ ਧੰਨਵਾਦ ਕੀਤਾ। ਇਸ ਮੌਕੇ ਐਸ.ਈ ਵਿਜੇ ਕੁਮਾਰ, ਐਕਸੀਅਨ ਸਿਮਰਨਜੀਤ ਸਿੰਘ ਖਾਂਬਾ, ਐਸ.ਡੀ.ਓ ਸੇਵਾ ਸਿੰਘ, ਸਰਪੰਚ ਪੁਸ਼ਪਿੰਦਰ ਕੌਰ, ਪੰਚਾਇਤ ਮੈਂਬਰ ਗੁਰਪ੍ਰੀਤ ਸਿੰਘ, ਗੁਰਮੁੱਖ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

error: copy content is like crime its probhihated