Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਹੋਏ ਨਤਮਸਤਕ  

ਕੈਬਨਿਟ ਮੰਤਰੀ ਜਿੰਪਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਹੋਏ ਨਤਮਸਤਕ  

ਹੁਸ਼ਿਆਰਪੁਰ, 17 ਜਨਵਰੀ (ਬਿਊਰੋ)
: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਸਥਾਨਕ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਦਸਮ ਪਾਤਸ਼ਾਹ ਦੇ ਆਗਮਨ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹੱਕ, ਸੱਚ, ਧਰਮ ਅਤੇ ਮਨੁੱਖਤਾ ਦੀ ਰਾਖੀ ਲਈ ਕੁਰਬਾਨੀਆਂ ਭਰਿਆ ਗੁਰੂ ਸਾਹਿਬ ਦਾ ਲਾਸਾਨੀ ਜੀਵਨ ਬਿਰਤਾਂਤ ਵਿਸ਼ਵ ਇਤਿਹਾਸ ਵਿਚ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਤੇ ਦਮਨ ਵਿਰੁੱਧ ਲੜਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਉਹ ਗੁਰੂ ਚਰਨਾਂ ‘ਚ ਅਰਦਾਸ ਕਰਦੇ ਹਨ ਕਿ ਗੁਰੂ ਸਾਹਿਬ ਮਿਹਰ ਕਰਨ ਅਤੇ ਅਸੀਂ ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਦਿਆਂ ਜ਼ਬਰ-ਜ਼ੁਲਮ ਖ਼ਿਲਾਫ਼ ਖੜ੍ਹ ਕੇ ਮਜ਼ਲੂਮਾਂ ਦੀ ਧਿਰ ਬਣੀਏ ਅਤੇ ਆਪਣਾ ਜੀਵਨ ਚੜ੍ਹਦੀਕਲਾ ‘ਚ ਬਤੀਤ ਕਰੀਏ। ਇਸ ਮੌਕੇ ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਅਤੇ ਹੋਰਨਾਂ ਆਗੂਆਂ ਨੇ ਵੀ ਗੁਰੂ ਚਰਨਾਂ ਵਿਚ ਹਾਜ਼ਰੀ ਭਰੀ।