Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ 14 ਅਪੈ੍ਲ ਨੂੰ ਸ਼੍ਰੀ ਖੁਰਾਲਗੜ ਸਾਹਿਬ ਹੋਣਗੇ ਨਤਮਸਤਕ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ 14 ਅਪੈ੍ਲ ਨੂੰ ਸ਼੍ਰੀ ਖੁਰਾਲਗੜ ਸਾਹਿਬ ਹੋਣਗੇ ਨਤਮਸਤਕ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ 14 ਅਪੈ੍ਲ ਨੂੰ ਸ਼੍ਰੀ ਖੁਰਾਲਗੜ ਸਾਹਿਬ ਹੋਣਗੇ ਨਤਮਸਤਕ

ਗੜ੍ਹਸ਼ੰਕਰ 13 ਅਪੈ੍ਲ (ਜਤਿੰਦਰ ਪਾਲ ਸਿੰਘ ਕਲੇਰ ) : ਸ਼ੀ੍ ਗੁਰੂ ਰਵਿਦਾਸ ਮਹਾਰਾਜ ਜੀ ਦੀ ਤੱਪ ਸਥਲੀ ਸ਼੍ਰੀ ਖੁਰਾਲਗੜ ਸਾਹਿਬ ਵਿਖੇ ਅਜ ਵਿਸਾਖੀ ਦੇ ਸਮਾਗਮ ਕਰਵਾਏ ਗਏ। ਇਸ ਮੌਕੇ ਕੀਰਤਨੀਏ ਜਥਿਆਂ ਨੇ ਪਹੁੰਚੀਆਂ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਮੌਕੇ ਗੁਰੂ ਕਮੇਟੀ ਦੇ ਪ੍ਧਾਨ ਭਾਈ ਕੇਵਲ ਸਿੰਘ ਨੇ ਸਮੂਹ ਸੰਗਤਾਂ ਨੂੰ ਵਿਸਾਖੀ ਪੂਰਬ ਦੀਆਂ ਵਧਾਈਆਂ ਦਿੰਦੇ ਹੋਏ ਦਸਿਆ ਕਿ ਤੱਪ ਅਸਥਾਨ ਤੇ ਭਾਰਤ ਰਤਨ ਡਾ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ 14 ਅਪੈ੍ਲ ਨੂੰ ਮਨਾਇਆ ਜਾ ਰਿਹਾ ਹੈ। ਉਹਨਾਂ ਨੇ ਦਸਿਆ ਕਿ ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਵਿਸ਼ੇਸ਼ਤੌਰ ਤੇ ਹਾਜ਼ਰੀ ਭਰਨਗੇ ਜਦੋਂ ਕਿ ਗੜਸ਼ੰਕਰ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਵੀ ਉਹਨਾਂ ਦੇ ਨਾਲ ਪਹੁੰਚ ਰਹੇ ਹਨ। ਇਸ ਮੌਕੇ ਭਾਈ ਕੇਵਲ ਸਿੰਘ ਤੋ ਇਲਾਵਾ ਡਾ ਕੁਲਵਰਨ ਸਿੰਘ, ਜੀਤ ਸਿੰਘ ਬਗਵਾਈ, ਡਾ ਹਰਭਜਨ ਸਿੰਘ ਸਹੂੰਗੜਾ, ਨਰੇਸ਼ ਸਿੰਘ, ਸੁਖਦੇਵ ਸਿੰਘ ਅਤੇ ਵੱਡੀ ਗਿਣਤੀ ਵਿੱਚ ਵੱਖ ਵੱਖ ਇਲਾਕਿਆਂ ਤੋਂ ਪਹੁੰਚੀ ਸੰਗਤ ਹਾਜਰ ਸੀ।