Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਨੇ ਜਵਾਹਰ ਨਵੋਦਿਆ ਵਿਦਿਆਲਿਆ ਨੂੰ ਦਿੱਤਾ 2 ਲੱਖ ਰੁਪਏ ਦਾ ਚੈੱਕ

ਕੈਬਨਿਟ ਮੰਤਰੀ ਜਿੰਪਾ ਨੇ ਜਵਾਹਰ ਨਵੋਦਿਆ ਵਿਦਿਆਲਿਆ ਨੂੰ ਦਿੱਤਾ 2 ਲੱਖ ਰੁਪਏ ਦਾ ਚੈੱਕ

ਹੁਸ਼ਿਆਰਪੁਰ, 16 ਜੁਲਾਈ (PPT NEWS)

: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਪੀ.ਐਮ ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦਾ ਦੌਰਾ ਕੀਤਾ ਅਤੇ ਸਕੂਲ ਦੇ ਵਿਕਾਸ ਲਈ 2 ਲੱਖ ਰੁਪਏ ਦਾ ਚੈੱਕ ਸਕੂਲ ਦੀ ਪ੍ਰਿੰਸੀਪਲ ਨੂੰ ਸੌਂਪਿਆ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿੁ ਕੁਝ ਸਮਾਂ ਪਹਿਲਾ ਉਹ ਸਕੂਲ ਵਿਚ ਨੈਸ਼ਨਲ ਯੋਗ ਮੀਟ ਦੌਰਾਨ ਆਏ ਸਨ ਅਤੇ ਉਨ੍ਹਾਂ ਸਕੂਲ ਨੂੰ ਦੋ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵਾਅਦਾ ਕੀਤਾ ਸੀ ਅਤੇ ਅੱਜ ਵਾਅਦੇ ਮੁਤਾਬਿਕ ਉਹ ਸਕੂਲ ਨੂੰ ਦੋ ਲੱਖ ਰੁਪਏ ਦਾ ਚੈੱਕ ਸੌਂਪਣ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸਿੱਖਿਆ ਦੇ ਪੱਧਰ ਨੂੰ ਕਾਫੀ ਉਚਾ ਲੈ ਕੇ ਗਈ ਹੈ।ਸਕੂਲ ਆਫ ਐਮੀਨੈਂਸ ਇਸ ਦੀ ਸਭ ਤੋਂ ਤਾਜ਼ਾ ਉਦਾਹਰਨ ਹਨ, ਜਿਥੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਪੱਧਰ ਕਾਫੀ ਵਧੀਆ ਹੋਇਆ ਹੈ। ਉਨ੍ਹਾਂ ਕਿਹਾ ਕਿ ਨਵੋਦਿਆ ਵਿਦਿਆਲਿਆ ਫਲਾਹੀ ਨੇ ਵੀ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਆਪਣੀ ਵਿਸ਼ੇਸ਼ ਪਹਿਚਾਣ ਬਣਾਈ ਹੋਈ ਹੈ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿੰਕਾ ਨਿਭਾਅ ਰਿਹਾ ਹੈ।

ਇਸ ਮੌਕੇ ਪ੍ਰਿੰਸੀਪਲ ਰੰਜੂ ਦੁੱਗਲ, ਵਾਈਸ ਪ੍ਰਿੰਸੀਪਲ ਸੰਤੋਸ਼ ਨੇਗੀ, ਜਸਵਿੰਦਰ ਸਿੰਘ, ਦਿਨੇਸ਼, ਰਾਕੇਸ਼ ਸੋਨੀ, ਗੀਤਿਕਾ, ਗੁਰਦੀਪ ਕੌਰ, ਸੋਨੀਆ, ਮੁਹੰਮਦ ਜਾਕੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।