Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਵੱਲੋਂ ਜੇਜੋਂ ਚੋਅ ਹਾਦਸੇ ’ਤੇ ਗਹਿਰਾ ਦੁੱਖ ਪ੍ਰਗਟ

ਕੈਬਨਿਟ ਮੰਤਰੀ ਜਿੰਪਾ ਵੱਲੋਂ ਜੇਜੋਂ ਚੋਅ ਹਾਦਸੇ ’ਤੇ ਗਹਿਰਾ ਦੁੱਖ ਪ੍ਰਗਟ

ਹੁਸ਼ਿਆਰਪੁਰ, 11 ਅਗਸਤ (PPT NEWS) 
– ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਮਦਦ ਦਾ ਐਲਾਨ
: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਜੇਜੋ ਚੋਅ ਵਿੱਚ ਪਾਣੀ ਦੇ ਤੇਜ਼ ਬਹਾਅ ਕਾਰਨ ਹੋਏ ਦਰਦਨਾਕ ਹਾਦਸੇ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਇਸ ਦੁਖਦਾਈ ਘਟਨਾ ਵਿੱਚ ਇੱਕ ਇਨੋਵਾ ਗੱਡੀ, ਜਿਸ ਵਿੱਚ 12 ਲੋਕ ਸਵਾਰ ਸਨ, ਪਾਣੀ ਦੇ ਤੇਜ਼ ਬਹਾਅ ਵਿੱਚ ਬਹਿ ਗਈ। ਇਸ ਹਾਦਸੇ ਵਿੱਚ 9 ਲੋਕਾਂ ਦੀ ਦੁਖਦਾਈ ਮੌਤ ਹੋ ਗਈ ਹੈ, ਜਦਕਿ ਦੋ ਲੋਕ ਹਾਲੇ ਵੀ ਲਾਪਤਾ ਹਨ। ਐਨ.ਡੀ.ਆਰ.ਐਫ. ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਇੱਕ ਵਿਅਕਤੀ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੁਰੰਤ ਘਟਨਾਸਥਲ ’ਤੇ ਪਹੁੰਚੇ। ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੋਂ ਪੂਰੀ ਘਟਨਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਆਪਣੀ ਮੌਜੂਦਗੀ ਵਿੱਚ ਮ੍ਰਿਤਕਾਂ ਦੇ ਸ਼ਰੀਰਾਂ ਨੂੰ ਸਿਵਲ ਹਸਪਤਾਲ ਦੇ ਸ਼ਵਗ੍ਰਹਿ ਤੱਕ ਪੁਚਾਉਣ ਦੀ ਵਿਵਸਥਾ ਯਕੀਨੀ ਬਣਾਈ। ਉਨ੍ਹਾਂ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਦੱਸਦਿਆਂ ਪੀੜਤ ਪਰਿਵਾਰਾਂ ਪ੍ਰਤੀ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਰਾਜ ਸਰਕਾਰ ਉਨ੍ਹਾਂ ਦੇ ਨਾਲ ਖੜੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰ ਮ੍ਰਿਤਕ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮਦਦ ਰਾਸ਼ੀ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਹੈ, ਤਾਂ ਜੋ ਉਹ ਇਸ ਮੁਸ਼ਕਲ ਸਮੇਂ ਵਿੱਚ ਆਪਣੇ ਦੁੱਖਾਂ ਨੂੰ ਕੁਝ ਹੱਦ ਤੱਕ ਘਟਾ ਸਕਣ।
ਘਟਨਾ ਬਾਰੇ ਵਿਸਥਾਰ ਨਾਲ ਦੱਸਦਿਆਂ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਮੈਹਤਪੁਰ ਦੇ ਦੇਹਲਾ ਪਿੰਡ ਤੋਂ ਪੰਜਾਬ ਦੇ ਨਵਾਂਸ਼ਹਿਰ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਨ ਜਾ ਰਹੀ ਇਨੋਵਾ ਗੱਡੀ ਅਚਾਨਕ ਜੇਜੋ ਚੋਅ ਵਿੱਚ ਪਾਣੀ ਦੇ ਤੇਜ਼ ਬਹਾਅ ਦੀ ਚਪੇਟ ਵਿੱਚ ਆ ਗਈ। ਇਸ ਹਾਦਸੇ ਵਿੱਚ ਗੱਡੀ ਦੇ 9 ਸਵਾਰਾਂ ਦੀ ਦੁਖਦਾਈ ਮੌਤ ਹੋ ਗਈ, ਜਦਕਿ ਦੋ ਲੋਕ ਹਾਲੇ ਵੀ ਲਾਪਤਾ ਹਨ। ਐਨ.ਡੀ.ਆਰ.ਐਫ. ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਸੁਰੱਖਿਅਤ ਬਚਾ ਲਿਆ ਹੈ।
ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਬਚਾਅ ਕਾਰਵਾਈ ਵਿੱਚ ਭਾਗ ਲਿਆ, ਉਹਨਾਂ ਨੂੰ ਆਉਣ ਵਾਲੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਬਚਾਅ ਕਾਰਜ ਨੂੰ ਤੇਜ਼ ਕਰਨ ਅਤੇ ਲਾਪਤਾ ਲੋਕਾਂ ਦੀ ਜਲਦੀ ਤੋਂ ਜਲਦੀ ਤਲਾਸ਼ ਕਰਨ ਦੇ ਹਦਾਇਤ ਦਿੱਤੀ
ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਨਿਰਦੇਸ਼ ਦਿੱਤੇ ਕਿ ਜੇਜੋ ਚੋਅ ਦੇ ਦੋਵਾਂ ਪਾਸਿਆਂ ’ਤੇ ਬੈਰੀਕੇਡ ਲਗਾਏ ਜਾਣ। ਇਸ ਤੋਂ ਇਲਾਵਾ, ਉਥੇ ਸੂਚਨਾ ਬੋਰਡ ਲਗਵਾਏ ਜਾਣ, ਜਿਸ ’ਤੇ ਇਹ ਲਿਖਿਆ ਜਾਵੇ ਕਿ ਚੋਅ ਵਿੱਚ ਪਾਣੀ ਆਉਣ ਦੀ ਸੂਰਤ ਵਿੱਚ ਇਸਨੂੰ ਕ੍ਰਾਸ ਨਾ ਕੀਤਾ ਜਾਵੇ।
ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੀਂਹ ਦੇ ਮੌਸਮ ਵਿੱਚ ਦਰਿਆ, ਨਹਿਰ ਅਤੇ ਹੋਰ ਜਲ ਸਰੋਤਾਂ ਦੇ ਨੇੜੇ ਅਤਿਅਧਿਕ ਸਾਵਧਾਨੀ ਵਰਤਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਕੇ ਅਸੀਂ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚ ਸਕਦੇ ਹਾਂ।