Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਅਤੇ ਈ.ਟੀ.ਓ ਨੇ ਵਿਧਾਇਕ ਰਾਜਾ ਗਿੱਲ ਨਾਲ ਧੁੱਸੀ ਬੰਨ੍ਹ ਦਾ ਕੀਤਾ ਦੌਰਾ

ਕੈਬਨਿਟ ਮੰਤਰੀ ਜਿੰਪਾ ਅਤੇ ਈ.ਟੀ.ਓ ਨੇ ਵਿਧਾਇਕ ਰਾਜਾ ਗਿੱਲ ਨਾਲ ਧੁੱਸੀ ਬੰਨ੍ਹ ਦਾ ਕੀਤਾ ਦੌਰਾ

ਟਾਂਡਾ / ਦਸੂਹਾ (ਚੌਧਰੀ) 
ਟਾਂਡਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸਥਿਤੀ ਦਾ ਲਿਆ ਜਾਇਜ਼ਾ
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਹਤ ਕੰਮ ਜੰਗੀ ਪੱਧਰ ’ਤੇ ਜਾਰੀ
16 ਅਗਸਤ : ਕੈਬਨਿਟ ਮੰਤਰੀ ਬ੍ਰਮ ਸੰਕਰ ਜਿੰਪਾ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿਚ ਟਾਂਡਾ ਦੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਤੋਂ ਬਾਅਦ ਇਲਾਕੇ ਦੇ ਪਿੰਡ ਗੰਦੂਵਾਲ, ਭੂਲਪੁਰ, ਰੜਾ, ਟਾਹਲੀਮੰਡ, ਬੱਲਾਂ, ਅਬਦੁਲਾਪੁਰ, ਫਤਾ ਕੁੱਲਾ ਤੋਂ ਇਲਾਵਾ ਗੁਜਰਾਂ ਦੇ ਡੇਰਿਆਂ ਦਾ ਦੌਰਾ ਕਰਕੇ ਰਾਹਤ ਕੰਮਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਜਿੰਪਾ ਤੇ ਈ.ਟੀ.ਓ ਨੇ ਕਿਹਾ ਕਿ ਹਿਮਾਚਲ ਵਿਚ ਪਿਛਲੇ ਦਿਨਾਂ ਹੋਈ ਭਾਰੀ ਬਰਖਾ ਕਾਰਨ ਪੌਂਗ ਡੈਮ ਦਾ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਸੀ, ਜਿਸ ਕਾਰਨ ਡੈਮ ਵਲੋਂ ਪਾਣੀ ਛੱਡਿਆ ਗਿਆ ਅਤੇ ਬਿਆਸ ਦਰਿਆ ਓਵਰ ਫਲੋਅ ਹੋ ਗਿਆ ਅਤੇ ਪਾਣੀ ਦਰਿਆ ਦੇ ਨਜ਼ਦੀਕ ਪਿੰਡਾਂ ਵਿਚ ਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਹਤ ਦੇ ਕੰਮ ਕੀਤੇ ਜਾ ਰਹੇ ਹਨ। ਐਨ.ਡੀ.ਆਰ.ਐਫ ਦੀ ਟੀਮ ਵਲੋਂ ਪਾਣੀ ਨਾਲ ਭਰੇ ਪਿੰਡਾਂ ਦੇ ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਰਾਹਤ ਕੈਂਪਾਂ ਅਤੇ ਲੋਕਾਂ ਤੱਕ ਜ਼ਰੂਰੀ ਸੇਵਾਵਾਂ ਪਹੁੰਚਾਉਣ ਸਬੰਧੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਅ ਨੂੰ ਨਿਰਦੇਸ਼ ਦਿੱਤੇ ਗਏ ਹਨ ਅਤੇ ਉਹ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਖਰਾਬ ਸੜਕਾਂ ਨੂੰ ਠੀਕ ਕਰਨ ਦਾ ਕੰਮ ਕਰ ਰਹੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਡੀ.ਐਸ.ਪੀ ਕੁਲਵੰਤ ਸਿੰਘ, ਐਸ.ਐਚ.ਓ ਟਾਂਡਾ ਓਂਕਾਰ ਸਿੰਘ ਬਰਾੜ, ਰਵਿੰਦਰ ਸਿੰਘ ਮਾਰਸ਼ਲ, ਜਸਵੰਤ ਸਿੰਘ ਬਿੱਟੂ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।